ਅੰਮ੍ਰਿਤਸਰ, 25 ਮਈ (ਜਗਦੀਪ ਸਿੰਘ ਸੱਗੂ)- ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰ: 38 ਦੀ ਆਬਾਦੀ ਗੰਡਾ ਸਿੰਘ ਕਾਲੌਨੀ ਵਿੱਚ ਲਗਭਗ 57 ਲੱਖ ਦੀ ਲਾਗਤ ਨਾਲ ਸੀ.ਸੀ. ਫਲੌਰਿੰਗ ਦੇ ਵਿਕਾਸ ਕਾਰਜਾਂ ਦਾ ਸ਼ੁੱਭ ਅਰੰਭ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ, ਜਿਲ੍ਹਾ ਕਾਰਜਕਾਰੀ ਪ੍ਰਧਾਨ ਸz: ਗੁਰਪ੍ਰਤਾਪ ਸਿੰਘ ਟਿੱਕਾ ਕੌਂਸਲਰ ਦੇ ਬੇਟੇ ਕਰਨਬੀਰ ਸਿੰਘ ਸ਼ਾਮ ਵੱਲੋਂ ਕੀਤਾ ਗਿਆ। ਇਸ ਮੌਕੇ ਗੰਡਾ ਸਿੰਘ ਕਾਲੌਨੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਕਾਲੌਨੀ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਗੋਲਡੀ ਅਤੇ ਸ੍ਰੀ ਟਿੱਕਾ ਨੇ ਕਿਹਾ ਕਿ ਪੰਜਾਬ ਦੇ ਡਿਪਟੀ ਸੀ.ਐਮ. ਸ: ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਸਮੁੱਚੇ ਦੱਖਣੀ ਹਲਕੇ ਵਿੱਚ ਜੰਗੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਮੌਕੇ ਸ: ਅਜੈਬੀਰ ਪਾਲ ਸਿੰਘ ਰੰਧਾਵਾ, ਸਤਵਿੰਦਰ ਸਿੰਘ ਸੱਤਾ, ਮਨਜੀਤ ਸਿੰਘ, ਗੁਰਦਿਆਲ ਸਿੰਘ, ਜਸਪ੍ਰੀਤ ਸਿੰਘ ਨੋਬਲ, ਡਾ. ਜੇ.ਐਸ. ਬੇਦੀ, ਗੁਰਚਰਨ ਸਿੰਘ, ਮੋਹਨ ਸਿੰਘ, ਸਤਬੀਰ ਸਿਘ, ਰਾਜਬੀਰ ਸਿੰਘ ਢਿੱਲੋਂ, ਗੁਲਜਾਰ ਸਿੰਘ, ਦਵਿੰਦਰ ਸਿੰਘ, ਬਲਵਿੰਦਰ ਸਿੰਘ, ਬਾਲ ਕਿਸ਼ਨ, ਕੁਲਦੀਪ ਸਿੰਘ, ਹਰਪਾਲ ਸਿੰਘ, ਸਰਬਜੀਤ ਸਿੰਘ ਸਾਬੀ, ਨਵਦੀਪ ਸਿੰਘ, ਸੌਰਵ ਕਪੂਰ, ਮਨੀਸ਼ ਖੋਸਲਾ, ਸੁਰਜੀਤ ਸਿੰਘ ਸਮੇਤ ਅਕਾਲੀ ਵਰਕਰ ਅਤੇ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media