ਨਵੀਂ ਦਿੱਲੀ, 25 ਮਈ (ਅੰਮ੍ਰਿਤ ਲਾਲ ਮੰਨਣ)- ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕਤੱਰ ਹਰਚਰਨ ਸਿੰਘ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਇਥੇ ਪੁੱਜਾ। ਜਿਸਨੇ ਦਿੱਲੀ ਸਿੱਖ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ ਅਤੇ ਗੁਰਦੁਆਰਾ ਕਮੇਟੀ ਦੇ ਹੋਰ ਮੁੱਖੀਆਂ ਨਾਲ ਵਿਚਾਰ-ਵਟਾਂਦਰਾ ਕਰ, ਬਾਬਾ ਬੰਦਾ ਸਿੰਘ ਬਹਾਦਰ ਦੀ ਤੀਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਨਗਰ ਕੀਰਤਨ, ਜੋ 21 ਮਈ ਨੂੰ ਗੜ੍ਹੀ ਗੁਰਦਾਸ ਨੰਗਲ ਤੋਂ ਅਰੰਭ ਹੋ, 28 ਮਈ ਨੂੰ ਦਿੱਲੀ ਪੱਜ ਰਿਹਾ ਹੈ, ਦੇ ਰਾਤ ਗੁਰਦੁਆਰਾ ਮਜਨੂੰ ਟਿੱਲਾ ਵਿਖੇ ਬਿਸ੍ਰਾਮ ਕਰਨ ਦੇ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਨਗਰ ਕੀਰਤਨ ਦੇ 29 ਮਈ ਸਵੇਰੇ ਉਥੋਂ ਚਲ, ਮਹਿਰੌਲੀ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਅਸਥਾਨ, ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਪੁਜਣ ਤਕ ਦੇ ਰੂਟ ਨੂੰ ਅੰਤਿਮ ਛੋਹਾਂ ਦਿੱਤੀਆਂ।ਇਸ ਤੋਂ ਉਪਰੰਤ ਹਰਚਰਨ ਸਿੰਘ ਆਪਣੇ ਸਾਥੀਆਂ ਸਹਿਤ ਧਰਮ ਪ੍ਰਚਾਰ ਕਮੇਟੀ (ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੂੰ ਮਿਲਣ ਲਈ ਉਨ੍ਹਾ ਦੇ ਦਫਤਰ ਪੁੱਜੇ, ਜਿਥੇ ਸ. ਰਾਣਾ ਨੇ ਹਰਚਰਨ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ‘ਜੀ ਆਇਆਂ’ ਆਖਿਆ ਅਤੇ ਦਿੱਲੀ ਫਤਹ ਦਿਵਸ ਨਾਲ ਸੰਬੰਧਤ ਇਤਿਹਾਸਕ ਕਿਤਾਬਚੇ ਭੇਂਟ ਕਰ ਉਨ੍ਹਾਂ ਨੂੰ ਸਨਮਾਨਤ ਕੀਤਾ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media