Sunday, October 11, 2026

12 ਬੋਤਲਾਂ ਦੇਸੀ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ

ਸੰਦੌੜ, 27 ਮਈ (ਹਰਮਿੰਦਰ ਸਿੰਘ ਭੱਟ)- ਥਾਣਾ ਸੰਦੌੜ ਦੇ ਮੁਖੀ ਐਸ.ਐਚ.ਓ ਮਨਧੀਰ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਦੇ ਵਿਉਪਾਰੀਆਂ ਤੇ ਨੱਥ ਪਾਉਣ ਲਈ ਚਲਾਈ ਮੁਹਿੰਮ ਤਹਿਤ 12 ਬੋਤਲਾਂ ਦੇਸੀ ਸ਼ਰਾਬ ਨਾਲ ਇੱਕ ਵਿਅਕਤੀ ਕੁਲਦੀਪ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਕਲਿਆਣ ਨੂੰ ਗ੍ਰਿਫ਼ਤਾਰ ਕੀਤਾ ਗਿਆ।ਥਾਣੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੌਲਦਾਰ ਪ੍ਰਵੀਨ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਹਿਰ ਪੁੱਲ ਜਲਵਾਣਾ ਵਿਖੇ ਇੱਕ ਸ਼ੱਕੀ ਵਿਅਕਤੀ ਨੂੰ ਦੇਖਿਆ ਜੋ ਇੱਕ ਕੈਂਨੀ ਪਲਾਸਟਿਕ ਚੁੱਕੀ ਆ ਰਿਹਾ ਹੈ ਜਦੋਂ ਉਸ ਵਿਅਕਤੀ ਨੇ ਪੁਲਿਸ ਨੂੰ ਦੇਖਿਆ ਤਾਂ ਉਹ ਘਬਰਾ ਕੇ ਭੱਜਣ ਲੱਗਿਆ ਜਿਸ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਜਿਸ ਪਾਸੋਂ 12 ਬੋਤਲਾਂ ਸਰਾਬ ਠੇਕਾ ਸ਼ਰਾਬ ਬਰਾਮਦ ਕੀਤੀ ਗਈ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply