Sunday, October 11, 2026

ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਨੂੰ ਪੈਦਲ ਜ਼ੋਨ ਵਜੋਂ ਵਿਕਸਤ ਕਰਨਾ ਸ਼ਲਾਘਾਯੋਗ ਕਦਮ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 26 ਮਈ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਗੁਰੂ ਸਾਹਿਬ ਵਲੱੋਂ ਵਰਸਾਈ ਪਾਵਨ ਧਰਤੀ ਸ੍ਰੀ ਹਰਿਮੰਦਰ ਸਾਹਿਬ ਦੇ ਚੁਫੇਰੇ ਸਮੁੱਚੇ ਸੁੰਦਰੀਕਰਨ ਅਤੇ ਚੌਗਿਰਦੇ ਦੀ ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸੁੰਦਰੀਕਰਨ ਪ੍ਰੋਜੈਕਟ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕਰਦਿਆ ਹੋਇਆ ਕਿਹਾ ਕਿ ਸਮੁੱਚੀ ਮਨੁੱਖਤਾ ਦੇ ਆਸਥਾ ਦੇ ਕੇਂਦਰ ਵਜੋਂ ਜਾਣੇ ਜਾਂਦੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ ਨੂੰ ਪੈਦਲ ਜ਼ੋਨ ਵਜੋਂ ਵਿਕਸਤ ਕਰਨ ਦਾ ਉਪਰਾਲਾ ਇਕ ਸਹੀ ਕਦਮ ਹੈ।ਇਸ ਲਈ ਕਿਸੇ ਨੂੰ ਵੀ ਪੈਦਲ ਜ਼ੋਨ ਪ੍ਰੋਜੈਕਟ ਵਿੱਚ ਰੁਕਾਵਟ ਨਹੀਂ ਬਣਨਾ ਚਾਹੀਦਾ ਬਲਕਿ ਆਪਣੀ ਵਿਰਾਸਤ ਸੰਭਾਲ ਦੇ ਕਾਰਜਾਂ ਵਿੱਚ ਨਿੱਘਾ ਸਹਿਯੋਗ ਪਾਉਣਾ ਚਾਹੀਦਾ ਹੈ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply