Tuesday, September 29, 2026

ਡਿਪਟੀ ਕਮਿਸ਼ਨਰ ਵਲੋ ਵੱਖ-ਵੱਖ ਮੰਡੀਆਂ ਦਾ ਦੌਰਾ

ਅੰਮ੍ਰਿਤਸਰ, 14 ਮਈ  PPN140517(ਸੁਖਬੀਰ ਸਿੰਘ)-  ਜਿਲੇ ਅੰਦਰ ਕਣਕ ਦੀ ਚੁਕਾਈ ਵਿਚ ਹੋਰ ਤੇਜੀ ਲਿਆਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਵਲੋ ਅੱਜ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਗਿਆ ਕਣਕ ਦੀ  ਚੁਕਾਈ ਆਦਿ ਸਬੰਧੀ ਕੀਤੇ ਜਾ ਰਹੇ ਕੰਮਾਂ ਦਾ ਜਾਇਜਾ ਲਿਆ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦੇਣ ਅਤੇ ਕਣਕ ਦੀ ਖਰੀਦ ਕਰਨ ਉਪਰੰਤ ਚੁਕਾਈ ਵਿਚ ਹੋਰ ਤੇਜੀ ਲਿਆਂਦੀ ਜਾਵੇ।ਉਨਾਂ ਬੀਤੇ ਦਿਨੀ ਹੋਈ ਬਰਸਾਤ ਦੌਰਾਨ ਮੰਡੀਆਂ ਵਿਚ ਕੀਤੇ ਗਏ ਪ੍ਰਬੰਧ ਵੀ ਦੇਖੇ।ਇਸ ਮੌਕੇ ਉਨਾਂ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਨੂੰ ਕੋਈ ਮੁਸ਼ਕਿਲ ਨਾ ਆਉਣ ਦਾ ਭਰੋਸਾ ਦਿੱਤਾ।ਉਨਾਂ ਰਾਜਾਸਾਂਸੀ, ਮਜੀਠਾ, ਅਜਨਾਲਾ ਤੇ ਭੀਲੋਵਾਲ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਸ੍ਰੀ ਸੁਖਮਿੰਦਰ ਸਿੰਘ ਖਹਿਰਾ ਜਿਲਾ ਮੰਡੀ ਬੋਰਡ ਅਫਸਰ ਨੇ ਦੱਸਿਆ ਕਿ ਜਿਲੇ ਅੰਦਰ ਤਕਰੀਬਨ 61 ਪ੍ਰਤੀਸ਼ਤ ਕਣਕ ਦੀ ਚੁਕਾਈ ਹੋ ਚੁੱਕੀ ਹੈ ਅਤੇ ਕਰੀਬ 80 ਪ੍ਰਤੀਸ਼ਤ ਕਿਸਾਨਾਂ ਨੂੰ ਪੇਮੈਟ ਵੀ ਦਿੱਤੀ ਜਾ ਚੁੱਕੀ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply