Wednesday, September 30, 2026

ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੁੂਕ ਕਰਨ ਲਈ ਚੇਤਨਾ ਰੈਲੀ

PPN2705201619

ਪਠਾਨਕੋਟ, 27 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੁਕ ਕਰਨ ਲਈ ਇਕ ਚੇਤਨਾ ਰੈਲੀ ਕੱਢੀ ਗਈ। ਜਿਸ ਨੂੰ ਸ.ਤੇਜਵਿੰਦਰ ਸਿੰਘ ਚੇਅਰਮੈਨ-ਕਮ-ਜਿਲ੍ਹਾ ਅਤੇ ਸੈਸ਼ਨ ਜੱਜ ਨੇ ਹਰੀ ਝੰਡੀ ਵਿਖਾ ਕੇ ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਤੋਂ ਰਵਾਨਾ ਕੀਤਾ। ਇਸ ਮੋਕੇ ਤੇ ਹੋਰਨਾ ਤੋਂ ਇਲਾਵਾ ਸ੍ਰੀ ਰਾਕੇਸ਼ ਸਰਮਾ ਵਧੀਕ ਜਿਲ੍ਹਾ ਤੇ ਸੈਸ਼ਨ ਜੱਜ, ਸ੍ਰੀਮਤੀ ਲਖਵਿੰਦਰ ਕੌਰ ਦੁੱਗਲ ਵਧੀਕ ਜਿਲ੍ਹਾ ਤੇ ਸੈਸ਼ਨ ਜੱਜ, ਸ੍ਰੀਮਤੀ ਰਮੇਸ ਕੁਮਾਰੀ ਫੈਮਿਲੀ ਜੱਜ, ਅਤੇ ਸ੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ-ਕਮ-ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਵੀ ਹਾਜਰ ਸਨ।
ਸ. ਤੇਜਵਿੰਦਰ ਸਿੰਘ ਚੇਅਰਮੈਨ-ਕਮ-ਜਿਲ੍ਹਾ ਅਤੇ ਸੈਸ਼ਨ ਜੱਜ ਨੇ ਇਸ ਮੋਕੇ ਸੰਬੋਧਨ ਕਰਦਿਆਂ ਕਿਹਾ ਕਿ ਨੋਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਨਸ਼ੇ ਤੋਂ ਦੂਰ ਰਹਿਣ ਅਤੇ ਅਜਿਹੇ ਅਨਸਰਾਂ ਦੀ ਸੰਗਤ ਨਾ ਕਰਨ ਜੋਂ ਉਨ੍ਹਾਂ ਨੂੰ ਨਸ਼ਾ ਕਰਨ ਲਈ ਉਤਸਾਹਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਕੇਵਲ ਨਸ਼ਾ ਕਰਨ ਵਾਲੇ ਵਿਅਕਤੀ ਦੀ ਜਿੰਦਗੀ ਹੀ ਸਮਾਪਤ ਨਹੀ ਕਰਦਾ ਸਗੋਂ ਉਸ ਦੇ ਪਰਿਵਾਰ ਅਤੇ ਨਸਲ ਨੂੰ ਹੀ ਖਤਮ ਕਰ ਦਿੰਦਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਜਾਗਰੂਕ ਕਰਦਿਆਂ ਹੋਇਆ ਕਿਹਾ ਕਿ ਉਹ ਸਮਾਜ ਦਾ ਵੱਡਮੁੱਲਾ ਸਰਮਾਇਆ ਅਤੇ ਦੇਸ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਪੜਾਈ ਲਗਨ ਤੇ ਮਿਹਨਤ ਨਾਲ ਕਰਨੀ ਚਾਹੀਦੀ ਹੈ ਅਤੇ ਉੋਸਾਰੂ ਸਮਾਜ ਦੀ ਸਿਰਜਨਾਂ ਵਿੱਚ ਵੱਡਮੁੱਲਾਂ ਯੋਗਦਾਨ ਪਾਉਣਾਂ ਚਾਹੀਦਾ ਹੈ।
ਇਹ ਚੇਤਨਾ ਰੈਲੀ ਵਿੱਚ ਵੱਖ ਵੱਖ ਸਕੂਲਾਂ ਦੇ ਕਰੀਬ 200 ਵਿਦਿਆਰਥੀਆਂ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਹਿੱਸਾ ਲਿਆ। ਇਸ ਮੋਕੇ ਤੇ ਸ੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ-ਕਮ-ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਡਾ. ਸੋਨੀਆ ਮਿਸਰਾ ਅਤੇ ਵਿਦਿਆਰਥਣ ਕੀਰਤੀ ਨੇ ਆਪਣੇ ਵਿਚਾਰ ਪੇਸ ਕੀਤੇ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply