Sunday, April 26, 2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ 29 ਮਈ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ – ਬੇਦੀ

Diljit Singh Bediਅੰਮ੍ਰਿਤਸਰ, 25 ਮਈ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ 29 ਮਈ 2016 ਦਿਨ ਐਤਵਾਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ 27 ਮਈ 2016 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 29 ਮਈ 2016 ਨੂੰ ਪੈਣਗੇ।ਉਪਰੰਤ ਧਾਰਮਿਕ ਦੀਵਾਨ ਸੱਜਣਗੇ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਤੇ ਢਾਡੀ ਜਥਿਆਂ ਵੱਲੋਂ ਧੁਰ ਕੀ ਬਾਣੀ ਦੇ ਕੀਰਤਨ ਤੇ ਬੀਰ ਰਸੀ ਵਾਰਾਂ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਇਸੇ ਦਿਨ ਸਵੇਰੇ 8.30 ਤੋਂ 12.00 ਵਜੇ ਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਜਾਣਗੇ।ਸ਼ਾਮ ਨੂੰ ‘ਦੀਪਮਾਲਾ’ ਹੋਵੇਗੀ ਤੇ ‘ਰਹਰਾਸਿ ਸਾਹਿਬ’ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਵੀ ਚਲਾਈ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਇਸੇ ਦਿਨ ਨੂੰ ਸਮਰਪਿਤ ਗੁਰਦੁਆਰਾ ਬੀਬੀ ਕੌਲਾ ਜੀ (ਕੌਲਸਰ) ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 29 ਮਈ 2016 ਨੂੰ ਸਵੇਰੇ 7.00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ।ਸ਼ਾਮ 3.00 ਤੋਂ ਰਾਤ 11.00 ਵਜੇ ਤੀਕ ਗੁਰਮਤਿ ਸਮਾਗਮ ਹੋਵੇਗਾ ਜਿਸ ਵਿੱਚ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਹਰਭਜਨ ਸਿੰਘ ਨਾਨਕਸਰ ਕਲੇਰਾਂ ਵਾਲੇ ਤੇ ਬਾਬਾ ਸੁਖਦੇਵ ਸਿੰਘ ਡੇਰਾ ਰੂੰਮੀ ਭੁੱਚੋ ਕਲਾਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਨਗੇ।
ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਤੇ ਭਾਈ ਜਸਪਿੰਦਰ ਸਿੰਘ, ਭਾਈ ਗੁਰਇਕਬਾਲ ਸਿੰਘ, ਬੀਬੀ ਪਰਮਜੀਤ ਕੌਰ ਤੇ ਬੀਬੀ ਹਰਵੀਨ ਕੌਰ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲੇ, ਭਾਈ ਕੁਲਦੀਪ ਸਿੰਘ ਦੇਹਰਾਦੂਨ, ਭਾਈ ਰਜਿੰਦਰਪਾਲ ਸਿੰਘ ਖਾਲਸਾ ਲੁਧਿਆਣਾ, ਭਾਈ ਸਰਬਜੀਤ ਸਿੰਘ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਬੀਬੀ ਕੌਲਾਂ ਜੀ ਤੇ ਭਾਈ ਤਰਜਿੰਦਰ ਸਿੰਘ ਅੰਮ੍ਰਿਤਸਰ ਸੰਗੀਤ ਸਭਾ ਆਦਿ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …

Leave a Reply