
ਫਾਜ਼ਿਲਕਾ, 27 ਮਈ (ਵਨੀਤ ਅਰੋੜਾ)- ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਮੁਤਾਬਕ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ ਅਮਾਰਗ ਦਰਸ਼ਨ ਹੇਠ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੀਆਂ ਵਿਖੇ ਨਸ਼ਾ ਰੋਕੋ ਅਭਿਆਨ ਤਹਿਤ ਨਸ਼ਾ ਰੋਕੋ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਨੂੰ ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਲੱਛਮਣ ਸਿੰਘ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਰੈਲੀ ਤੋਂ ਬਾਅਦ ਨਸ਼ਾ ਵਿਰੋਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿਚ ਵਧੀਕ ਡਿਪਟੀ ਕਮਿਸ਼ਨਰ ( ਜਨਰਲ ) ਸ. ਚਰਨਦੇਵ ਸਿੰਘ ਮਾਨ, ਸ੍ਰੀ ਕੇ.ਕੇ. ਬਾਂਸਲ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ, ਮੈਡਮ ਜਤਿੰਦਰ ਵਾਲੀਆ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਡਾ. ਗੋਪਾਲ ਅਰੋੜਾ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ. ਪ੍ਰਿਤਪਾਲ ਸਿੰਘ ਸੀ.ਜੇ. ਐਮ., ਜੇ. ਪੀ. ਐਸ. ਵੈਹਨੀਵਾਨ ਸਿਵਲ ਜੱਜ ਸੀਨੀਅਰ ਡਿਵੀਜਨ, ਸ਼ੀz ਨੀਰਜ ਗੋਇਲ ਸਿਵਲ ਜੱਜ ਜੂਨੀਅਰ ਡਿਵੀਜਨ, ਅਤੇ ਹੋਰ ਕਈ ਅਫਸਰਾਂ ਵੱਲੋਂ ਇਸ ਸੈਮੀਨਾਰ ਦੌਰਾਨ ਆਪਣੇ ਵਿਚਾਰ ਦਿੱਤੇ ਇਸ ਵਿਚ ਮੁੱਖ ਤੌਰ ਤੇ ਅਬੋਹਰ ਤੋਂ ਸੁਰਿੰਦਰ ਨਰੂਲਾ ਦੀ ਟੀਮ ਨੇ ਨੁੱਕੜ ਨਾਟਕ ਪੇਸ਼ ਕੀਤਾ ਜਿਸ ਵਿਚ ਉਹਨਾਂ ਨੇ ਨਸ਼ੇ ਦੇ ਦੁਸ਼ਪ੍ਰਭਾਵਾਂ ਬਾਰੇ ਜਾਗਰੂਕ ਕੀਤਾ।
Punjab Post Daily Online Newspaper & Print Media