Monday, December 23, 2024

ਬਸੰਤ ਪੰਚਮੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ

05021412
ਅੰਮ੍ਰਿਤਸਰ, 5 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੇ ਜੋਸ਼ ਨਾਲ ਮਨਾਇਆ ਗਿਆ। ਸਕੂਲ ਨੂੰ ਇਸ ਮੌਕੇ ਉਤੇ ਸਜਾਇਆ ਗਿਆ ਸੀ। ਬੱਚਿਆਂ ਨੇ ਤਿਉਹਾਰ ਦੀ ਮਹਤੱਤਾ ਨੂੰ ਦਰਸਾਉਂਦੇ ਹੋਏ ਪ੍ਰਾਰਥਨਾ ਕੀਤੀ ਅਤੇ ਗੀਤ ਗਾਏ। ਦੇਸ਼ ਦੀ ਸੰਸਕ੍ਰਿਤੀ ਅਤੇ ਸ਼ਾਨਦਾਰ ਰੀਤੀ ਰਿਵਾਜ਼ਾਂ ਅਤੇ ਬਸੰਤ ਦੀ ਮਹਤੱਤਾ ਦੱਸ ਕੇ ਬੱਚਿਆਂ ਦੇ ਗਿਆਨ ਵਿੱਚ ਵਾਧਾ ਕੀਤਾ ਗਿਆ। ਬੱਚਿਆਂ ਨੇ ਦਿਲ ਖਿਚੱਵੇਂ ਨਾਚ ਰਾਹੀਂ ਅਤੇ ਢੋਲ ਦੀ ਥਾਪ ਉਤੇ ਹਰ ਇਕ ਨੂੰ ਨੱਚਣ ਲਈ ਮਜ਼ਬੂਰ ਕਰ ਦਿੱਤਾ ਅਤੇ ਸਭ ਨੇ ਖ਼ੂਬ ਆਨੰਦ ਮਾਣਿਆ। ਵਿਦਿਆਰਥੀਆਂ ਨੇ ਬਸੰਤ ਰੁੱਤ ਦੇ ਆਗਮਨ ਦਾ ਸੁਆਗਤ ਕਰਦੇ ਹੋਏ ਪੀਲੇ ਫੁੱਲਾਂ ਦੀ ਵਰਖਾ ਕੀਤੀ ਅਤੇ ਸਭ ਦੀ ਖੁਸ਼ਹਾਲੀ ਮੰਗੀ।ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ: ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ, ਸਕੂਲ ਦੇ ਪ੍ਰਬੰਧਕ ਡਾ: ਕੇ.ਐਨੱ. ਕੌਲ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਬੱਚਿਆਂ ਨੂੰ ਆਪਣੀ ਸ਼ੁੱਭਸ਼ਕਾਮਨਾਵਾਂ ਭੇਜੀਆਂ। ਉਨ੍ਹਾਂ ਨੇ ਬੱਚਿਆਂ ਨੂੰ ਇਮਤਿਹਾਨ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਆ ਅਤੇ ਸ਼ੁੱਭਸ਼ਕਾਮਨਾ ਦਿੱਤੀ। ਸਕੂਲ ਦੇ ਮਾਨਯੋਗ ਪ੍ਰਿੰਸੀਪਲ ਡਾ: ਨੀਰਾ ਸ਼ਰਮਾ ਜੀ ਨੇ ਇਸ ਮੌਕੇ ਉਤੇ ਬੱਚਿਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਕਿਹਾ ਕਿ ਬਸੰਤ ਪੰਚਮੀ ਬਸੰਤ ਰੁੱਤ ਦੇ ਆਗਮਨ ਦੀ ਸੂਚਨਾ ਦਿੰਦੀ ਹੈ ਅਤੇ ਸਭ ਨੂੰ ਇਸ ਦਾ ਉਤਸਾਹ ਨਾਲ ਸੁਆਗਤ ਕਰਨਾ ਚਾਹੀਦਾ ਹੈ । ਉਨ੍ਹਾਂ ਨੇ ਅੱਗੇ ਕਿਹਾ ਕਿ ਸਾਨੂੰ ਉਸ ਪਰਮਾਤਮਾ ਅੱਗੇ ਅਰਦਾਸ ਕਰਨੀ ਚਾਹੀਦੀ ਹੈ ਕਿ ਉਹ ਸਾਨੂੰ ਆਪਣੀ ਬਖ਼ਸ਼ਿਸ਼ ਕਰੇ ਅਤੇ ਅਸੀਂ ਆਪਣੀ ਤੇ ਦੂਜਿਆ ਦੀ ਜ਼ਿੰਦਗੀ ਵਿੱਚ ਵਾਧਾ ਪਾਈਏ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply