Thursday, July 23, 2026

ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾਂ ਦੀ ਸ਼ਿਕਾਇਤ ਲਈ ਟੋਲ ਫਰੀ ਨੰਬਰ 104

ਫਾਜ਼ਿਲਕਾ, 27 ਮਈ (ਵਨੀਤ ਅਰੋੜਾ)- ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸਬੰਧੀ ਜੇਕਰ ਕਿਸੇ ਨੂੰ ਇਲਾਜ ਦੌਰਾਨ ਕੋਈ ਦਿੱਕਤ ਆਵੇ ਤਾਂ ਸਬੰਧਤ ਵਿਅਕਤੀ ਇਸ ਸਬੰਧੀ ਸਿਹਤ ਵਿਭਾਗ ਦੇ ਹੈਲਪ ਲਾਈਨ ਨੰਬਰ 104 ਤੇ ਸੰਪਰਕ ਕਰ ਸਕਦਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਰਵਿੰਦ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਹੈਲਪ ਲਾਈਨ ਨੰਬਰ ਤੇ ਸ਼ਿਕਾਇਤ ਦਰਜ ਕਰਵਾਉਣ ਦੀ ਸੂਰਤ ਵਿਚ ਸਬੰਧਤ ਬੀਮਾ ਕੰਪਨੀ ਵੱਲੋਂ ਫੌਰੀ ਤੌਰ ਤੇ ਮੁਸ਼ਕਿਲ ਦਾ ਹੱਲ ਕਰਵਾਇਆ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਸਰਕਾਰ ਵੱਲੋਂ ਨੀਲੇ ਕਾਰਡ ਧਾਰਕ ਪਰਿਵਾਰਾਂ, ਕਿਸਾਨਾਂ, ਵਪਾਰੀਆਂ ਅਤੇ ਕਿਰਤੀਆਂ ਨੂੰ ਬੀਮਾ ਲਾਭ ਦਿੱਤਾ ਜਾ ਰਿਹਾ ਹੈ। ਇਸ ਸਕੀਮ ਤਹਿਤ ਸਰਕਾਰ ਵੱਲੋਂ ਪੰਜਾਬ ਰਾਜ ਵਿਚ ਵੱਖ ਵੱਖ ਸੂਚੀਬੱਧ ਹਸਪਤਾਲਾਂ ਨੂੰ ਸ਼ਾਮਲ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਦਾ ਇਲਾਜ ਅਧੀਨ 50,000 ਰੁਪਏ ਤੱਕ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਦੁਰਘਟਨਾ ਜਾਂ ਮੌਤ ਹੋਣ ਦੀ ਸੂਰਤ ਵਿਚ ਪਰਿਵਾਰ ਦਾ 5 ਲੱਖ ਰੁਪਏ ਦਾ ਬੀਮਾ ਕਵਰ ਕੀਤਾ ਗਿਆ ਹੈ।

Check Also

ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ

50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …

Leave a Reply