
ਜੰਡਿਆਲਾ ਗੁਰੂ, 21 ਮਈ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ)- ਪੰਜਾਬ ਪ੍ਰਦੇਸ਼ ਕਾਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਵਲੋਂ ਜਸਬੀਰ ਸਿੰਘ ਡਿੰਪਾ ਸਾਬਕਾ ਚੇਅਰਮੈਨ ਨੂੰ ਕਾਗਰਸ ਪਾਰਟੀ ਦਾ ਜਨਰਲ ਸਕੱਤਰ ਨਿਯੁੱਕਤ ਹੋਣ ‘ਤੇ ਵਧਾਈ ਦਿੰਦੇ ਹੋਏ ਜਿਲ੍ਹਾ ਅੰਮ੍ਰਿਤਸਰ ਕਾਗਰਸ ਕਮੇਟੀ ਦੇ ਜਨਰਲ ਸਕੱਤਰ ਨਵੀ ਜੋਸ਼ੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕਿਹਾ ਕਿ ਡਿੰਪਾ ਨੂੰ ਇਹ ਅਹੁੱਦਾ ਦੇ ਕੇ ਕਾਗਰਸ ਪ੍ਰਧਾਨ ਨੇ ਮਾਝੇ ਨੂੰ ਮਾਣ ਬਖਸ਼ਿਆ ਹੈ।ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੋਰਾਨ ਪੰਜਾਬ ਦੀ ਜਨਤਾ ਅਕਾਲੀ ਭਾਜਪਾ ਗਠਜੋੜ ਦਾ ਬੋਰੀ ਬਿਸਤਰਾ ਗੋਲ ਕਰੇਗੀ।ਇਸ ਮੌਕੇ ਮਾਮਾ ਸਿਕੰਦਰ ਸਿੰਘ, ਨਰਿੰਦਰ ਪੁਰੀ, ਸਾਬਕਾ ਡੀ.ਈ.ਓ ਬਲਵੰਤ ਸਿੰਘ, ਨਰਿੰਦਰ ਸਿੰਘ, ਬਲਰਾਜ ਸਿੰਘ, ਮੰਗਲ ਸਿੰਘ ਆਦਿ ਹਾਜਿਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media