ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ ਬਿਊਰੋ)- ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਅਲੰਬਰਦਾਰ ਪੰਜਾਬੀ ਮਾਂ ਬੋਲੀ ਤੋਂ ਇਲਾਵਾ ਪੰਜਾਬੀ ਸੱਭਿਆਚਾਰ ਅਤੇ ਖੇਡ ਖੇਤਰ ਦੇ ਪ੍ਰਚਾਰ ਤੇ ਪ੍ਰਸਾਰ ਦੇ ਵਿਚ ਅਹਿਮ ਭੂਮਿਕਾ ਅਦਾ ਕਰਨ ਵਾਲੀ ਸਰਕਾਰੀ ਸੀਨੀ: ਸੈਕੰ: ਸਕੂਲ ਛੇਹਰਟਾ ਦੀ ਪੰਜਾਬੀ ਲੈਕਚਰਾਰ ਕਰਮਜੀਤ ਕੋਰ ਨੂੰ ਜਿਲ੍ਹਾ ਸਿੱਖਿਆ ਅਫਸਰ ਸਤਿੰਦਰਬੀਰ ਸਿੰਘ ਦੇ ਵੱਲੋਂ ਉਚੇਚੇ ਤੋਰ ਤੇ ਸਨਮਾਨਿਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅਧਿਆਪਕਾ ਕਰਮਜੀਤ ਕੋਰ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਰਹੁ-ਰੀਤਾਂ, ਰਵਾਇਤਾਂ ਤੇ ਪ੍ਰੰਪਰਾਵਾਂ ਤੋਂ ਇਲਾਵਾ ਖੇਡ ਖੇਤਰ ਦੀ ਬੇਹਤਰੀ ਲਈ ਯਤਨਸ਼ੀਲ ਹੈ। ਜਦੋਂ ਕਿ ਸਮਾਜ ਦੇ ਵਿਚ ਸੁੱਲਗਦੇ ਦੋ ਅਹਿਮ ਮਸਲੇ ਭਰੂਣ ਹੱਤਿਆ ਤੇ ਨਸ਼ਾਖੋਰੀ ਅਤੇ ਨਸ਼ਾ ਤੱਸਕਰੀ ਦੇ ਖਿਲਾਫ ਉਨ੍ਹਾਂ ਦੀ ਨਿਰਦੇਸ਼ਣ ਹੇਠ ਨਾਟਕ ਮੰਡਲੀਆਂ, ਸਕਿੱਟਾਂ, ਗੀਤ-ਸੰਗੀਤ, ਭਾਸ਼ਣ, ਕੋਰੀਓਗ੍ਰਾਫੀ ਵਿਦਿਆਰਥੀਆ ਵਲੋਂ ਤਿਆਰ ਕਰਕੇ ਬੇਮਿਸਾਲ ਪੇਸ਼ਕਾਰੀਆਂ ਕੀਤੀਆਂ ਜਾਦੀਆਂ ਹਨ। ਆਪਣੇ ਅਧਿਆਪਨ ਪੇਸ਼ੇ ਦੇ ਨਾਲ ਨਾਲ ਅਜਿਹੀ ਬੇਮਿਸਾਲ ਕਾਰਗੁਜਾਰੀ ਦਿਖਾਉਣ ਬਦਲੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਤਿੰਦਰਬੀਰ ਸਿੰਘ ਦੇ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਕਿਹਾ ਵਿਭਾਗ ਨੂੰ ਅਜਿਹੀਆਂ ਅਧਿਆਪਕਾਵਾਂ ਦੀ ਬਹੁਤ ਜ਼ਰੂਰਤ ਹੈ ਤੇ ਇਨ੍ਹਾ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਨਜ਼ਰਅੰਦਾਜ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਜਿਹੇ ਅਧਿਆਪਕ ਸਮਾਜ ਦੇ ਵਿਚ ਇਕ ਰੌਸ਼ਨ ਮੁਨਾਰਾ ਹੋ ਨਿਬੜਦੇ ਹਨ। ਇਸ ਲਈ ਇਨ੍ਹਾਂ ਨੂੰ ਦਿੱਤਾ ਗਿਆ ਇਹ ਸਨਮਾਨ ਵਿਭਾਗ ਦੇ ਵਲੋਂ ਵੱਖ ਵੱਖ ਖੇਤਰਾਂ ਵਿਚ ਅਹਿਮ ਯੋਗਦਾਨ ਪਾਉਣ ਵਾਲਿਆਂ ਨੂੰ ਦਿੱਤੇ ਜਾਂਦੇ ਸਨਮਾਨ ਦਾ ਹੀ ਹਿੱਸਾ ਹੈ। ਵਿਭਾਗ ਉਨ੍ਹਾਂ ਨੂੰ ਸਨਮਾਨਿਤ ਕਰਕੇ ਬਹੁਤ ਫ਼ਖਰ ਮਹਿਸੂਸ ਕਰਦਾ ਹੈ। ਵਿਭਾਗੀ ਮਾਨ ਸਨਮਾਨ ਤੋਂ ਬੇਹੱਦ ਖੁਸ਼ ਲੈਕਚਰਾਰ ਕਰਮਜੀਤ ਕੋਰ ਨੇ ਕਿਹਾ ਕਿ ਹਰੇਕ ਸਰਕਾਰੀ ਅਧਿਆਪਕ ਨੂੰ ਆਪਣੇ ਸਰਕਾਰੀ ਫਰਦੇ ਨਾਲ ਨਾਲ ਸਮਾਜ ਦੇ ਵਿਚ ਫੈਲੀਆਂ ਕੁਰੀਤੀਆਂ ਤੇ ਅਲਾਮਤਾਂ ਦੇ ਵਿਰੁੱਧ ਅਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਇਹ ਵੀ ਇਕ ਸਮਾਜ ਸੇਵਾ ਦਾ ਹਿੱਸਾ ਹੈ। ਚੰਗੇ ਸਮਾਜ ਦੀ ਸਿਰਜਣਾ ਲਈ ਸਾਨੂੰ ਹਮੇਸ਼ਾਂ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਮੋਕੇ ਪ੍ਰਿੰ: ਨਿਰਮਲ ਸਿੰਘ, ਆਸ਼ੂ ਸਰੀਨ, ਬਲਦੇਵ ਸਿੰਘ, ਨਿਰਮਲ ਸਿੰਘ, ਡੀਪੀਈ ਸਲਵਿੰਦਰ ਸਿੰਘ, ਆਦਿ ਹਾਜਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media