Friday, October 9, 2026

ਗੁਰੂਕੁਲ ਕਾਲਜ ਨੇ ਪੰਜਾਬੀ ਯੂਨੀਵਰਸਿਟੀ ਨਤੀਜਿਆਂ ਵਿੱਚ ਮਾਰੀ ਬਾਜੀ

PPN2605201602

ਬਠਿੰਡਾ, 26 ਮਈ (ਜਸਵਿੰਦਰ ਸਿੰਗ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਵੱਲੋਂ ਦਿੱਤੇ ਨਤੀਜਿਆਂ ਵਿੱਚੋਂ ਗੁਰੂਕੁਲ ਕਾਲਜ, ਬਠਿੰਡਾ (ਪੰਜਾਬੀ ਯੂਨੀਵਰਸਿਟੀ ਨਾਲ ਸੰਬੰਧਤ) ਦੇ ਐਮ.ਐਸ.ਸੀ (ਆਈ.ਟੀ) ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਕਾਲਜ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਐਮ.ਐਸ.ਸੀ.(ਆਈ.ਟੀ) ਸਮੈਸਟਰ ਪਹਿਲਾ ਦੇ ਨਤੀਜੇ ਵਿੱਚੋਂ ਰਾਜਵਿੰਦਰ ਸਿੰਘ ਨੇ 75.66ਪ੍ਰਤੀਸ਼ਤ ਅੰਕ ਹਾਸਿਲ ਕੀਤੇ ਅਤੇ ਜਮਾਤ ਵਿੱਚ ਪਹਿਲੇ ਸਥਾਨ ਤੇ ਰਿਹਾ। ਸੋਨੀਆ ਨੇ 71.67 ਪ੍ਰਤੀਸ਼ਤ ਅੰਕ ਲੈ ਕੇ ਜਮਾਤ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਮਨਜੋਤ ਕੌਰ ਨੇ 69.83 ਪ੍ਰਤੀਸ਼ਤ ਅੰਕ ਲੈ ਕੇ ਜਮਾਤ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਦੇ ਐਮ.ਡੀ ਭੂਸ਼ਣ ਕੁਮਾਰ ਗੋਇਲ ਅਤੇ ਪ੍ਰਿੰਸੀਪਲ ਸ਼੍ਰੀਮਤੀ ਬੇਅੰਤ ਕੌਰ ਨੇ ਵਿਦਿਆਰਥੀਆਂ ਨੂੰ ਸ਼ਾਬਾਸ਼ੀ ਅਤੇ ਵਧਾਈ ਦਿੱਤੀ ਅਤੇ ਪ੍ਰੋ: ਕਮਲਪ੍ਰੀਤ ਸ਼ਰਮਾ ਨੂੰ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ ਆਉਣ ਕਰਕੇ ਵਧਾਈ ਦਿੱਤੀ।ਪ੍ਰਿੰਸੀਪਲ ਸ਼੍ਰੀਮਤੀ ਬੇਅੰਤ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਕੇ ਵਿੱਦਿਆ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।ਇਸ ਨਤੀਜੇ ਬਾਰੇ ਜਾਣਕਾਰੀ ਨੇਹਾ ਧੀਮਾਨ ਮੀਡੀਆ ਇੰਚਾਰਜ ਵਲੋਂ ਪ੍ਰੈਸ ਨਾਲ ਗੱਲਬਾਤ ਕਰਦਿਆਂ ਦਿਤੀ ਗਈੇ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply