Tuesday, September 29, 2026

 ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੀ ਲੜੀ ਤਹਿਤ ਧਾਰਮਿਕ ਸਮਾਗਮ ਸਜਾਏ

PPN2105201604
ਬਠਿੰਡਾ, 21 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂਵਾਕ ਅਨੁਸਾਰ ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਜੋ ਘਰ ਘਰ ਸਮਾਗਮਾਂ ਦੀ ਲੜੀ ਸੰਗਤਾਂ ਦੇ ਸਹਿਯੋਗ ਨਾਲ ਕਈ ਸਾਲਾਂ ਤੋਂ ਚੱਲ ਰਹੀ ਹੈ ਉਸ ਤਹਿਤ  ਅੱਜ ਸ਼ਨੀਵਾਰ ਮਾਤਾ ਸੁਰਜੀਤ ਕੌਰ, ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ,ਗਲੀ ਨੰਬਰ 3 ਦੇ ਗ੍ਰਹਿ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕੀਤਾ ਗਿਆ ਅਤੇ ਨਾਲ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਅਰਦਾਸ ਭਾਈ ਰਾਕੇਸ਼ ਸਿੰਘ ਵਲੋਂ ਕੀਤੀ ਗਈ। ਭਾਈ ਕੁਲਦੀਪ ਸਿੰਘ ਪੱਪੂ ਵਲੋਂ ਹੁਕਮਨਾਮਾ ਲਿਆ ਗਿਆ।ਇਸ ਮੌਕੇ ਅਮਰਜੀਤ ਸਿੰਘ, ਗੁਰਿੰਦਰਜੀਤ ਸਿੰਘ ਸਾਹਨੀ, ਅਵਤਾਰ ਸਿੰਘ, ਜਗਜੀਤ ਸਿੰਘ ਮੱਕੜ, ਚਰਨਜੀਤ ਸਿੰਘ, ਦਿਲਬਾਗ ਸਿੰਘ, ਦਲਜੀਤ ਸਿੰਘ, ਗੁਰਿੰਦਰ ਸਿੰਘ ਡਿੰਪੀ ਆਦਿ ਹਾਜ਼ਰ ਸਨ। ਮਾਤਾ ਸੁਰਜੀਤ ਕੌਰ ਹੁਣ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 101 ਸਹਿਜ ਪਾਠ ਕਰ ਚੁੱਕੇ ਹਨ ਜੋ ਕਿ ਅੱਜ ਕਲ੍ਹ ਦੇ ਮਾਹੌਲ ਵਿਚ ਗ੍ਰਹਿਸਤੀ ਜੀਵਨ ਵਿਚ ਸਮੇਂ ਕੱਢਣਾ ਇਕ ਮਿਸ਼ਾਲ ਹੈ।ਇਸ ਮੌਕੇ ਸ਼ਬਦ ਕੀਰਤਨ ਭਾਈ ਅਬਨਾਸ਼ ਸਿੰਘ ਸੋਢੀ ਅਤੇ ਗੁਰਦਰਸ਼ਨ ਸਿੰਘ ਵਲੋਂ ਰਸਭਿੰਨਾ ਕੀਤਾ ਗਿਆ ਇਸ ਨਾਲ ਹੀ ਉਨ੍ਹਾਂ  ਵਲੋਂ ਤੀਜੇ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦੇਣ ਉਪਰੰਤ ਅੱਜ ਕਲ੍ਹ ਦੇ ਨੌਜਵਾਨ ਵੀਰਾਂ ਨੂੰ ਨਸ਼ਿਆਂ ਤੋਂ ਬੱਚਣ ਦੀ ਅਪੀਲ ਕਰਦਿਆਂ ਨਸ਼ਿਆਂ ਦੇ ਮਾਰੂ ਨਤੀਜਿਆਂ ਬਾਰੇ ਵੀ ਜਾਗਰੂਕ ਕੀਤਾ ਗਿਆ।  ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ  ਪਰਿਵਾਰ ਨੂੰ ”ਕੇਸ ਗੁਰੂ ਦੀ ਮੋਹਰ” ਦਾ ਸਨਮਾਨ ਚਿੰਨ੍ਹ ਸੁਸਾਇਟੀ ਮੈਂਬਰਾਂ  ਵਲੋਂ  ਸਨਮਾਨਤ ਕੀਤਾ ਗਿਆ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply