ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ ਸੱਗੂ)-ਅੰਮ੍ਰਿਤਸਰ ਜ਼ਿਲ੍ਹੇ ਨੇ ਕਣਕ ਦੀ ਖ਼ਰੀਦ ਦਾ ਟੀਚਾ ਪੂਰਾ ਕਰ ਲਿਆ ਹੈ ਅਤੇ ਇਥੇ 5.70 ਲੱਖ ਮੀਟ੍ਰਿਕ ਟਨ ਖ਼ਰੀਦ ਦੇ ਮਿੱਥੇ ਟੀਚੇ ਦੇ ਮੁਕਾਬਲੇ ਹੁਣ ਤੱਕ 5.82 ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਖ਼ਰੀਦ ਕੀਤੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ 56 ਮੰਡੀਆਂ ਵਿਚ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 5,81,690 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਲਈ ਹੁਣ ਤੱਕ 822.76 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਪਨਗਰੇਨ ਵੱਲੋਂ 112082 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 121240 ਮੀਟ੍ਰਿਕ ਟਨ, ਪਨਸਪ ਵੱਲੋਂ 130627 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ 53886 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 77295 ਮੀਟ੍ਰਿਕ ਟਨ, ਐਫ. ਸੀ. ਆਈ ਵੱਲੋਂ 73183 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 13377 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਕਣਕ ਦੀ ਖ਼ਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਅਤੇ ਲਿਫਟਿੰਗ ਦਾ ਕੰਮ ਵੀ ਨਾਲੋ-ਨਾਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਵੀ ਲਗਭਗ ਕਰ ਦਿੱਤੀ ਗਈ ਹੈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media