Friday, March 20, 2026

ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਦਾ ਦੱਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

PPN2605201612

ਜੰਡਿਆਲਾ ਗੁਰੂ, 26 ਮਈ (ਹਰਿੰਦਰ ਪਾਲ ਸਿੰਘ)- ਤਰਨਾ ਦਲ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਦਾ ਦੱਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।ਦਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ।ਸਕੂਲ ਦੇ ਪ੍ਰਿੰਸੀਪਲ ਪਲਵਿੰਦਰਪਾਲ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਦੱਸਿਆ ਕਿ ਹੋਣਹਾਰ ਵਿਦਿਆਰਥੀ ਜਸਮੀਨ ਕੌਰ ਨੇ 91.15% ਅੰਕਾਂ ਨਾਲ ਸਕੂਲ ਵਿੱਚ ਪਹਿਲਾ ਸਥਾਨ, ਰਾਜਪ੍ਰੀਤ ਕੋਰ ਨੇ 90.10% ਅੰਕਾਂ ਨਾਲ ਦੂਸਰਾ ਅਤੇ ਜਸਪਾਲ ਕੌਰ ਨੇ 89.5 ਫੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਂਸਿਲ ਕੀਤਾ।ਸਕੂਲ ਦੇ ਪ੍ਰਿੰਸੀਪਲ ਪੀ.ਪੀ ਸਿੰਘ ਨੇ ਦੱਸਿਆ ਕਿ ਦੋ ਵਿਦਿਆਰਥੀਆਂ ਨੇ 90 ਫੀਸਦੀ ਤੋ ਵਧੇਰੇ,ਅੱਠ ਵਿਦਿਆਰਥੀਆਂ ਨੇ 85 ਫੀਸਦੀ ਤੋ ਵਧੇਰੇ ਅਤੇ ਚਾਰ ਵਿਦਿਆਰਥੀਆਂ ਨੇ 80 ਫੀਸਦੀ ਤੋ ਵਧੇਰੇ ਅਤੇ ਬਾਕੀ ਸਾਰੇ ਵਿਦਿਆਰਥੀਆਂ ਨੇ 60 ਫੀਸਦੀ ਤੋ ਵਧੇਰੇ ਅੰਕ ਪ੍ਰਾਪਤ ਕੀਤੇ।ਇਸ ਮੌਕੇ ਤਰਨਾ ਦਲ ਦੇ ਮੀਤ ਜਥੇਦਾਰ ਤੇ ਸਕੂਲ ਦੇ ਐਮ ਡੀ ਬਾਬਾ ਗੱਜਣ ਸਿੰਘ ਅਤੇ ਪ੍ਰਿੰਸੀਪਲ ਪਲਵਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਦਿਆਂ ਹੋਇਆ ਉਹਨਾ ਦਾ ਹੌਸਲਾ ਅਫਜਾਈ ਕੀਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੋਕੇ ਊਸ਼ਾ ਰਾਣੀ, ਅਰਵਿੰਦਰ ਕੌਰ, ਅੰਮ੍ਰਿਤਪਾਲ ਸਿੰਘ, ਰਵਨੀਤ ਕੌਰ, ਸ਼ਰਨਜੀਤ ਕੌਰ, ਰਾਜਬੀਰ ਕੌਰ, ਅਮਨਦੀਪ ਕੌਰ, ਪਿਆਰਾ ਸਿੰਘ, ਜਪਪ੍ਰੀਤ ਕੌਰ, ਜਸਪ੍ਰੀਤ ਕੌਰ, ਨਵਨੀਤ ਕੌਰ ਸਮੇਤ ਹੋਰ ਸਟਾਫ ਵੀ ਹਾਜਰ ਸੀ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply