ਅੰਮ੍ਰਿਤਸਰ, 21 ਮਈ (ਗੁਰਪ੍ਰੀਤ ਸਿੰਘ) – ਬਾਬਾ ਬੰਦਾ ਸਿੰਘ ਬਹਾਦਰ, ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦ ਸਿੰਘਾਂ ਦੇ 300 ਸਾਲਾ ਸਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਗੜ੍ਹੀ ਗੁਰਦਾਸ ਨੰਗਲ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਆਰੰਭ ਹੋਏ ਨਗਰ ਕੀਰਤਨ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਕਮੇਟੀ ਵੱਲੋਂ ‘ਸ਼ਹੀਦੀ ਸ਼ਤਾਬਦੀ’ ਨੂੰ ਸਮਰਪਿਤ ਧਾਰਮਿਕ ਗੀਤ ਲੋਕ ਅਰਪਣ ਕੀਤਾ ਗਿਆ। ਜਾਣਕਾਰੀ ਦੇਂਦਿਆਂ ਸ: ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਦੱਸਿਆ ਕਿ ਇਸ ਗੀਤ ਦੇ ਬੋਲ ਨਾਮਵਰ ਗੀਤਕਾਰ ਹਰਵਿੰਦਰ ਸਿੰਘ ਰਹੀਮਪੁਰੀ ਨੇ ਲਿਖੇ ਤੇ ਪ੍ਰਸਿੱਧ ਗਾਇਕ ਰਣਜੀਤ ਸਿੰਘ ਬਾਵਾ ਨੇ ਆਪਣੀ ਸੁਰੀਲੀ ਅਵਾਜ਼ ਦਾ ਜਾਦੂ ਬਿਖੇਰਦੇ ਹੋਏ ਸੰਗਤਾਂ ਦੇ ਮਨ ਨੂੰ ਮੋਹਿਆ। ਉਨ੍ਹਾਂ ਦੱਸਿਆ ਕਿ 300 ਸਾਲ ਯਾਦ ਸ਼ਹੀਦੀ ਕੌਮ ਮਨਾ ਰਹੀ ਏ ਬੰਦਾ ਸਿੰਘ ਬਹਾਦਰ ਯੋਧੇ ਦੇ ਗੁਣ ਗਾ ਰਹੀ ਏ ਧਾਰਮਿਕ ਗੀਤ ਦੇ ਬੋਲਾਂ ਨੂੰ ਸੁਰ ਸੰਗੀਤ ਦੇ ਸਾਜਾਂ ਨਾਲ ਸਜਾਇਆ ਅਮਰੀਕਾ ਦੀ ਸੁਪ੍ਰਸਿੱਧ ਟਾਈਗਰ ਮਿਊਜਿਕ ਕੰਪਨੀ ਨੇ। ਸz: ਭੂਰਾਕੋਹਨਾ ਨੇ ਦੱਸਿਆ ਕਿ ਇਸ ਗੀਤ ਨੂੰ ਸੰਗਤਾਂ ਬਹੁਤ ਪਸੰਦ ਕਰ ਰਹੀਆਂ ਹਨ।
ਇਸ ਮੌਕੇ ਸ: ਹਰਚਰਨ ਸਿੰਘ ਮੁੱਖ ਸਕੱਤਰ, ਡਾ: ਰੂਪ ਸਿੰਘ ਤੇ ਸ: ਮਨਜੀਤ ਸਿੰਘ ਸਕੱਤਰ, ਸ: ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ: ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ: ਸੰਤੋਖ ਸਿੰਘ, ਸ: ਜਗਜੀਤ ਸਿੰਘ, ਸ: ਕੁਲਵਿੰਦਰ ਸਿੰਘ ਮੀਤ ਸਕੱਤਰ, ਸ: ਸੁਲੱਖਣ ਸਿੰਘ ਮੈਨੇਜਰ, ਸ: ਲਖਵਿੰਦਰ ਸਿੰਘ ਵਧੀਕ ਮੈਨੇਜਰ, ਸ: ਬਲਜਿੰਦਰ ਸਿੰਘ ਸੁਪਰਵਾਈਜ਼ਰ ਤੇ ਸz: ਬਿਕਰਮ ਸਿੰਘ ਆਦਿ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media