Friday, July 17, 2026

ਡੋਨਾਲਡ ਟ੍ਰੰਪ ਦੇ ਸਮਰਥਕ ਵੱਲੋਂ ਸਿੱਖ ਕੌਂਸਲਰ ਨੂੰ ਸੋਸ਼ਲ ਮੀਡੀਆ ‘ਤੇ ਅੱਤਵਾਦੀ ਕਹਿਣ ਦੀ ਕੀਤੀ ਨਿਖੇਧੀ

ਅੰਮ੍ਰਿਤਸਰ 23 ਮਈ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਪਾਰਟੀ ਦੀ ਉਮੀਦਵਾਰੀ ਦੇ ਦਾਅਵੇਦਾਰ ਡੋਨਾਲਡ ਟ੍ਰੰਪ ਦੇ ਇਕ ਸਮਰਥਕ ਵੱਲੋਂ ਅਮਰੀਕੀ ਮੂਲ ਦੇ ਸਿੱਖ ਕੌਂਸਲਰ ਸ. ਰਵਿੰਦਰ ਸਿੰਘ ਭੱਲਾ ਨੂੰ ਟਵੀਟਰ ਤੇ ‘ਅੱਤਵਾਦੀ’ ਕਹਿਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਤੇ ਸਿੱਖ ਖਿਲਾਫ਼ ਅਜਿਹੀ ਬਿਆਨਬਾਜ਼ੀ ਨਸਲੀ ਭੇਦਭਾਵ ਤੋਂ ਇਲਾਵਾ ਹੋਰ ਕੁਝ ਨਹੀਂ ਹੈ।ਉਨ੍ਹਾਂ ਕਿਹਾ ਕਿ ਕੁੱਝ ਘਟੀਆ ਸੋਚ ਦੇ ਮਾਲਕ ਵਿਅਕਤੀ ਆਪਣੀ ਛੱਵੀਂ ਨੂੰ ਬੇਹਤਰ ਬਣਾਉਣ ਦੇ ਮਕਸਦ ਹੇਠ ਸੋਸ਼ਲ ਮੀਡੀਆਂ ਦੀ ਵਰਤੋਂ ਕਰਕੇ ਸਿੱਖਾਂ ਨੂੰ ਬਦਨਾਮ ਕਰਨ ਦੀਆਂ ਕਾਰਵਾਈਆਂ ਕਰ ਰਹੇ ਹਨ ਜੋ ਕਦਾਚਿਤ ਬਰਦਾਸ਼ਤਯੋਗ ਨਹੀਂ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਨੇ ਹਰ ਦੇਸ਼ ਦੀ ਤਰੱਕੀ ਵਿੱਚ ਆਪਣੀ ਮਿਹਨਤ ਤੇ ਲਗਨ ਨਾਲ ਵੱਡਮੁੱਲਾ ਯੋਗਦਾਨ ਪਾਉਂਦਿਆਂ ਵੱਡੇ-ਵੱਡੇ ਅਹੁਦੇ ਹਾਸਲ ਕੀਤੇ ਹਨ ਜਿਸ ‘ਤੇ ਉਂਗਲ ਨਹੀਂ ਉਠਾਈ ਜਾ ਸਕਦੀ।ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਤੇ ਸਿੱਖਾਂ ਖਿਲਾਫ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਨਾਲ ਦੇਸ਼-ਵਿਦੇਸ਼ ਵਿੱਚ ਬੈਠੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ।ਉਨ੍ਹਾਂ ਰਾਸ਼ਟਰਪਤੀ ਅਹੁਦੇ ਲਈ ਜਦੋਜਹਿਦ ਕਰ ਰਹੀਆਂ ਪਾਰਟੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਵੋਟਾਂ ਖਾਤਰ ਸਿੱਖਾਂ ਨੂੰ ਆਪਣਾ ਨਿਸ਼ਾਨਾ ਬਣਾਉਣ ਤੋਂ ਗੁਰੇਜ ਕਰਨ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …

Leave a Reply