ਪੱਟੀ, 23 ਮਈ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਭਾਈ ਲਾਲ੍ਹੋ ਸਮਾਜ ਸੇਵਾ ਸੰਸਥਾ ਵੱਲੋਂ ਹਰ ਸਾਲ ਲੋੜਵੰਦ ਪ੍ਰੀਵਾਰਾਂ ਦੀਆਂ ਧੀਆਂ ਦੇ ਸਮ੍ਹੂਹਿਕ ਆਨੰਦ ਕਾਰਜ ਕਰਵਾਏ ਜਾਂਦੇ ਹਨ।ਇਹਨਾਂ ਹੀ ਸਮਾਗਮਾਂ ਸਬੰਧੀ ਇਕ ਵਿਸ਼ੇਸ਼ ਇਕੱਤਰਤਾ ਪ੍ਰਧਾਨ ਜਗਤਾਰ ਸਿੰਘ ਭਾਟੀਆ ਅਤੇ ਡਾ.ਅਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ 25 ਮਈ ਨੂੰ ਕੀਤੀ ਜਾ ਰਹੀ ਹੈ।ਜਿਸ ਵਿਚ ਸੰਸਥਾ ਵੱਲੋਂ ਇਸ ਸਾਲ ਕਰਵਾਏ ਜਾ ਰਹੇ ਆਨੰਦ ਕਾਰਜਾਂ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ ਅਤੇ ਸਮੂਹ ਮੈਂਬਰਾਂ ਦੀਆਂ ਡਿਉਟੀਆਂ ਲਗਾਈਆਂ ਜਾਣਗੀਆਂ।ਇਹ ਜਾਣਕਾਰੀ ਸੰਸਥਾ ਦੇ ਸਕੱਤਰ ਜਗਦੀਪ ਸਿੰਘ ਪ੍ਰਿੰਸ ਭਾਟੀਆਂ ਨੇ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਸਾਂਝੀ ਕੀਤੀ।ਪ੍ਰਿੰਸ ਭਾਟੀਆਂ ਨੇ ਦੱਸਿਆ ਕਿ 17 ਜੂਨ ਨੂੰ ਲੋੜਵੰਦ ਧੀਆਂ ਦੇ ਆਨੰਦ ਕਾਰਜ ਸਮਾਗਮ ਸੰਸਥਾ ਦੇ ਜਨਰਲ ਸਕੱਤਰ ਸਵ.ਗੁਰਪ੍ਰਤਾਪ ਸਿੰਘ ਰੂਬੀ ਭਾਟੀਆ ਜੀ ਦੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ ਹਨ ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media