Wednesday, September 30, 2026

ਸੰਤ ਸਿੰਘ ਸੁੱਖਾ ਸਿੰਘ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

PPN2705201616

ਜੰਡਿਆਲਾ ਗੁਰੂ, 27 ਮਈ (ਹਰਿੰਦਰ ਪਾਲ ਸਿੰਘ)- ਜੰਡਿਆਲਾ ਗੁਰੂ ਦੇ ਸੰਤ ਸਿੰਘ ਸੁੱਖਾ ਸਿੰਘ ਮਾਡਲ ਹਾਈ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਤੇ 100% ਰਿਹਾ। ਨਤੀਜੇ ਬਾਰੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਸਤਪਾਲ ਸਿੰਘ ਨੇ ਦੱਸਿਆ ਕਿ ਸਕੂਲ ਦੇ ਨਤੀਜੇ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ਲੜਕੀਆਂ ਵਲੋਂ ਹਾਸਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਗਿਆ ਹੈ। ਜਿਨ੍ਹਾਂ ਵਿੱਚ ਹਰਸਿਮਨਪੀ੍ਰਤ ਕੌਰ ਪੁਤਰੀ ਸਤਬੀਰ ਸਿੰਘ 89% ਨੰਬਰ ਹਾਸਲ ਕਰਕੇ ਪਹਿਲੇ ਦਰਜੇ ਤੇ ਰਹੀ, ਸੁਖਮਨਪ੍ਰੀਤ ਕੌਰ ਪੁਤਰੀ ਸਰਨਜੀਤ ਸਿੰਘ ਨੇ 87% ਨੰਬਰ ਹਾਸਲ ਕਰਕੇ ਦੂਜਾ ਦਰਜਾ ਪ੍ਰਾਪਤ ਕੀਤਾ ਅਤੇ ਕੋਮਲਪ੍ਰੀਤ ਕੌਰ ਨੇ 86% ਨੰਬਰ ਹਾਸਲ ਕੀਤੇ ਤੇ ਤੀਜਾ ਦਰਜਾ ਪ੍ਰਾਪਤ ਕਰਕੇ ਸੰਤ ਸਿੰਘ ਸੁੱਖਾ ਸਿੰਘ ਸਕੂਲ ਦਾ ਨਾਂ ਰੋਸ਼ਨ ਕੀਤਾ। ਇਸ ਖੁਸ਼ੀ ਦੇ ਮੌਕੇ ਤੇ ਬੱਚਿਆਂ ਦੇ ਮਾਂ ਬਾਪ ਵੀ ਸਕੂਲ ਵਿੱਚ ਹਾਜਰ ਹੋਏ ਤੇ ਸਕੂਲ ਦੇ ਪ੍ਰਿੰਸੀਪਲ ਨੇ ਸਭ ਦਾ ਮੂੰਹ ਮਿੱਠਾ ਕਰਵਾਇਆ ਅਤੇ ਫੋਰ ਐਸ ਸੰਸਥਾਵਾਂ ਦੇ ਚੇਅਰਮੈਨ ਜਗਦੀਸ਼ ਸਿੰਘ ਵਲੋਂ ਬੱਚਿਆਂ ਦੀ ਹੌਂਸਲਾ ਅਫਜ਼ਾਈ ਲਈ ਭੇਜੇ ਤੋਹਫੇ ਬੱਚਿਆਂ ਨੂੰ ਦੇ ਕੇ ਸਨਮਾਨਤ ਕੀਤਾ। ਪ੍ਰਿੰਸੀਪਲ ਤੇ ਸਕੂਲ ਦੇ ਸਾਰੇ ਸਟਾਫ ਮੈਂਬਰਾਂ ਨੇ ਬੱਚਿਆਂ ਨੂੰ ਸ਼ੁਭਕਾਮਨਾਵਾਂ ਅਤੇ ਬੱਚਿਆਂ ਨੂੰ ਅਤੇ ਉਨ੍ਹਾਂ ਦੇ ਮਾਂ ਬਾਪ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਗੁਰਿੰਦਰ ਸਿੰਘ, ਗਗਨਦੀਪ ਸਿੰਘ, ਹਰਜਿੰਦਰ ਕੌਰ, ਖੁਸ਼ਪਾਲ ਕੌਰ, ਰਾਜਵਿੰਦਰ ਕੌਰ ਅਤੇ ਸਟਾਫ ਮੈਂਬਰ ਹਾਜਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply