Friday, July 5, 2024

ਨਿਸ਼ਾਨ ਸਾਹਿਬ ਨੂੰ ਸਾੜਨ ਵਾਲਿਆਂ ਖਿਲਾਫ ਹੈਦਰਾਬਾਦ ਪ੍ਰਸਾਸ਼ਨ ਕਰੇ ਸਖਤ ਕਾਰਵਾਈ –ਮੱਕੜ

PPN140514
ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ ਬਿਊਰੋ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਂਧਰਾ ਪ੍ਰਦੇਸ਼ ਦੇ ਹੈਦਰਾਬਾਦ ਵਿਖੇ ਮੁਸਲਮਾਨ ਭਾਈਚਾਰੇ ਦੇ ਕੁਝ ਸ਼ਰਾਰਤੀ ਲੋਕਾਂ ਵੱਲੋਂ ਸ੍ਰੀ ਨਿਸ਼ਾਨ ਸਾਹਿਬ ਸਾੜੇ ਜਾਣ ਦੀ ਸਖਤ ਨਿਖੇਧੀ ਕਰਦਿਆਂ ਪ੍ਰਸਾਸ਼ਨ ਤੋਂ ਮੰਗ ਕੀਤੀ ਹੈ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈਸ ਰਲੀਜ਼ ‘ਚ ਜਾਣਕਾਰੀ ਦਿੰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਗੁਰਦੁਆਰਾ ਸਹਿਬਾਨ ‘ਚ ਲੱਗੇ ਧਾਰਮਿਕ ਚਿੰਨ੍ਹ ਸ੍ਰੀ ਨਿਸ਼ਾਨ ਸਾਹਿਬ ਨੂੰ ਅਗਨ ਭੇਟ ਕਰਨਾ ਮੰਦਭਾਗੀ ਗੱਲ ਹੈ।ਉਨ੍ਹਾ ਕਿਹਾ ਕਿ ਜੇਕਰ ਕਿਸੇ ਗੱਲੋਂ ਦੋ ਫਿਰਕਿਆਂ ਦੇ ਲੋਕ ਮਾੜਾ ਮੋਟਾ ਤਕਰਾਰਬਾਜ਼ੀ ਵਿੱਚ ਆ ਜਾਂਦੇ ਹਨ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਦੂਸਰੇ ਧਰਮ ਦਾ ਨੁਕਸਾਨ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਰੋਸ ਵਜੋਂ ਆਂਧਰਾ ਪ੍ਰਦੇਸ਼ ਦੇ ਗਵਰਨਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੱਤਰ ਲਿਖ ਕੇ  ਮੰਗ ਕੀਤੀ ਜਾਵੇਗੀ ਕਿ ਦੋਸ਼ੀਆਂ ਖਿਲਾਫ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੇਸ ਦਰਜ ਕੀਤਾ ਜਾਵੇ ਅਤੇ ਸਿੱਖ ਭਾਈਚਾਰੇ ਦੀ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਇਆ ਜਾਵੇ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply