ਅੰਮ੍ਰਿਤਸਰ 24 ਮਈ (ਗੁਰਪ੍ਰਤਿ ਸਿੰਘ) – ਸ੍ਰੀਲੰਕਾ ਸੈਰ ਸਪਾਟਾ ਵਿਕਾਸ ਅਥਾਰਟੀ ਦੀ ਅਧਿਕਾਰਤ ਵੈੱਬਸਾਈਟ ਪੰਜਾਬੀ ਵਿੱਚ ਪੜ੍ਹੀ ਜਾਣੀ ਦੇਸ਼-ਵਿਦੇਸ਼ ਵਿੱਚ ਵੱਸਦੇ ਸਮੂਹ ਸਿੱਖਾਂ ਲਈ ਬੜੇ ਮਾਣ ਵਾਲੀ ਗੱਲ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਦਿਆ ਕਿਹਾ ਕਿ ਇਕ ਪਾਸੇ ਜਿਥੇ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਗੁਆਂਢੀ ਰਾਜ ਹਰਿਆਣਾ ਵਿੱਚ ਪੰਜਾਬੀ ਭਾਸ਼ਾ ਨੂੰ ਪੂਰਾ ਮਾਣ ਸਤਿਕਾਰ ਨਹੀਂ ਮਿਲ ਰਿਹਾ, ਉਥੇ ਭਾਰਤ ਦੇ ਗੁਆਂਢੀ ਮੁਲਕ ਸ੍ਰੀਲੰਕਾ ਵੱਲੋਂ ਆਪਣੀ ਅਧਿਕਾਰਤ ਵੈੱਬਸਾਈਟ ਤੇ ਕੁਲ ਦੁਨੀਆਂ ਦੀਆਂ 104 ਭਾਸ਼ਾਵਾਂ ਵਿੱਚ ਪੰਜਾਬੀ ਭਾਸ਼ਾ ਨੂੰ ਬਣਦੀ ਤਰਜੀਹ ਦੇਣੀ ਸਵਾਗਤਯੋਗ ਹੈ।
ਉਨ੍ਹਾਂ ਕਿਹਾ ਕਿ ਸਾਡੇ ਲਈ ਤੇ ਪੰਜਾਬੀ ਪਿਆਰਿਆਂ ਲਈ ਇਹ ਬਹੁਤ ਵੱਡੀ ਗੱਲ ਹੈ ਕਿ ਕਿਸੇ ਦੂਜੇ ਮੁਲਕ ਵੱਲੋਂ ਪੰਜਾਬੀ ਭਾਸ਼ਾ ਲਈ ਨਿਵੇਕਲਾ ਉਪਰਾਲਾ ਕੀਤਾ ਗਿਆ ਹੋਵੇ।ਉਨ੍ਹਾਂ ਕਿਹਾ ਕਿ ਸ੍ਰੀਲੰਕਾ ਸੈਰ ਸਪਾਟਾ ਅਥਾਰਟੀ ਦੀ ਜਿੰਨੀ ਵੀ ਤਾਰੀਫ ਕੀਤੀ ਜਾਵੇ ਉਹ ਘੱਟ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰਾਂ ਵਿੱਚ ਪੰਜਾਬੀ ਭਾਸ਼ਾ ਵਿੱਚ ਕੰਮ ਕਰਨ ਦੇ ਨਾਲ-ਨਾਲ ਦੂਜੀਆਂ ਭਾਸ਼ਾਵਾਂ ਨੂੰ ਵੀ ਪੂਰਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸ੍ਰੀਲੰਕਾ ਵਾਂਗ ਹੋਰਨਾਂ ਦੇਸ਼ਾਂ ਨੂੰ ਵੀ ਚਾਹੀਦਾ ਹੈ ਕਿ ਉਹ ਪੰਜਾਬੀ ਭਾਸ਼ਾ ਨੂੰ ਅਣਗੋਲਿਆ ਕਰਨ ਦੀ ਥਾਂ ਇਸ ਨੂੰ ਪਹਿਲ ਦੇ ਆਧਾਰ ‘ਤੇ ਲਾਗੂ ਕਰਵਾਉਣ।ਸਾਡੇ ਆਪਣੇ ਦੇਸ਼ ਦੀ ਰਾਜਧਾਨੀ ਦਿੱਲੀ ਦੇ ਸਕੂਲਾਂ ਵਿੱਚ ਦਿੱਲੀ ਦੀ ਸਰਕਾਰ ਨੇ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ਿਆਂ ਦੀ ਸ਼ੇ੍ਰਣੀ ਵਿੱਚ ਸ਼ਾਮਲ ਨਾ ਕਰਕੇ ਦੋਹਰੀ ਨੀਤੀ ਅਪਣਾਉਂਦਿਆ ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖਾਂ ਨਾਲ ਵਿਸ਼ਵਾਸ਼ਘਾਤ ਕੀਤਾ ਹੈ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media