Monday, November 23, 2026

ਸਰਹੱਦ ‘ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ‘ਤੇ ਪਾਬੰਦੀ

ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰ੍ਹਾਂ ਦੀ ਹਰਕਤ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 6 ਜੁਲਾਈ 2016 ਤੱਕ ਲਾਗੂ ਰਹਿਣਗੇ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਆਉਂਦੀ ਭਾਰਤ-ਪਾਕਿ ਸੀਮਾ ‘ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ, ਜਿਸ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਅਤੇ ਰੋਕਥਾਮ ਲਈ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋ 500 ਮੀਟਿਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰ੍ਹਾਂ ਦੀ ਹਰਕਤ ਕਰਨ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣੇ ਜ਼ਰੂਰੀ ਹਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply