Saturday, August 22, 2026

ਜਥੇਦਾਰ ਭਾਟੀਆ ਵੱਲੋਂ ਕੈਂਸਰ ਪੀੜਿਤ ਨੂੰ 20 ਹਜਾਰ ਦਾ ਚੈਕ ਭੇਂਟ

PPN2405201611
ਪੱਟੀ 24 ਮਈ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਅਵਤਾਰ ਸਿੰਘ ਦੇ ਉੱਦਮ ਸਦਕਾ ਕੈਂਸਰ ਵਰਗੀ ਨਾਮੁਰਾਦ ਬੀਮਾਰੀ ਤੋਂ ਪੀੜਿਤਾਂ ਲਈ ਇਲਾਜ ਵਾਸਤੇ ਇਕ ਵਿਸ਼ੇਸ਼ ਫੰਡ ਮੁਹਈਆ ਕਰਵਾਇਆ ਗਿਆ ਹੈ ਜਿਸ ਦੇ ਤਹਿਤ ਕੈਂਸਰ ਪੀੜਤਾਂ ਨੁੰ 20 ਹਜਾਰ ਦੀ ਮਾਲੀ ਮਦਦ ਕਮੇਟੀ ਵੱਲੋਂ ਕੀਤੀ ਜਾਂਦੀ ਹੈ।ਇਹਨਾਂ ਸ਼ਬਦਾ ਦਾ ਪ੍ਰਗਟਾਵਾ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੇਂਬਰ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੈਂਸਰ ਪੀੜਤ ਰਾਣੋ ਪਤਨੀ ਭਾਗ ਸਿੰਘ ਵਾਸੀ ਪੱਟੀ ਨੂੰ 20 ਹਜਾਰ ਦਾ ਚੈਕ ਭੇਂਟ ਕਰਨ ਮੌਕੇ ਕੀਤਾ।ਉਹਨਾਂ ਦੱਸਿਆ ਕਿ ਦਸ ਗੁਰੂ ਸਹਿਬਾਨਾਂ ਦੇ ਦੱਸੇ ਹੋਏ ਮਾਰਗ ‘ਤੇ ਚੱਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਿਨਾਂ ਕਿਸੇ ਭੇਦ-ਭਾਵ ਦੇ ਕੈਂਸਰ ਪੀੜਿਤਾ ਲਈ ਇਹ ਰਕਮ ਮੁਹਇਆਂ ਕਰਵਾਈ ਜਾਂਦੀ ਹੈ।ਇਸ ਮੌਕੇ ਸੁਖਜਿੰਦਰ ਸਿੰਘ ਸਰਪੰਚ ਬੱਠੇਭੈਣੀ, ਅਮਰਜੀਤ ਸਿੰਘ ਐਚ.ਕੇ, ਗੁਰਦੀਪ ਸਿੰਘ ਮੱਲਾ, ਕੁਲਵਿੰਦਰ ਸਿੰਘ ਬੱਬੂ, ਨਿਰਮਲ ਸਿੰਘ, ਇਕਬਾਲ ਸਿੰਘ, ਆਦਿ ਹਾਜਰ ਸਨ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply