ਪਠਾਨਕੋਟ, 25 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਦਿਨੇਸ਼ ਸਿੰਘ ਬੱਬੂ ਅਤੇ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਅੱਜ ਡਿਪਟੀ ਕਮਿਸ਼ਨਰ ਦੇ ਦਫਤਰ ਵਿਖੇ ਸਿਰਸਾ (ਹਰਿਆਣਾ) ਵਿਖੇ ਹੋਏ ਨੈਸਨਲ ਪੱਧਰ ਦੇ ਰੂਰਲ ਬੈਡਮਿੰਟਨ ਖੇਡ ਮੁਕਾਬਲਿਆਂ ਵਿੱਚ ਗੋਲਡ ਮੈਡਲ ਪ੍ਰਾਪਤ ਕਰਨ ਵਾਲੇ ਪਠਾਨਕੋਟ ਦੇ ਦੋ ਖਿਡਾਰੀ ਸਿਮਰਨ ਧੀਮਾਨ ਅਤੇ ਪੁਨੀਤ ਨੂੰ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ। ਇਸ ਮੋਕੇ ਹੋਰਨਾ ਤੋਂ ਇਲਾਵ ਬੈਡਮਿੰਟਨ ਕੌਚ ਸ੍ਰੀ ਪੰਕਜ ਦੱਤਾ ਅਤੇ ਸ੍ਰੀ ਰਵਿੰਦਰ ਕੁਮਾਰ ਪੀ.ਟੀ.ਆਈ. ਵੀ ਹਾਜਰ ਸਨ। ਡਿਪਟੀ ਸਪੀਕਰ ਸ੍ਰੀ ਦਿਨੇਸ ਸਿੰਘ ਬੱਬੂ ਨੇ ਇਸ ਮੋਕੇ ਦੱਸਿਆ ਕਿ ਬੈਡਮਿੰਟਨ ਦੇ ਖਿਡਾਰੀਆਂ ਨੂੰ ਉਤਸਾਹਿਤ ਕਰਨ ਲਈ ਪਠਾਨਕੋਟ ਨੇੜੇ ਮਨਵਾਲ ਵਿਖੇ ਬੈਡਮਿੰਟਨ ਖੇਡ ਲਈ ਵੂਡਨਕੋਰਟ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਉਤਸਾਹਿਤ ਕਰਨ ਲਈ ਵਿਸੇਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਠਾਨਕੋਟ ਵਿਖੇ 8.50 ਕਰੋੜ ਰੁਪਏ ਖਰਚ ਕਰ ਕੇ ਆਧੁਨਿਕ ਖੇਡ ਸਟੇਡੀਅਮ ਦੀ ਉਸਾਰੀ ਦਾ ਕੰਮ ਜੰਗੀ ਪੱਧਰ ਤੇ ਚਲ ਰਿਹਾ ਹੈ। ਡਿਪਟੀ ਕਮਿਸਨਰ ਸ੍ਰੀ ਅਮਿਤ ਕੁਮਾਰ ਨੇ ਬੈਡਮਿੰਟਨ ਖਿਡਾਰੀਆਂ ਨੂੰ ਵਧਾਈ ਦਿੰਿਦਆਂ ਕਿਹਾ ਕਿ ਉਹ ਹੋਰ ਮਿਹਨਤ ਦੇ ਨਾਲ ਖੇਡਣ ਅਤੇ ਅੰਤਰ ਰਾਸਟਰੀ ਪੱਧਰ ਤੇ ਆਪਣੇ ਜਿਲ੍ਹੇ, ਸੂਬੇ ਅਤੇ ਦੇਸ਼ ਦਾ ਨਾਮ ਰੋਸ਼ਨ ਕਰਨ। ਉਨ੍ਹਾਂ ਨੇ ਖਿਡਾਰੀਆਂ ਨੂੰ ਇਹ ਪ੍ਰੇਰਨਾ ਵੀ ਦਿੱਤੀ ਕਿ ਉਹ ਖੇਡਾਂ ਦੇ ਨਾਲ ਨਾਲ ਪੜਾਈ ਵੀ ਮਿਹਨਤ ਨਾਲ ਕਰਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬੈਡਮਿੰਟਨ ਖਿਡਾਰੀਆਂ ਨੂੰ ਆਜ਼ਾਦੀ ਦਿਵਸ ਮੋਕੇ ਪਠਾਨਕੋਟ ਵਿਖੇ ਸਨਮਾਨਿਤ ਕੀਤਾ ਜਾਵੇਗਾ। ਇਸ ਮੋਕੇ ਤੇ ਬੈਡਮਿੰਟਨ ਦੇ ਕੌਚ ਸ੍ਰੀ ਪੰਕਜ ਦੱਤਾ ਨੂੰ ਵੀ ਵਿਸੇਸ ਤੋਰ ਤੇ ਸਨਮਾਨਿਤ ਕੀਤਾ ਗਿਆ।
Check Also
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …
Punjab Post Daily Online Newspaper & Print Media