Wednesday, September 30, 2026

ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ 10ਵੀਂ ਨਤੀਜੇ ਵਿੱਚ ਮਾਰੀਆਂ ਮੱਲ੍ਹਾਂ

PPN2705201617

ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਖੇਡਾਂ, ਧਾਰਮਿਕ ਤੇ ਵਿੱਦਿਅਕ ਸਰਗਰਮੀਆਂ ਤੋਂ ਇਲਾਵਾ ਹੋਰਨਾਂ ਮੁਕਾਬਲਿਆਂ ਵਿੱਚ ਪ੍ਰਸਿੱਧੀ ਹਾਸਲ ਕਰ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਦੇ ਨਤੀਜੇ ਵਿੱਚ ਮੱਲ੍ਹਾਂ ਮਾਰ ਕੇ 100 ਫ਼ੀਸਦੀ ਨਤੀਜਾ ਹਾਸਲ ਕੀਤਾ। ਸਕੂਲ ਦੀਆਂ ਵਿਦਿਆਰਥਣਾਂ ਕੋਮਲਪ੍ਰੀਤ ਕੌਰ ਨੇ 93.23 ਨਾਲ ਪਹਿਲਾਂ, ਜਸਪ੍ਰੀਤ ਕੌਰ ਨੇ 93.23 ਨਾਲ ਦੂਜਾ ਅਤੇ ਮਨਦੀਪ ਕੌਰ ਨੇ 89 ਫ਼ੀਸਦੀ ਨੰਬਰਾਂ ਨਾਲ ਤੀਜਾ ਸਕੂਲ ਵਿੱਚੋਂ ਸਥਾਨ ਕੀਤਾ।
ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਤੇਜਿੰਦਰ ਕੌਰ ਬਿੰਦਰਾ ਨੇ ਬੋਰਡ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਸ਼ਾਨਦਾਰ ਅੰਕ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਬੜ੍ਹੇ ਮਾਣ ਵਾਲੀ ਗੱਲ ਹੈ ਕਿ ਸਕੂਲ ਦੀਆਂ 72 ਵਿਦਿਆਰਥੀਆਂ ਨੇ ਉਕਤ ਇਮਤਿਹਾਨ ਦਿੱਤੇ ਜਿਨ੍ਹਾਂ ਵਿੱਚੋਂ 90 ਫੀਸਦੀ ਵਿੱਚ 1, 12 ਵਿਦਿਆਰਥਣਾਂ ਨੇ 80 ਫੀਸਦੀ, 21 ਨੇ 70 ਪ੍ਰਤੀਸ਼ਤ, 28 ਨੇ 60 ਅਤੇ 10 ਵਿਦਿਆਰਥਣਾਂ ਨੇ 50 ਫ਼ੀਸਦੀ ਨੰਬਰ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ।
ਉਨ੍ਹਾਂ ਇਸ ਮੌਕੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੈਨੇਜ਼ਮੈਂਟ ਦੁਆਰਾ ਦਿੱਤੇ ਜਾਂਦੇ ਸਹਿਯੋਗ ਸਦਕਾ ਸਕੂਲ ਦੀਆਂ ਵਿਦਿਆਰਥਣਾਂ ਨੇ ਕਈ ਜ਼ਿਕਰਯੋਗ ਉਪਲਬੱਧੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਉਕਤ ਚੰਗਾ ਨਤੀਜਾ ਅਧਿਆਪਕ ਦੁਆਰਾ ਕਰਵਾਈ ਗਈ ਸਖ਼ਤ ਮਿਹਨਤ ਅਤੇ ਵਿਦਿਆਰਥਣਾਂ ਦੀ ਲਗਨ ਕਰਕੇ ਹੀ ਸੰਭਵ ਹੋਇਆ ਹੈ। ਇਸ ਮੌਕੇ ਸਕੂਲ ਦਾ ਹੋਰ ਸਟਾਫ ਵੀ ਮੌਜ਼ੂਦ ਸੀ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply