Monday, July 20, 2026

ਮੱਕੀ ਵਿਕਾਸ ਪ੍ਰੋਗਰਾਮ ਸੰਬੰਧੀ ਵਿਸ਼ੇਸ਼ ਸਿਖਲਾਈ ਕੈਂਪ ਬਲਾਕ ਪਠਾਨਕੋਟ ਦੇ ਪਿੰਡ ਪਰਮਾਨੰਦ ‘ਚ ਲਗਾਇਆ

PPN2205201611
ਪਠਾਨਕੋਟ, 22 ਮਈ (ਪੰਜਾਬ ਪੋਸਟ ਬਿਊਰੋ) – ਮੱਕੀ ਵਿਕਾਸ ਪ੍ਰੋਗਰਾਮ ਸੰਬੰਧੀ ਸਰਕਲ ਕਾਨਵਾਂ ਦੇ ਕਿਸਾਨ ਮਿੱਤਰਾਂ ਨੂੰ ਜਾਣਕਾਰੀ ਦੇਣ ਲਈ ਵਿਸ਼ੇਸ਼ ਸਿਖਲਾਈ ਕੈਂਪ ਬਲਾਕ ਪਠਾਨਕੋਟ ਦੇ ਪਿੰਡ ਪਰਮਾਨੰਦ ਵਿੱਚ ਲਗਾਇਆ ਗਿਆ ਤਾਂ ਜੋ ਇਹ ਕਿਸਾਨ ਮਿੱਤਰ ਪਿੰਡਾਂ ਵਿੱਚ ਅੱਗੇ ਪ੍ਰਚਾਰ ਕਰ ਸਕਣ। ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਡਾ. ਬਖਸ਼ੀਸ ਸਿੰਘ ਚਾਹਲ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋ ਸ਼ੁਰੂ ਕੀਤੀ ਗਈ ਸਾਉਣੀ ਮੁਹਿੰਮ ਤਹਿਤ ਲਗਾਏ ਕੈਂਪ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ। ਇਸ ਮੌਕੇ ਡਾ. ਸੰਦੀਪ ਸਿੰਘ ਖੇਤੀ ਵਿਕਾਸ ਅਫਸਰ, ਡਾ. ਅਮਿਤ ਕੁਮਾਰ ਬੀ ਟੀ ਐਮ, ਮਿਸ ਮਨਜੀਤ ਕੌਰ, ਰਾਮੇਸ਼ਵਰ ਠਾਕੁਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਡਾ. ਅਮਰੀਕ ਸਿੰਘ ਨੇ ਮੱਕੀ ਦੀ ਕਾਸ਼ਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੱਕੀ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲੇ ਅੰਦਰ 240 ਕਲੱਸਟਰ ਪ੍ਰਦਰਸ਼ਨੀ ਪਲਾਟ (ਹਰੇਕ 10 ਹੈਕਟੇਅਰ) ਬਿਜਾਏ ਜਾਣਗੇ। ਉਨਾਂ ਕਿਹਾ ਕਿ ਇਨਾਂ ਪ੍ਰਦਰਸ਼ਨੀਆ ਲਈ ਲੋੜੀਂਦੇ ਹਾਈਬ੍ਰਿਡ ਬੀਜ ਤੇ 1680/-,ਨਦੀਨਨਾਸ਼ਕ ਤੇ 300/-, ਕੀਟਨਾਸ਼ਕ ਤੇ 500/- ਪ੍ਰਤੀ ਹੈਕਟੇਅਰ ਉਪਦਾਨ ਦਿੱਤਾ ਜਾਵੇਗਾ। ਉਨਾਂ ਦੱਸਿਆਂ ਕਿ ਨੁਮੈਟਿਕ ਪਲਾਂਟਰ ਨਾਲ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 750/- ਪ੍ਰਤੀ ਏਕੜ ਅਤੇ ਮਸ਼ੀਨ ਨਾਲ ਕਟਾਈ ਕਰਨ ਵਾਲੇ ਕਿਸਾਨਾਂ ਨੂੰ 1200 ਪ੍ਰਤੀ ਏਕੜ ਦੀ ਵਿੱਤੀ ਮਦਦ ਦਿੱਤੀ ਜਾਵੇਗੀ।ਉਨਾਂ ਦੱਸਿਆ ਕਿ ਪੀ ਏ ਯੂ ਵੱਲੋਂ ਸੁਝਾਈਆਂ ਮੱਕੀ ਦੀਆਂ ਕਿਸਮਾਂ, ਲਕਸ਼ਮੀ 333, ਡੀ ਕੇ ਸੀ 9125, ਡੀ ਕੇ ਸੀ 9140,ਪੀ ਏ ਸੀ 751, ਐਲ ਆਈ-558/4558, ਪੀ ਐਮ ਐਚ 2255, ਟੀ ਐਕਸ 369,ਪੀ. 3396, ਪੀ.3401,ਪੀ ਐਮ ਐਚ 1 ਕਿਸਮਾਂ ਦੇ ਬੀਜ ਤੇ 84/- ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾਵੇਗੀ।
ਡਾ. ਸੰਦੀਪ ਸਿੰਘ ਢਿਲੋਂ ਨੇ ਦੱਸਿਆ ਕਿ ਕਿਸਾਨ ਉਪਰੋਕਤ ਕਿਸਮਾਂ ਵਿੱਚੋਂ ਕੋਈ ਵੀ ਕਿਸਮ ਦਾ ਬੀਜ ਅਤੇ ਹੋਰ ਖੇਤੀ ਸਮੱਗਰੀ ਪੂਰੀ ਕੀਮਤ ਅਦਾ ਕਰਕੇ ਖ੍ਰੀਦ ਕੇ ਬਿੱਲ ਅਤੇ ਹੋਰ ਜ਼ਰੂਰੀ ਦਸਤਾਵੇਜ਼ ਸੰਬੰਧਤ ਖੇਤੀਬਾੜੀ ਦਫਤਰ ਵਿੱਚ ਜਮਾਂ ਕਰਵਾਉਣੇ ਹੋਣਗੇ। ਉਨਾ ਦੱਸਿਆ ਕਿ ਕਿਸਾਨ ਵੱਲੋਂ ਖ੍ਰੀਦੀ ਖੇਤੀ ਸਮਗੱਰੀ ਦੀ 50% ਜਾਂ ਵੱਧ ਤੋਂ ਵੱਧ 5000/- ਪ੍ਰਤੀ ਹੈਕਟੇਅਰ, ਜੋ ਵੀ ਘੱਟ ਹੋਵੇ,ਬਣਦੀ ਰਾਸ਼ੀ ਕਿਸਾਨ ਦੇ ਬੈਂਕ ਖਾਤੇ ਵਿੱਚ ਜਮਾਂ ਕਰਵਾ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਕਿਸਾਨ ਨੂੰ ਦਿੱਤੀ ਜਾਣ ਵਾਲੀ ਉਪਦਾਨ ਦੀ ਰਾਸ਼ੀ ਕਿਸੇ ਵੀ ਹਾਲਤ ਵਿੱਚ 5000/- ਪ੍ਰਤੀ ਹੈਕਟੇਅਰ ਤੋਂ ਵੱਧ ਨਹੀਂ ਹੋਵੇਗੀ।ਉਨਾਂ ਦੱਸਿਆ ਕਿ ਪ੍ਰਦਰਸ਼ਨੀ ਪਲਾਟ ਲਗਾਉਣ ਦੇ ਲਾਭਪਾਤਰੀ ਕਿਸਾਨ ਕਲੱਸਟਰ ਪ੍ਰਦਰਸ਼ਨੀ ਵਿਚਲੇ ਆਪਣੇ ਰਕਬੇ ਲਈ ਲੋੜੀਂਦੀ ਖੇਤੀ ਸਮੱਗਰੀ ਲੈਣ ਲਈ ਨਿਰਧਾਰਤ ਪ੍ਰੋਫਾਰਮੇ ਵਿੱਚ ਭਰ ਕੇ ਸੰਬੰਧਤ ਖੇਤੀਬਾੜੀ ਵਿਕਾਸ ਅਫਸਰ ਨੂੰ ਦੇਵੇਗਾ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪ੍ਰਦਰਸ਼ਨੀ ਪਲਾਟ ਲਗਾਉਣ ਦੇ ਚਾਹਵਾਨ ਕਿਸਾਨ ਸੰਬੰਧਤ ਖੇਤੀ ਦਫਤਰ ਨਾਲ ਸੰਪਰਕ ਕਰਨ ਤਾਂ ਜੋ ਇਸ ਸਕੀਮ ਦਾ ਪੂਰਾ ਫਾਇਦਾ ਲਿਆ ਜਾ ਸਕੇ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply