Tuesday, March 17, 2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵ ਨੂੰ ਦਰਸਾਉਂਦੀਂ ਜਾਗਰੂਕਤਾ ਰੈਲੀ ਅੱਜ

PPN2605201601

ਬਠਿੰਡਾ, 26 ਮਈ (ਜਸਵਿੰਦਰ ਸਿਘ ਜੱਸੀ, ਅਵਤਾਰ ਸਿੰਘ ਕੈਂਥ)- ਨਸ਼ਿਆਂ ਖਿਲਾਫ਼ ਪ੍ਰਭਾਵਸ਼ਾਲੀ ਸੁਨੇਹਾ ਦੇਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੱਜ 27 ਮਈ ਨੂੰ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਜਾ ਰਹੀ ਹੈ ਜੋ ਸਮਾਜ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਲੋਕਾਂ ਨੂੰ ਵੱਖ-ਵੱਖ ਤੌਰ-ਤਰੀਕਿਆਂ ਰਾਹੀਂ ਜਾਣੂੰ ਕਰਵਾਏਗੀ। ਇਹ ਰੈਲੀ ਸਥਾਨਕ ਜੌਗਰਜ ਪਾਰਕ ਵਿੱਚ ਸ਼ੁੱਕਰਵਾਰ ਸਵੇਰੇ 05:45 ਵਜੇ ਸ਼ੁਰੂ ਹੋਵੇਗੀ ਜਿਸ ਵਿੱਚ 20 ਮਿੰਟ ਦੀ ਜਾਗਰੂਕਤਾ ਦੌੜ ਰਾਹੀਂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ, ਜ਼ਿਲ੍ਹੇ ਵਿੱਚ ਤਾਇਨਾਤ ਸਮੂਹ ਜੱਜ, ਡਿਪਟੀ ਕਮਿਸ਼ਨਰ ਅਤੇ ਸਿਵਲ ਪ੍ਰਸ਼ਾਸ਼ਨ ਦੇ ਸਮੂਹ ਅਧਿਕਾਰੀਆਂ ਤੋਂ ਇਲਾਵਾ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ, ਸਕੂਲੀ ਬੱਚਿਆਂ ਅਤੇ ਆਮ ਜਨਤਾ ਸਮੇਤ ਨਸ਼ਿਆਂ ਖਿਲਾਫ਼ ਅਸਰਦਾਰ ਜਾਗਰੂਕਤਾ ਰੈਲੀ ਵਿੱਚ ਸ਼ਮੂਲੀਅਤ ਕਰਨਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਤੇ ਸੀ.ਜੇ.ਐਮ. ਸ਼੍ਰੀਮਤੀ ਅਮਿਤਾ ਸਿੰਘ ਨੇ ਦੱਸਿਆ ਕਿ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਬਠਿੰਡਾ ਦੇ ਜੌਗਰਜ਼ ਪਾਰਕ ਵਿੱਚ ਵੱਖ-ਵੱਖ ਸਰਕਾਰੀ ਸਕੂਲਾਂ ਦੇ ਬੱਚੇ ਅਤੇ ਸਕੂਲਾਂ ਵਿੱਚ ਬਣੇ ਲੀਗਲ ਲਿਟਰੇਸੀ ਕਲੱਬਾਂ ਦੇ ਵਿਦਿਆਰਥੀ ਮੈਂਬਰ ਨਸ਼ਿਆਂ ਤੋਂ ਬਚਣ ਅਤੇ ਇਸ ਸਬੰਧੀ ਪੂਰੀ ਤਰ੍ਹਾਂ ਜਾਗਰੂਕ ਹੋਣ ਦਾ ਸੁਨੇਹਾ ਦੇਣਗੇ। ਸ੍ਰੀਮਤੀ ਅਮਿਤਾ ਸਿੰਘ ਨੇ ਦੱਸਿਆ ਕਿ ਇਸ ਮੌਕੇ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ , ਆਈ.ਜੀ. ਬਠਿੰਡਾ ਜੋਨ ਜਤਿੰਦਰ ਜੈਨ ਅਤੇ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨਸ਼ਿਆਂ ਖਿਲਾਫ ਵੱਖ ਵੱਖ ਵਿਸ਼ਿਆਂ ਤੇ ਇਕੱਤਰ ਲੋਕਾਂ ਨੂੰ ਜਾਗਰੂਕ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਪ੍ਰੋਗਰਾਮ ਸਵੇਰੇ 5.45 ਵਜੇ ਤੋਂ ਸ਼ੁਰੂ ਹੋ ਕੇ 7 ਵਜੇ ਤੱਕ ਚੱਲੇਗਾ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply