Friday, April 10, 2026

ਸ੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ ਦਾ ਸੀ.ਬੀ.ਐਸ.ਈ ਦਸਵੀਂ ਦਾ ਨਤੀਜਾ ਸ਼ਾਨਦਾਰ

PPN2805201606ਬਠਿੰਡਾ, 28 ਮਈ (ਜਸਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਸ੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਪ੍ਰੰਪਰਾ ਨੂੰ ਕਾਇਮ ਰੱਖਦੇ ਹੋਏ ਇਸ ਵਾਰੀ ਵੀ ਸੀ. ਬੀ. ਐਸ. ਈ. ਦਸਵੀਂ ਜਮਾਤ ਦੇ ਘੋਸ਼ਿਤ ਨਤੀਜੇ ਵਿਚੋਂ ਸ਼ਤ ਪ੍ਰਤੀਸ਼ਤ ਟੀਚਾ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ।ਜਿਸ ਵਿਚ ਸਕੂਲ ਦੇ ਹੈਡ ਬੁਆਏ ਜੈਵੀਰ ਸਿੰਘ ਅਤੇ ਹੈਂਡ ਗਰਲ ਸੁਖਮੀਤ ਕੌਰ ਨੇ 10 ਸੀ.ਜੀ.ਪੀ.ਏ ਪ੍ਰਾਪਤ ਕੀਤੇ ਹਨ। ਪ੍ਰਿੰਸੀਪਲ ਜਤਿੰਦਰ ਕੌਰ ਸੇਠੀ ਨੇ ਕਿਹਾ ਕਿ ਇਹ ਮਾਣ ਦੀ ਗੱਲ ਹੈ ਕਿ ਸਕੂਲ ਦੇ 169 ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਅੰਕ ਲੈ ਕੇ ਸਫ਼ਲਤਾ ਪ੍ਰਾਪਤ ਕੀਤੀ। ਉਥੇ ਹੀ 65 ਵਿਦਿਆਰਥੀਆਂ ਵਿਚ 10 ਸੀ.ਜੀ.ਪੀ.ਏ ਪ੍ਰਾਪਤ ਕਰਨ ਵਾਲਿਆਂ ਵਿਚ ਪਰਮਜੀਤ ਸਿੰਘ, ਬਨਦੀਪ ਸਿੰਘ, ਜੈਸਮੀਨ ਕੌਰ, ਕੋਮਲਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਨਵਜੋਤ ਸਿੰਘ, ਨਵਤੇਜ ਸਿੰਘ, ਜਸਕਰਨ ਸਿੰਘ ਆਦਿ ਨੇ ਸੈਂਟਰਲ ਅਪੁਆਇੰਟੀ ਹੋਣ ਦੇ ਨਾਲ-ਨਾਲ 10 ਸੀ.ਜੀ.ਪੀ.ਏ ਅੰਕ ਪ੍ਰਾਪਤ ਕੀਤੇ। ਕੁਲ 169 ਵਿਚੋਂ 107 ਵਿਦਿਆਰਥੀਆਂ ਨੇ ਏ ਗਰੇਡ ਪ੍ਰਾਪਤ ਕਰਨ ਵਿਚ ਸਫ਼ਲਤਾ ਦੇ ਝੰਡੇ ਲਹਿਰੇ। ਸਕੂਲ ਦੀ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਲ ਭਵਿੱਖ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply