Monday, March 16, 2026

ਰਣੀਕੇ ਨੇ ਵਿਕਾਸ ਕਾਰਜਾਂ ਵਲੋਂ ਵਿਕਾਸ ਕਾਰਜ਼ਾਂ ਦਾ ਜਾਇਜ਼ਾ-ਅਧਿਕਾਰੀਆਂ ਨੂੰ ਕੰਮ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼

PPN2705201609

ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ ਸੱਗੂ)- ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਅਤੇ ਨਗਰ ਨਿਗਮ ਦੇ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਦੀ ਮੌਜੂਦਗੀ ਵਿਚ ਹੋਈਆਂ ਇਨ੍ਹਾਂ ਮੀਟਿੰਗਾਂ ਦੌਰਾਨ ਉਨ੍ਹਾਂ ਬਲਾਕ ਅਟਾਰੀ ਅਤੇ ਵੇਰਕਾ ਦੇ ਪਿੰਡਾਂ ਵਿਚ ਹੁਣ ਤੱਕ ਹੋਏ ਕੰਮਾਂ ਅਤੇ ਵਰਤੋਂ ਸਰਟੀਫਿਕੇਟਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਸਵੱਛ ਭਾਰਤ ਮਿਸ਼ਨ ਤਹਿਤ ਬਣ ਰਹੇ ਪਖਾਨਿਆਂ ਅਤੇ ਪੈਨਸ਼ਨਾਂ ਦੇ ਕੰਮ ਦੀ ਵੀ ਸਮੀਖਿਆ ਕੀਤੀ। ਵਿਧਾਨ ਸਭਾ ਹਲਕਾ ਅਟਾਰੀ ਵਿਚ ਸਵੱਛ ਭਾਰਤ ਅਭਿਆਨ ਮਿਸ਼ਨ ਅਧੀਨ ਬਣਾਏ ਜਾ ਰਹੇ 13000 ਪਖਾਨਿਆਂ ਦੀ ਚੱਲ ਰਹੀ ਉਸਾਰੀ ਦੇ ਕੰਮ ਦਾ ਜਾਇਜਾ ਲੈਂਦਿਆਂ ਸ. ਗੁਲਜਾਰ ਸਿੰਘ ਰਣੀਕੇ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਸਾਰੀ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਇਸ ਕੰਮ ਨੂੰ ਹਰ ਹਾਲਤ ਵਿਚ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕੰਮ ਲਈ ਟੀਚੇ ਨਿਰਧਾਰਤ ਕਰਦਿਆਂ ਕਿਹਾ ਕਿ ਮਹੀਨੇ ਵਿਚ ਦੋ ਵਾਰ ਕੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਜਾਵੇਗੀ।
ਨਗਰ ਨਿਗਮ ਦੇ ਅਧਿਕਾਰੀਆਂ ਨਾਂਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਪਿੰਡ ਮਾਹਲ ਦੇ ਬੂਥ 127,128, 129, 130 ਅਤੇ ਪਿੰਡ ਹਮੀਦਪੁਰਾ ਦੇ ਵਾਰਡ 119 ਦੀਆਂ ਸਫ਼ਾਈ, ਸਟਰੀਟ ਲਾਈਟਾਂ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਕਾਰਡਾਂ, ਪੈਨਸ਼ਨਾਂ, ਗਲੀਆਂ-ਨਾਲੀਆਂ, ਜਲ ਸਪਲਾਈ ਅਤੇ ਸੀਵਰੇਜ ਨਾਲ ਸਬੰਧਤ ਸਮੱਸਿਆਵਾਂ ਜਲਦ ਤੋਂ ਜਲਦ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੇਂਡੂ ਮਿਸ਼ਨ ਅਤੇ ਸੰਗਤ ਦਰਸ਼ਨਾਂ ਤਹਿਤ ਹੋ ਰਹੇ ਅਤੇ ਹੋ ਚੁੱਕੇ ਕੰਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਸੀ ਤਾਲਮੇਲ ਨਾਲ ਪੂਰੇ ਯੋਜਨਾਬੱਧ ਤਰੀਕੇ ਅਤੇ ਸੇਵਾ ਭਾਵਨਾ ਨਾਲ ਕੰਮ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐੱਸ. ਪੀ. ਆਂਗਰਾ), ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸਿੱਧੂ, ਐਸ. ਈ ਜਲ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਆਰ ਸੀ ਦੀਵਾਨ, ਬੀ. ਡੀ. ਪੀ. ਓ ਅਟਾਰੀ ਸ੍ਰੀ ਤਜਿੰਦਰ ਕੁਮਾਰ, ਬੀ. ਡੀ. ਪੀ. ਓ ਵੇਰਕਾ ਸ. ਜਸਬੀਰ ਸਿੰਘ ਢਿੱਲੋਂ, ਐਕਸੀਅਨ ਸ੍ਰੀ ਸੁਰਿੰਦਰ ਕੁਮਾਰ ਸ਼ਰਮਾ, ਇੰਸਪੈਕਟਰ ਸ. ਸਤਨਾਮ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply