ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ ਸੱਗੂ) – ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ ਅੰਮ੍ਰਿਤਸਰ ਸ. ਅਮਰ ਸਿੰਘ ਚਾਹਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣ-ਅਧਿਕਾਰਤ ਉਸਾਰੀਆਂ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਰਦਾਰਥਾਂ ਦੀ ਵਰਤੋਂ ਕਰਨ ਅਤੇ ਅਣ-ਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਨੂੰ ਬਚਾਉਣ ਦੇ ਮੰਤਵ ਨਾਲ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਜਲਨਸ਼ੀਲ ਪਦਾਰਥਾਂ ਦੀ ਵਰਤੋ ਕਰਨ ਅਤੇ ਅਣ-ਅਧਿਕਾਰਤ ਉਸਾਰੀਆਂ ਨਾ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ। ਇਹ ਹੁਕਮ 26 ਜੁਲਾਈ 2016 ਤੱਕ ਲਾਗੂ ਰਹੇਗਾ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media