
ਅੰਮ੍ਰਿਤਸਰ, 26 ਮਈ (ਗੁਰਪ੍ਰੀਤ ਸਿੰਘ) – ਬਾਬਾ ਬੰਦਾ ਸਿੰਘ ਜੀ ਬਹਾਦਰ, ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦ ਸਿੰਘਾਂ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਨਗਰ ਕੀਰਤਨ ਵਿੱਚ ਸ਼ਾਮਿਲ ਤੇ ਸੇਵਾ ਕਰ ਰਹੀਆਂ ਸੰਗਤਾਂ ਦਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਅਤੇ ਸਮੁੱਚੇ ਸ਼ੋ੍ਰਮਣੀ ਕਮੇਟੀ ਅਦਾਰੇ ਵੱਲੋਂ ਧੰਨਵਾਦ ਕਰਦਿਆਂ ਜੀ ਆਇਆਂ ਕਹਿੰਦੇ ਹਾਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਗੁੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼ੋ੍ਰਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਸਰਹਿੰਦ ਤੋਂ ਪੈ੍ਰਸ ਦੇ ਨਾਮ ਬਿਆਨ ਜਾਰੀ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਨਗਰ ਕੀਰਤਨ ਦੇ ਮੁੱਖ ਪ੍ਰਬੰਧਕ ਜਥੇਦਾਰ ਸੁੱਚਾ ਸਿੰਘ ਲੰਗਾਹ ਵੱਲੋਂ ਮੇਰੇ ਜਿੰਮੇ ਜੋ ਸੇਵਾ ਲਗਾਈ ਗਈ ਹੈ ਅਖੀਰ ਤੱਕ ਨਿਭਾਵਾਂਗਾ। ਉਨ੍ਹਾਂ ਕਿਹਾ ਕਿ ਮੈਂ ਵੱਡੇ ਭਾਗਾਂ ਵਾਲਾ ਹਾਂ ਜੋ ਮੈਨੂੰ ਸ਼ਹੀਦਾਂ ਦੀ ਸ਼ਤਾਬਦੀ ਵਿੱਚ ਸੇਵਾ ਕਰਨ ਦਾ ਸੁਨਹਿਰੀ ਅਵਸਰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਸੂਰਬੀਰ ਯੋਧੇ ਹੋਣ ਦੇ ਨਾਲੁਨਾਲ ਨਿਆਂਕਾਰੀ ਸ਼ਾਸਕ ਵੀ ਸਨ। ਸ: ਗੋਰਾ ਨੇ ਕਿਹਾ ਕਿ ਕਹਿਣੀ ਤੇ ਕਥਨੀ ਦੇ ਪੂਰੇ ਬਾਬਾ ਬੰਦਾ ਸਿੰਘ ਬਹਾਦਰ ਨੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਪ੍ਰਾਪਤ ਕਰਕੇ ਜ਼ਾਲਮ ਮੁਗਲ ਹਕੂਮਤ ਦਾ ਨਾਸ ਕੀਤਾ ਤੇ ਸਾਹਿਬਜ਼ਾਦਿਆਂ ਤੇ ਮਾਤਾ ਗੁੱਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦਾ ਬਦਲਾ ਲਿਆ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਖਾਲਸਾਈ ਰਾਜ ਸਥਾਪਿਤ ਕਰਨ ਤੋਂ ਬਾਅਦ ਕਿਸਾਨਾਂ ਨੂੰ ਨਿਆਂ ਦਿਵਾਉਂਦੇ ਹੋਏ ਉਨ੍ਹਾਂ ਨੂੰ ਜ਼ਮੀਨਾ ਦੀ ਮਾਲਕੀ ਦਾ ਹੱਕ ਦਿੱਤਾ।ਗੁਰੂ ਨਾਨਕ ਤੇ ਗੁਰੂ ਗੋਬਿੰਦ ਸਿੰਘ ਨਾਮ ਦਾ ਸਿੱਕਾ ਚਲਾਇਆ ਤੇ ਹੁਕਮਨਾਮੇ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਥਾਂੁਥਾਂ ਚਾਹ ਤੇ ਪ੍ਰਸ਼ਾਦੇ ਦੇ ਲੰਗਰ ਅਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾ ਕੇ ਗੁਰੂੁ ਸਾਹਿਬਾਨ ਵੱਲੋਂ ਬਖਸ਼ੇ ਸਿਧਾਂਤ ਤੇ ਪਹਿਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸੰਗਤਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਜਿਸ ਵੀ ਸ਼ਹਿਰ ਦੇ ਇਲਾਕੇ ਵਿੱਚੋਂ ਇਹ ਨਗਰ ਕੀਰਤਨ ਗੁਜਰ ਰਿਹਾ ਹੈ ਸੰਗਤਾਂ ਆਪ ਤੇ ਆਪਣੇ ਬੱਚਿਆਂ ਨੂੰ ਲੈ ਕੇ ਆਉਣ ਤੇ ਸਿੱਖ ਕੌਮ ਦੇ ਮਹਾਂ ਨਾਇਕ, ਖਾਲਸਾਈ ਰਾਜ ਦੇ ਉਸਰੱਈਏ ਬਾਬਾ ਬੰਦਾ ਸਿੰਘ ਬਹਾਦਰ, ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦ ਸਿੰਘਾਂ ਦੀ ਯਾਦ ਤਾਜਾ ਕਰਦਿਆਂ ਵੱਖੁਵੱਖ ਸ਼ਹਿਰਾਂ ‘ਚੋਂ ਗੁਜਰ ਰਹੇ ਮਹਾਨ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਵਧਾਉਣ ਤੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨੁਦੀਦਾਰੇ ਕਰਕੇ ਲੋਕ ਸੁਖੀਏ ਤੇ ਪ੍ਰਲੋਕ ਸੁਹੇਲੇ ਹੋਣ।
Punjab Post Daily Online Newspaper & Print Media