Sunday, August 9, 2026

ਸ਼ਹੀਦੀ ਸ਼ਤਾਬਦੀ ਦੇ ਪ੍ਰੋਗਰਾਮਾਂ ਬਾਰੇ ਵਿਚਾਰ ਲਈ ਰਾਗੀ ਜੱਥਿਆਂ ਦੀ ਬੈਠਕ

ਨਵੀਂ ਦਿੱਲੀ, 27 ਮਈ (ਅੰਮ੍ਰਿਤ ਲਾਲ ਮੰਨਣ)- ਬਾਬਾ ਬੰਦਾ ਸਿੰਘ ਬਹਾਦਰ ਦੀ ਤੀਸਰੀ ਸ਼ਹੀਦੀ ਸ਼ਤਾਬਦੀ ਨੂੰ ਮਨਾਉਂਦਿਆਂ ਹੋਇਆਂ ਸਿੱਖੀ ਵਿੱਚ ਸ਼ਹਾਦਤ ਦੀ ਮਹਤੱਤਾ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਉਲੀਕੇ ਜਾ ਰਹੇ ਪ੍ਰੋਗਰਾਮਾਂ ਸੰਬੰਧੀ ਵਿਚਾਰ ਕਰਨ ਲਈ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸੇਵਾ ਨਿਭਾ ਰਹੇ ਸਮੂਹ ਕੀਰਤਨੀ ਜੱਥਿਆਂ ਦੇ ਮੁਖੀਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਬੈਠਕ ਵਿੱਚ ਲੰਬੇ ਵਿਚਾਰ-ਵਟਾਂਦਰੇ ਤੋਂ ਬਾਅਦ ਫੈਸਲਾ ਕੀਤਾ ਗਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਦੇ ਮਹਤੱਵ ਦੀ ਰੋਸ਼ਨੀ ਵਿੱਚ ਸਿੱਖੀ ਵਿੱਚ ਸ਼ਹਾਦਤ ਦਾ ਭਾਵ ਅਤੇ ਉਸਦੀ ਮਹਤੱਤਾ ਦਰਸਾਉਣ ਲਈ ਗੁਰ-ਸ਼ਬਦਾਂ ਦੇ ਅਧਾਰ ਤੇ ਇੱਕ ਸੀਡੀ ਤਿਆਰ ਕਰਵਾਈ ਜਾਏ। ਇਸ ਫੈਸਲੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਭਾਈ ਹਰਦਿਤ ਸਿੰਘ, ਭਾਈ ਕੁਲਤਾਰ ਸਿੰਘ, ਭਾਈ ਮਨੋਹਰ ਸਿੰਘ, ਭਾਈ ਦਰਸ਼ਨ ਸਿੰਘ ਨਿਰਮਲ, ਭਾਈ ਅਮਨਦੀਪ ਸਿੰਘ ਅਤੇ ਭਾਈ ਅਰੁਣਪਾਲ ਸਿੰਘ ਅਧਾਰਤ ਛੇ-ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply