Friday, March 6, 2026

ਬਾਬਾ ਬੰਦਾ ਸਿੰਘ ਬਹਾਦਰ ਨੇ ਜ਼ਬਰੁਜ਼ੁਲਮ, ਅਨਿਆਂ ਤੇ ਅੱਤਿਆਚਾਰ ਵਿਰੁੱਧ ਲੜਾਈ ਲੜੀ – ਸੁਖਬੀਰ ਬਾਦਲ

PPN2105201622
ਬਟਾਲਾ, 21 ਮਈ (ਨਰਿੰਦਰ ਬਰਨਾਲ) – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਰਹਿਮਤਾਂ ਨਾਲ ਵਰੋਸਾਏ ਹੋਏ ਖਾਲਸਾ ਰਾਜ ਦੇ ਰੂਹੇ ਰਵਾਂ ਤੇ ਸਿੱਖ ਪੰਥ ਦੇ ਮਹਾਂ ਨਾਇਕ, ਮਹਾਨ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ ਉਨ੍ਹਾਂ ਦੇ ਸਪੁੱਤਰ ਬਾਬਾ ਅਜੈ ਸਿੰਘ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਿੰਘਾਂ ਦੇ ੩੦੦ ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਗੜ੍ਹੀ ਗੁਰਦਾਸ ਨੰਗਲ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪੰਜਾਬ ਦੇ ਉੱਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਸ਼ਿਰਕਤ ਕੀਤੀ।ਸਮਾਗਮ ਦੇ ਆਰੰਭ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਲਬੀਰ ਸਿੰਘ ਤੇ ਗੁਰਦੁਆਰਾ ਸਾਹਿਬ ਗੜ੍ਹੀ ਗੁਰਦਾਸ ਨੰਗਲ ਦੇ ਹਜ਼ੂਰੀ ਰਾਗੀ ਜਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਸਵਿੰਦਰ ਸਿੰਘ, ਭਾਈ ਜਰਨੈਲ ਸਿੰਘ ਤੇ ਭਾਈ ਪੂਰਨ ਸਿੰਘ ਅਰਸ਼ੀ ਦੇ ਢਾਡੀ ਜਥਿਆਂ ਅਤੇ ਭਾਈ ਗੁਰਨਾਮ ਸਿੰਘ ਤੇ ਭਾਈ ਜੋਗਾ ਸਿੰਘ ਭਾਗੋਵਾਲ ਦੇ ਕਵੀਸ਼ਰੀ ਜਥਿਆਂ ਨੇ ਬੀਰ ਰਸੀ ਵਾਰਾਂ ਦੁਆਰਾ ਸੰਗਤਾਂ ਨੂੰ ਸ਼ਹੀਦਾਂ ਦੇ ਇਤਿਹਾਸ ਨਾਲ ਜੋੜਿਆ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਜਥੇਦਾਰ ਅਵਤਾਰ ਸਿੰਘ ਦੀ ਥਾਂ ਹਰਚਰਨ ਸਿੰਘ ਮੁੱਖ ਸਕੱਤਰ ਅਤੇ ਡਾ: ਰੂਪ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੂੰ ਸਮਾਗਮ ਵਿੱਚ ਪੁ’ਜੇ। ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸ: ਹਰਚਰਨ ਸਿੰਘ ਨੇ ਕਿਹਾ ਕਿ ਜ਼ੁਲਮ ਅਨਿਆਂ ਖਿਲਾਫ਼ ਜੂਝਦੇ ਹੋਇਆਂ ਸ਼ਹੀਦੀ ਪ੍ਰਾਪਤ ਕਰ ਜਾਣਾ ਖਾਲਸੇ ਦਾ ਮਿਸ਼ਨ ਰਿਹਾ ਹੈ। ਸਮੇਂ ਦੇ ਜ਼ਾਬਰ ਹੁਕਮਰਾਨਾਂ ਵੱਲੋਂ ਗਰੀਬਾਂ, ਨਿਤਾਣਿਆਂ ਅਤੇ ਦੱਬੇ ਕੁਚਲੇ ਲੋਕਾਂ ਨੂੰ ਸਮਾਨਤਾ ਤੇ ਨਿਆਂ ਦਿਵਾਉਣ ਲਈ ਕਲਗੀਧਰ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਜਿ’ਥੇ ਆਪ ਸਾਰੀ ਉਮਰ ਸੰਘਰਸ਼ਸ਼ੀਲ ਰਹੇ, ਉੱਥੇ ਆਪਣੇ ਅੰਤਿਮ ਸਮੇਂ ਇਸੇ ਮਿਸ਼ਨ ਨੂੰ ਨਿਰੰਤਰ ਜਾਰੀ ਰੱਖਣ ਲਈ ਨਾਂਦੇੜ ਦੀ ਧਰਤੀ ਤੋਂ ਬਾਬਾ ਬੰਦਾ ਸਿੰਘ ਜੀ ਬਹਾਦਰ ਨੂੰ ਥਾਪੜਾ ਦੇ ਕੇ ਪੰਜਾਬ ਵੱਲ ਤੋਰਿਆ।ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਜੀ ਬਹਾਦਰ ਨੇ ਆਪਣੇ ਸਾਥੀ ਸਿੰਘਾਂ ਸਮੇਤ ਜਿਸ ਤਰ੍ਹਾਂ ਚਾਅ, ਖੇੜੇ, ਹੌਂਸਲੇ ਅਤੇ ਚੜ੍ਹਦੀ ਕਲ੍ਹਾ ਨਾਲ ਸ਼ਹਾਦਤ ਪ੍ਰਾਪਤ ਕੀਤੀ ਉਸ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਹੋਰ ਕਿਧਰੇ ਨਹੀਂ ਮਿਲਦੀ। ਉਨ੍ਹਾਂ ਜਥੇਦਾਰ ਅਵਤਾਰ ਸਿੰਘ ਤੇ ਸਮੁੱਚੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ, ਉਨ੍ਹਾਂ ਨਾਲ ਆਏ ਸ: ਗੁਰਬਚਨ ਸਿੰਘ ਬੰਗਾ ਤੇ ਸ੍ਰੀ ਦੇਸ ਰਾਜ ਧੁੱਗਾ ਸੰਸਦੀ ਸਕੱਤਰ, ਸ: ਸੁੱਚਾ ਸਿੰਘ ਲੰਗਾਹ ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਮੈਂਬਰ ਸ਼ੋ੍ਮਣੀ ਕਮੇਟੀ, ਸ: ਲਖਬੀਰ ਸਿੰਘ ਲੋਧੀ ਸਾਬਕਾ ਐਮ ਐਲ ਏ ਨੰਗਲ, ਸ: ਨਿਰਮਲ ਸਿੰਘ ਕਾਹਲੋਂ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ, ਸ: ਸੁਖਜਿੰਦਰ ਸਿੰਘ ਲੰਗਾਹ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸ: ਜਗਰੂਪ ਸਿੰਘ ਸੇਖਵਾਂ, ਸ: ਪਰਮਵੀਰ ਸਿੰਘ ਲਾਡੀ ਪ੍ਰਧਾਨ ਯੂਥ ਅਕਾਲੀ ਦਲ ਗੁਰਦਾਸਪੁਰ ਦਾ ਧੰਨਵਾਦ ਕੀਤਾ। ਉਨ੍ਹਾਂ ਸ਼ੋ੍ਮਣੀ ਕਮੇਟੀ ਮੈਂਬਰ ਜਥੇਦਾਰ ਰਤਨ ਸਿੰਘ ਜੱਫਰਵਾਲ, ਸ: ਗੁਰਿੰਦਰਪਾਲ ਸਿੰਘ ਗੋਰਾ, ਸ: ਸੱਜਣ ਸਿੰਘ ਬੱਜੂਮਾਨ, ਸ: ਗੁਰਨਾਮ ਸਿੰਘ ਜੱਸਲ, ਸ: ਕਸ਼ਮੀਰ ਸਿੰਘ ਬਰਿਆਰ, ਸ: ਬਖਸ਼ੀਸ਼ ਸਿੰਘ ਧੰਨਵਾਲੀ ਸਾਬਕਾ ਮੈਂਬਰ ਅੰਤ੍ਰਿੰਗ ਕਮੇਟੀ ਅਤੇ ਸਮਾਗਮ ਵਿੱਚ ਹਾਜ਼ਰ ਸੰਗਤਾਂ ਦਾ ਵੀ ਧੰਨਵਾਦ ਕੀਤਾ।
ਸ: ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਜ਼ਬਰੁਜ਼ੁਲਮ, ਅਨਿਆਂ ਤੇ ਅੱਤਿਆਚਾਰ ਵਿਰੁੱਧ ਲੜਾਈ ਲੜੀ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਸਿੱਖ ਰਾਜ ਦੇ ਉਸਰੱਈਏ ਸਨ ਤੇ ਉਨ੍ਹਾਂ ਗਰੀਬ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਦਾ ਮਾਲਕ ਬਣਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਨਕ ਨਾਮ ਦਾ ਸਿੱਕਾ ਵੀ ਚਲਾਇਆ ਤੇ ਪੰਜਾਬ ਦੀ ਧਰਤੀ ਤੇ ਸਾਢੇ ਸੱਤ ਸਾਲ ਰਾਜ ਕੀਤਾ। ਉੇਨ੍ਹਾਂ ਕਿਹਾ ਕਿ ਅਕਾਲੀ ਰਾਜ ਵਿੱਚ ਸਿੱਖ ਗੁਰੂ ਸਾਹਿਬਾਨ ਤੇ ਸ਼ਹੀਦ ਸਿੰਘਾਂ ਦੀਆਂ ਯਾਦਗਾਰਾਂ ਤੇ ਤਕਰੀਬਨ ੧ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਰਕਮ ਖਰਚੀ ਗਈ। ਉਨ੍ਹਾਂ ਕਿਹਾ ਕਿ ਸ਼ਤਾਬਦੀਆਂ ਮਨਾਉਣ ਦਾ ਮਕਸਦ ਨੌਜਵਾਨਾ ਨੂੰ ਆਪਣੇ ਇਤਿਹਾਸ ਤੋਂ ਜਾਣੂੰ ਕਰਵਾਉਣਾ ਹੈ ਤੇ ਹਰ ਵਿਅਕਤੀ ਸ਼ਤਾਬਦੀ ਸਮਾਗਮਾਂ ਵਿੱਚ ਆਪਣੇ ਪੂਰੇ ਪ੍ਰੀਵਾਰ ਸਹਿਤ ਹਾਜ਼ਰੀਆਂ ਭਰ ਕੇ ਕਲਗੀਧਰ ਦਸਮੇਸ਼ ਪਿਤਾ ਦੀਆਂ ਖੁਸ਼ੀਆਂ ਹਾਸਲ ਕਰੇ।
ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਜੀਵਨੀ ਤੇ ਚਾਨਣਾ ਪਾਉਂਦਿਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਉਨ੍ਹਾਂ ਨਾਲ ਇਨ੍ਹਾਂ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਇਆ। ਇਸਦੇ ਇਲਾਵਾ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ: ਨਿਰਮਲ ਸਿੰਘ ਕਾਹਲੋਂ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ। ਸਟੇਜ ਸਕੱਤਰ ਦੀ ਸੇਵਾ ਸ: ਸੁਖਦੇਵ ਸਿੰਘ ਭੂਰਾਕੋਹਨਾ ਨੇ ਨਿਭਾਈ। ਇਸ ਉਪਰੰਤ ਸ: ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਨੂੰ ਸ: ਹਰਚਰਨ ਸਿੰਘ ਮੁੱਖ ਸਕੱਤਰ, ਡਾ: ਰੂਪ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਤੇ ਸ: ਸੁੱਚਾ ਸਿੰਘ ਲੰਗਾਹ ਵੱਲੋਂ ਸ੍ਰੀ ਸਾਹਿਬ, ਲੋਈ, ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ: ਜਗਜੀਤ ਸਿਘ ਮੀਤ ਸਕੱਤਰ ਸ: ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ: ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ: ਅਰਵਿੰਦਰ ਸਿੰਘ ਏ ਪੀ ਆਰ ਓ, ਸ: ਮਨਜੀਤ ਸਿੰਘ ਇੰਚਾਰਜ, ਸ: ਹਰਜਿੰਦਰ ਸਿੰਘ, ਸ: ਪ੍ਰਮਜੀਤ ਸਿੰਘ, ਸz: ਸੁਖਰਾਜ ਸਿੰਘ, ਸ: ਹਰਪ੍ਰੀਤ ਸਿੰਘ ਵਧੀਕ ਮੈਨੇਜਰ, ਸ: ਰੇਸ਼ਮ ਸਿੰਘ ਗੁਰਦੁਆਰਾ ਇੰਸਪੈਕਟਰ, ਸ: ਕੁੰਦਨ ਸਿੰਘ ਸੁਪਰਵਾਈਜ਼ਰ, ਸ: ਬਲਕਾਰ ਸਿੰਘ, ਸz: ਰਛਪਾਲ ਸਿੰਘ ਇੰਚਾਰਜ, ਸ: ਨਿਸ਼ਾਨ ਸਿੰਘ ਮੈਨੇਜਰ ਗੁਰਦੁਆਰਾ ਬਾਰਠ ਸਾਹਿਬ,  ਸ: ਜਗਦੀਸ਼ ਸਿੰਘ ਮੈਨੇਜਰ ਗੁਰਦੁਆਰਾ ਬੁਰਜ ਸਾਹਿਬ, ਸz: ਗੁਰਤਿੰਦਰਪਾਲ ਸਿੰਘ ਮੈਨੇਜਰ ਗੁਰਦੁਆਰਾ ਕੰਧ ਸਾਹਿਬ, ਸ: ਕੁਲਵੰਤ ਸਿੰਘ ਮੈਨੇਜਰ ਗੁਰਦੁਆਰਾ ਸਤਿਕਰਤਾਰੀਆਂ, ਸ: ਗੁਰਦੇਵ ਸਿੰਘ ਮੈਨੇਜਰ ਗੁਰਦੁਆਰਾ ਡੇਰਾ ਬਾਬਾ ਨਾਨਕ, ਸ: ਮੇਜਰ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ ਪਾ: ਨੌਵੀਂ ਬਾਬਾ ਬਕਾਲਾ ਸਾਹਿਬ, ਸ: ਦਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਤੇਜਾ ਕਲਾਂ, ਸ: ਜਗਦੀਸ਼ ਸਿੰਘ ਮੈਨੇਜਰ ਗੁਰਦੁਆਰਾ ਹੋਠੀਆਂ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply