ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਖੇਡਾਂ, ਧਾਰਮਿਕ ਤੇ ਵਿੱਦਿਅਕ ਸਰਗਰਮੀਆਂ ਤੋਂ ਇਲਾਵਾ ਹੋਰਨਾਂ ਮੁਕਾਬਲਿਆਂ ਵਿੱਚ ਪ੍ਰਸਿੱਧੀ ਹਾਸਲ ਕਰ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਦੇ ਨਤੀਜੇ ਵਿੱਚ ਜ਼ਿਲ੍ਹੇ ਭਰ ਵਿੱਚੋਂ ਤੀਜਾ ਤੇ ਹੋਰ ਸ਼ਾਨਦਾਰ ਨੰਬਰ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਮੈਨੇਜ਼ਮੈਂਟ ਦਫਤਰ ਵਿਖੇ ਸਨਮਾਨਿਤ ਕੀਤਾ।
ਇਸ ਮੌਕੇ ਸ: ਛੀਨਾ ਨੇ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਸਕੂਲ ਦੇ ਵਿਦਿਆਰਥੀ ਅਨਮੋਲ ਸਿੰਘ ਨੇ 650 ਨੰਬਰਾਂ ਵਿੱਚੋਂ 632 ਨੰਬਰ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱਚ ਆਪਣਾ ਨਾਂਅ ਦਰਜ ਕਰਵਾਉਂਦਿਆਂ ਜ਼ਿਲ੍ਹੇ ਵਿੱਚ ਤੀਜਾ ਸਥਾਨ ਹਾਸਲ ਕਰਨ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਕੂਲ ਪ੍ਰਿੰਸੀਪਲ ਸ: ਨਿਰਮਲ ਸਿੰਘ ਭੰਗੂ ਜੋ ਬੜ੍ਹੇ ਹੀ ਸੁਚੱਜੇ ਢੰਗ ਨਾਲ ਸਮੂਹ ਵਿਦਿਆਰਥੀਆਂ ਵਿੱਦਿਆ ਸਬੰਧੀ ਸੰਜੀਦਾ ਰਵੱਈਆ ਰਹਿੰਦੇ ਹਨ, ਉੱਥੇ ਉਨ੍ਹਾਂ ਦੀ ਕਮੀ ਨੂੰ ਦੂਰ ਕਰਨ ਲਈ ਤੱਤਪਰ ਹਨ। ਉਨ੍ਹਾਂ ਕਿਹਾ ਕਿ ਬੜ੍ਹੇ ਮਾਣ ਵਾਲੀ ਗੱਲ ਹੈ ਕਿ ਸਕੂਲ 212 ਵਿਦਿਆਰਥੀਆਂ ਨੇ ਉਕਤ ਇਮਤਿਹਾਨ ਦਿੱਤੇ ਜਿਨ੍ਹਾਂ ਵਿੱਚੋਂ ਉਕਤ ਵਿਦਿਆਰਥੀ ਨੇ 97.23 ਫੀਸਦੀ, ਜਦ ਕਿ ਗੁਰਪ੍ਰੀਤ ਸਿੰਘ ਨੇ 95.38, ਬਬਨਪ੍ਰੀਤ ਸਿੰਘ ਨੇ 94.46 ਅਤੇ ਅਰਸ਼ਪ੍ਰੀਤ ਸਿੰਘ ਨੇ 92.92 ਪ੍ਰਤੀਸ਼ਤ ਅੰਕ ਹਾਸਲ ਕੀਤੇ ਹਨ।
ਸ: ਛੀਨਾ ਨੇ ਇਸ ਖੁਸ਼ੀ ਦੇ ਮੌਕੇ ‘ਤੇ ਆਪਣੇ ਮੈਨੇਜ਼ਮੈਂਟ ਦੁਆਰਾ ਲਏ ਫੈਸਲੇ ਨੂੰ ਪੁਗਾਉਂਦਿਆਂ 90 ਫੀਸਦੀ ਤੋਂ ਵਧੇਰੇ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਫੀਸ ਮੁਆਫ਼ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮੈਨੇਜ਼ਮੈਂਟ ਸ਼ਾਨਦਾਰ ਕਾਰਗੁਜ਼ਾਰੀਆਂ ਲਿਆਉਣ ਵਾਲੇ ਵਿਦਿਆਰਥੀਆਂ ਲਈ ਹਰੇਕ ਬਣਦਾ ਯੋਗਦਾਨ ਪਾਉਣ ਲਈ ਸੰਜੀਦਾ ਹੈ ਅਤੇ ਵਿਦਿਆਰਥੀ ਨੂੰ ਉਸਦੀ ਮਿਹਨਤ ਦਾ ਫਲ ਅਵੱਸ਼ ਦਿੱਤਾ ਜਾਵੇਗਾ।
ਇਸ ਮੌਕੇ ਸਕੂਲ ਪ੍ਰਿੰ: ਭੰਗੂ ਨੇ ਸ: ਛੀਨਾ ਵੱਲੋਂ ਕੀਤੇ ਐਲਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦਿਸਾ-ਨਿਰਦੇਸ਼ਾਂ ਹੇਠ ਸਕੂਲ ਦਾ ਸਟਾਫ਼ ਕੜੀ ਮਿਹਨਤ ਕਰ ਰਿਹਾ ਹੈ, ਜਿਸ ਨਤੀਜਾ ਅੱਜ ਸਕੂਲ ਦੇ 6 ਵਿਦਿਆਰਥੀਆਂ ਨੇ 80 ਪ੍ਰਤੀਸ਼ਤ, 62 ਵਿਦਿਆਰਥੀਆਂ ਨੇ 70, 94 ਵਿਦਿਆਰਥੀਆਂ ਨੇ 60 ਅਤੇ 46 ਵਿਦਿਆਰਥੀਆਂ ਨੇ 50 ਫ਼ੀਸਦੀ ਨੰਬਰ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਇਸ ਮੌਕੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕਰਨ ਵਾਲਿਆਂ ਵਿੱਚ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਨ, ਅੰਡਰ ਸੈਕਟਰੀ ਡੀ. ਐੱਸ. ਰਟੌਲ, ਹੋਰ ਸਟਾਫ਼ ਵੀ ਮੌਜ਼ੂਦ ਸੀ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media