Friday, March 6, 2026

ਬਾਬਾ ਬੰਦਾ ਸਿੰਘ ਜੀ ਦੇ ਸ਼ਹੀਦੀ ਸਮਾਗਮਾਂ ਲਈ ਦਿਲੀ ਕਮੇਟੀ ਨੂੰ ਦਿੱਤੇ ਜਾਣਗੇ 2 ਕਰੋੜ – ਮੱਕੜ

PPN2105201623
ਅੰਮ੍ਰਿਤਸਰ, 21 ਮਈ (ਗੁਰਪ੍ਰੀਤ ਸਿੰਘ)- ਮਹਾਨ ਜਰਨੈਲ ਤੇ ਪਹਿਲੇ ਸਿੱਖ ਹੁਕਮਰਾਨ ਬਾਬਾ ਬੰਦਾ ਸਿੰਘ ਜੀ ਬਹਾਦਰ, ਉਨ੍ਹਾਂ ਦੇ ਸਪੁੱਤਰ ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦ ਸਿੰਘਾਂ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੀ ਪਹਿਲੇ ਦਿਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਗੜ੍ਹੀ ਗੁਰਦਾਸ ਨੰਗਲ (ਗੁਰਦਾਸਪੁਰ) ਤੋਂ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਗਈ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਕੰਵਲਜੀਤ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ।
ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਸ਼ਹੀਦਾਂ ਦੀਆਂ ਯਾਦਗਾਰਾਂ ਬਨਾਉਣ ਅਤੇ  ਸ਼ਤਾਬਦੀਆਂ ਮਨਾਉਣ ਦਾ ਮੌਕਾ ਕਰਮਾ ਭਾਗਾਂ ਵਾਲਿਆਂ ਨੂੰ ਹੀ ਮਿਲਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਤੋਂ ਥਾਪੜਾ ਲੈਣ ਉਪਰੰਤ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦਾ ਬਦਲਾ ਲਿਆ, ਵਜੀਦੇ ਨੂੰ ਮਾਰਿਆ ਤੇ ਸਿਰਹੰਦ ਦੀ ਇੱਟ ਨਾਲ ਇੱਟ ਖੜਕਾਈ। ਉਨ੍ਹਾਂ ਕਿਹਾ ਕਿ ਲੰਮਾ ਸਮਾਂ ਬਾਬਾ ਜੀ ਗੁਰਦਾਸ ਨੰਗਲ ਦੀ ਗੜ੍ਹੀ ਵਿੱਚ ਰਹੇ।ਇਥੋਂ ਹੀ 740 ਸਿੰਘਾਂ ਸਮੇਤ ਗ੍ਰਿਫ਼ਤਾਰੀ ਦਿੱਤੀ । ਸਿੰਘਾਂ ਦੇ ਸੀਸ ਕਤਲ ਕਰਕੇ ਗੱਡੇ ਵਿੱਚ ਲੱਦ ਕੇ ਦਿੱਲੀ ਲਿਜਾਏ ਗਏ ਤੇ ਨਾਲੁਨਾਲ ਬਾਬਾ ਬੰਦਾ ਸਿੰਘ ਬਹਾਦਰ ਨੂੰ ਪਿੰਜਰੇ ਵਿੱਚ ਕੈਦ ਕਰਕੇ ਜਲੂਸ ਕੱਢਿਆ ਗਿਆ।ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਬਾਬਾ ਜੀ ਦੇ ਸਪੁੱਤਰ ਬਾਬਾ ਅਜੈ ਸਿੰਘ ਦਾ ਕਾਲਜਾ ਉਨ੍ਹਾਂ ਦੇ ਸਾਹਮਣੇ ਕ’ਢ ਕੇ ਸ਼ਹੀਦ ਕਰ ਦਿੱਤਾ ਗਿਆ। ਬਾਬਾ ਜੀ ਦਾ ਮਾਸ ਜਮੂਰਾਂ ਨਾਲ ਨੋਚੁਨੋਚ ਕੇ ਸ਼ਹੀਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਇਕ ਐਸੀ ਮਿਸਾਲ ਹੈ ਜੋ ਦੁਨੀਆਂ ਦੇ ਇਤਿਹਾਸ ਵਿੱਚ ਕਿਤੇ ਵੀ ਨਹੀਂ ਮਿਲਦੀ।
ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਬਾਬਾ ਬੰਦਾ ਸਿੰਘ ਜੀ ਬਹਾਦਰ ਦੀ ਅਦੁੱ’ਤੀ ਸ਼ਹਾਦਤ ਤੇ ਚਾਨਣਾ ਪਾਉਣ ਦੇ ਨਾਲੁਨਾਲ ਨਗਰੁਕੀਰਤਨ ਵਿੱਚ ਸ਼ਾਮਲ ਹੋਣ ਵਾਲੀਆਂ ਪ੍ਰਮੁੱਖ ਸਖ਼ਸ਼ੀਅਤਾਂ, ਸਮੁਹ ਧਾਰਮਿਕ ਜਥੇਬੰਦੀਆਂ, ਸਭਾ ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਅਤੇ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਗਰ ਕੀਰਤਨ ਤੇ ਹੋਰ ਸਮਾਗਮਾਂ ਵਿੱਚ ਆਪਣਾ ਯੋਗਦਾਨ ਪਾ ਰਹੀ ਹੈ ਓਥੇ ਦਿਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਿੱਲੀ ਵਿਖੇ ਵਿਸ਼ੇਸ਼ ਸਮਾਗਮ ਕਰਵਾ ਰਹੀ ਹੈ।ਉਨ੍ਹਾਂ ਅਹਿਮ ਐਲਾਨ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਿਰਮੋਰ ਸੰਸਥਾ ਹੋਣ ਦੇ ਨਾਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੂੰ ਬਾਬਾ ਬੰਦਾ ਸਿੰਘ ਜੀ ਬਹਾਦਰ ਦੇ ਸ਼ਤਾਬਦੀ ਸਮਾਗਮ ਮਨਾਉਣ ਲਈ 2 ਕਰੋੜ ਰੁਪਏ ਦੀ ਸਹਾਇਤਾ ਦੇਵੇਗੀ। ਉਨ੍ਹਾਂ ਕਿਹਾ ਕਿ ਸੰਨ 2010 ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਨੂੰ ਤਾਜਾ ਕਰਦਿਆਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਰਹੰਦ ਫਤਿਹ ਦਿਵਸ ਮਨਾਉਣ ਦਾ ਆਯੋਜਨ ਕੀਤਾ ਗਿਆ ਸੀ ਅਤੇ ਉਦੋਂ ਵੀ ਬਹੁਤ ਵੱਡਾ ਮਾਰਚ ਕੱਢਿਆ ਗਿਆ ਸੀ। ਉਨ੍ਹਾਂ ਕਿਹਾ ਕਿ ਫਤਿਹਗੜ੍ਹ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰ ਕਾਲਜ ਵਿਖੇ ਕਮਿਸ਼ਨ ਆਫੀਸਰ ਬਨਣ ਲਈ 95% ਦੇ ਕਰੀਬ ਵਿਦਿਆਰਥੀ ਦਾਖਲਾ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਗੁਰਦਾਸ ਨੰਗਲ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ ਲਖਤੇ ਜਿਗਰ ਉਨ੍ਹਾਂ ਦੇ ਸਪੁੱਤਰ ਬਾਬਾ ਅਜੈ ਸਿੰਘ ਦੇ ਨਾਮ ਤੇ ਸਕੂਲ ਤੇ ਕਾਲਜ ਬਨਾਉਣ ਦੇ ਨਾਲੁਨਾਲ ਜਥੇਦਾਰ ਸੁੱਚਾ ਸਿੰਘ ਲੰਗਾਹ ਵੱਲੋਂ ਪਿੰਡ ਦੀਆਂ ਸੰਗਤਾਂ ਦੀ ਪੁਰਜੋਰ ਮੰਗ ਤੇ ਗੁਰਦੁਆਰਾ ਸਾਹਿਬ ਗੜ੍ਹੀ ਗੁਰਦਾਸ ਨੰਗਲ ਵਿਖੇ ਕਿਲ੍ਹੇ ਦੀ ਉਸਾਰੀ ਕੀਤੀ ਜਾਵੇਗੀ ਜਿਸ ਦਾ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ ਨਾਲ ਸਵਾਗਤ ਕੀਤਾ ਗਿਆ।ਉਨ੍ਹਾਂ ਇਕ ਹੋਰ ਅਹਿਮ ਐਲਾਨ ਕਰਦਿਆਂ ਕਿਹਾ ਕਿ ਮਾਤਾ ਅੱਤੋ ਜੀ ਜਿਨ੍ਹਾਂ ਗੁਰਦੁਆਰਾ ਗੜ੍ਹੀ ਗੁਰਦਾਸ ਨੰਗਲ ਲਈ ੭੦ ਕਿੱਲੇ ਜ਼ਮੀਨ ਦਾਨ ਕੀਤੀ ਸੀ ਦੇ ਨਾਮ ਤੇ ਬਣੇ ਗੁਰਦੁਆਰਾ ਸਾਹਿਬ ਦਾ ਨਵੁਨਿਰਮਾਣ ਕੀਤਾ ਜਾਵੇਗਾ।
ਉਕਤ ਦੋਵੇਂ ਸਖਸ਼ੀਅਤਾਂ ਦੇ ਇਲਾਵਾ ਨਗਰ ਕੀਰਤਨ ਦੇ ਪ੍ਰਬੰਧਕ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ।  ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਕਰਨ ਉਪਰੰਤ ਗੁਰਦਾਸ ਨੰਗਲ ਦੀ ਪੁਲੀਸ ਫੋਰਸ ਵੱਲੋਂ ਜੁਗੁੋਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ ਗਈ। ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰੁਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਬਹੁਤ ਵੱਡੇ ਕਾਫ਼ਲੇ ਦੇ ਰੂਪ ਵਿੱੱਚ ਨਗਰ ਕੀਰਤਨ ਰਵਾਨਾ ਕੀਤਾ ਗਿਆ। ਪਾਲਕੀ ਵਾਲੀ ਗੱਡੀ ਦੇ ਪਿੱਛੁੇਪਿੱਛੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਸਤਰੁਬਸਤਰ, ਕੰਘਾ ਤੇ ਕੇਸਾਂ ਦੇ ਦਰਸ਼ਨ ਕਰਾਉਣ ਵਾਲੀ ਗੱਡੀ ਵੀ ਨਾਲੁਨਾਲ ਚੱਲ ਰਹੀ ਸੀ। ਅੱਗੁੇਅੱਗੇ ਬਾਬਾ ਅਵਤਾਰ ਸਿੰਘ ਬਿਧੀ ਚੰਦੀਏ ਦੇ ਜਥੇ ਵੱਲੋਂ ਹਾਥੀ ਘੋੜਿਆਂ ਤੇ ਸਵਾਰ ਗੁਰੂ ਕੀਆਂ ਲਾਡਲੀਆਂ ਫੌਜਾਂ ਸਤਿ ਸ੍ਰੀ ਅਕਾਲ ਦੇ ਜੈਕਾਰੇ ਛੱਡਦੀਆਂ ਜਾ ਰਹੀਆਂ ਸਨ ਤੇ ਪਿੱਛੁੇਪਿੱਛੇ ਸਕੂਲਾਂ ਦੇ ਬੱਚੇ ਬੱਚੀਆਂ ਸੁੰਦਰ ਡਰੈਸਾਂ ਵਿੱਚ ਆਪਣੇ ਬੈਂਡ ਨਾਲ ਜਾ ਰਹੀਆਂ ਸਨ। ਸਤਿਨਾਮੁੁਵਾਹਿਗੁਰੂ ਦਾ ਜਾਪ ਕਰਦੀਆਂ ਸੰਗਤਾਂ ਕੜਾਕੇ ਦੀ ਗਰਮੀ ਵਿੱਚ ਵੀ ਚੜ੍ਹਦੀ ਕਲਾ ਦਾ ਸੰਕੇਤ ਦੇ ਰਹੀਆਂ ਸਨ। ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਇੱਕ ਅਨੋਖਾ ਨਜ਼ਾਰਾ ਪੇਸ਼ ਕਰ ਰਿਹਾ ਸੀ। ਗੁਰੂ ਘਰ ਨਾਲ ਸ਼ਰਧਾ ਰੱਖਣ ਵਾਲਿਆਂ ਵੱਲੋਂ ਜਗ੍ਹਾੁਜਗ੍ਹਾ ਲੰਗ ਤੇ ਠੰਢੁੇਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਸਨ।
ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਗੜ੍ਹੀ ਗੁਰਦਾਸ ਨੰਗਲ ਤੋਂ ਚੱਲ ਕੇ ਲੰਗਾਹ, ਜੌੜਾ ਛਤਰਾ, ਬੋਪਾਰਾਏ, ਸੰਗਤਪੁਰਾ, ਦੌਲਤ ਪੁਰ, ਕਲਾਨੌਰ, ਹਰੀਮਾਬਾਦ, ਅਦਾਲਤਪੁਰਾ, ਦੇਹੜ ਗਵਾਰ, ਅਠਵਾਲ, ਕੋਟਲੀ ਸੂਰਤ ਮੱਲੀ, ਡੇਰਾ ਪਠਾਨਾ, ਸ਼ਿਕਾਰ ਮਾਛੀਆ, ਚਾਕਾ ਵਾਲੀ, ਕਾਹਲਾਂ ਵਾਲੀ, ਡੇਰਾ ਬਾਬਾ ਨਾਨਕ, ਠੇਠਨਕੇ, ਧਰਮਕੋਟ, ਝੰਗੀ ਤੋਂ ਹੁੰਦਾ ਹੋਇਆ ਰਾਤ ਦਾ ਵਿਸ਼ਰਾਮ ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ ਵਿਖੇ ਕਰੇਗਾ।
ਇਸ ਮੌਕੇ ਸ਼ੋ੍ਮਣੀ ਕਮੇਟੀ ਮੈਂਬਰ ਜਥੇਦਾਰ ਰਤਨ ਸਿੰਘ ਜੱਫਰਵਾਲ, ਸ: ਗੁਰਿੰਦਰਪਾਲ ਸਿੰਘ ਗੋਰਾ, ਸ: ਸੱਜਣ ਸਿੰਘ ਬੱਜੂਮਾਨ, ਸ: ਗੁਰਨਾਮ ਸਿੰਘ ਜੱਸਲ, ਸ: ਕਸ਼ਮੀਰ ਸਿੰਘ ਬਰਿਆਰ, ਸ: ਬਖਸ਼ੀਸ਼ ਸਿੰਘ ਧੰਨਵਾਲੀ ਸਾਬਕਾ ਮੈਂਬਰ ਅੰਤ੍ਰਿੰਗ ਕਮੇਟੀ, ਸ. ਅਮਰੀਕ ਸਿੰਘ ਵਿਛੋਆ ਮੈਂਬਰ ਸ਼੍ਰੋਮਣੀ ਕਮੇਟੀ, ਸ: ਸੁਖਜਿੰਦਰ ਸਿੰਘ ਲੰਗਾਹ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸ: ਹਰਚਰਨ ਸਿੰਘ ਮੁੱਖ ਸਕੱਤਰ, ਡਾ: ਰੂਪ ਸਿੰਘ ਤੇ ਸ: ਮਨਜੀਤ ਸਿੰਘ ਸਕੱਤਰ, ਸ: ਬਲਵਿੰਦਰ ਸਿੰਘ ਜੌੜਾਸਿੰਘਾ, ਸ: ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ: ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ, ਸ: ਜਗਜੀਤ ਸਿਘ ਮੀਤ ਸਕੱਤਰ, ਸ: ਸੰਤੋਖ ਸਿੰਘ, ਸ: ਕੁਲਵਿੰਦਰ ਸਿੰਘ, ਸ: ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ: ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ: ਮਨਜੀਤ ਸਿੰਘ ਇੰਚਾਰਜ, ਸ: ਹਰਜਿੰਦਰ ਸਿੰਘ, ਸ: ਪ੍ਰਮਜੀਤ ਸਿੰਘ, ਸ: ਸੁਖਰਾਜ ਸਿੰਘ, ਸ: ਹਰਪ੍ਰੀਤ ਸਿੰਘ ਵਧੀਕ ਮੈਨੇਜਰ, ਸ: ਰੇਸ਼ਮ ਸਿੰਘ ਗੁਰਦੁਆਰਾ ਇੰਸਪੈਕਟਰ, ਸ ਕੁੰਦਨ ਸਿੰਘ ਸੁਪਰਵਾਈਜ਼ਰ, ਸz: ਬਲਕਾਰ ਸਿੰਘ, ਸ: ਰਛਪਾਲ ਸਿੰਘ ਇੰਚਾਰਜ, ਸ: ਨਿਸ਼ਾਨ ਸਿੰਘ ਮੈਨੇਜਰ ਗੁਰਦੁਆਰਾ ਬਾਰਠ ਸਾਹਿਬ,  ਸ: ਜਗਦੀਸ਼ ਸਿੰਘ ਮੈਨੇਜਰ ਗੁਰਦੁਆਰਾ ਬੁਰਜ ਸਾਹਿਬ, ਸ: ਗੁਰਤਿੰਦਰਪਾਲ ਸਿੰਘ ਮੈਨੇਜਰ ਗੁਰਦੁਆਰਾ ਕੰਧ ਸਾਹਿਬ, ਸ: ਕੁਲਵੰਤ ਸਿੰਘ ਮੈਨੇਜਰ ਗੁਰਦੁਆਰਾ ਸਤਿਕਰਤਾਰੀਆਂ, ਸ: ਗੁਰਦੇਵ ਸਿੰਘ ਮੈਨੇਜਰ ਗੁਰਦੁਆਰਾ ਡੇਰਾ ਬਾਬਾ ਨਾਨਕ, ਸ: ਮੇਜਰ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ ਪਾ: ਨੌਵੀਂ ਬਾਬਾ ਬਕਾਲਾ ਸਾਹਿਬ, ਸ: ਦਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਤੇਜਾ ਕਲਾਂ, ਸ: ਜਗਦੀਸ਼ ਸਿੰਘ ਮੈਨੇਜਰ ਗੁਰਦੁਆਰਾ ਹੋਠੀਆਂ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply