Tuesday, September 29, 2026

ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ, ਮੱਧ ਪ੍ਰਦੇਸ਼ ਆਦਿ ਰਾਜਾਂ ਵਿੱਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਸਹਿਯੋਗ ਦਿੱਤਾ ਜਾਂਦਾ ਹੈ -ਰਾਣਾ

Rana Paramjit  Singhਨਵੀਂ ਦਿੱਲੀ, 28 ਮਈ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਦਿੱਲੀ ਦੀਆਂ ਵੱਖ-ਵੱਖ ਬਸਤੀਆਂ ਤੋਂ ਇਲਾਵਾ ਦਿੱਲੀ ਤੋਂ ਬਾਹਰ, ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ, ਮੱਧ ਪ੍ਰਦੇਸ਼ ਆਦਿ ਰਾਜਾਂ ਵਿੱਚ ਸਿੱਖੀ ਦੇ ਪ੍ਰਚਾਰ-ਪਸਾਰ ਨੂੰ ਉਤਸ਼ਾਹਿਤ ਕਰਨ ਲਈ ਸਥਾਨਕ ਸਿੰਘ ਸਭਾਵਾਂ ਅਤੇ ਹੋਰ ਸਿੱਖ ਜਥੇਬੰਦੀਆਂ ਨੂੰ ਧਰਮ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਸਮਾਗਮਾਂ ਦਾ ਆਯੋਜਨ ਕਰਨ ਲਈ ਹਰ ਲੋੜੀਂਦਾ ਸਹਿਯੋਗ ਦਿੱਤਾ ਜਾਂਦਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਨੇ ਦਸਿਆ ਕਿ ਇਸ ਸੰਬੰਧ ਵਿੱਚ ਸਮੇਂ-ਸਮੇਂ ਗੁਰਮਤਿ ਸਮਾਗਮਾਂ ਦੇ ਆਯੋਜਨ ਲਈ ਸਥਾਨਕ ਜਥੇਬੰਦੀਆਂ ਵਲੋਂ ਕੀਰਤਨੀ ਜੱਥਿਆਂ, ਪ੍ਰਚਾਰਕਾਂ ਅਤੇ ਅੰਮ੍ਰਿਤ ਸੰਚਾਰ ਸਮਾਗਮ ਲਈ ਕਕਾਰਾਂ ਤੇ ਧਾਰਮਕ ਅਤੇ ਇਤਿਹਾਸਕ ਸਾਹਿਤ ਆਦਿ ਪ੍ਰਚਾਰ ਹਿਤ ਸਹਾਇਤਾ ਵਜੋਂ ਦਿੱਤੇ ਜਾਣ ਆਉਂਦੀ ਹਰ ਮੰਗ ਨੂੰ ਪੂਰਿਆਂ ਕਰਨ ਲਈ ਕਮੇਟੀ ਵਲੋਂ ਹਰ ਯੋਗ ਕਦਮ ਚੁਕਿਆ ਜਾਂਦਾ ਹੈ। ਸ. ਰਾਣਾ ਨੇ ਦਸਿਆ ਕਿ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਇਟਾਰਸੀ (ਮੱਧ ਪ੍ਰਦੇਸ਼) ਦੇ ਮੁੱਖੀਆਂ ਵਲੋਂ ਇਸੇ ਤਰ੍ਹਾਂ ਅੱਠ ਜੂਨ ਬੁਧਵਾਰ ਨੂੰ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾਂ ਸ਼ਹੀਦੀ ਪੁਰਬ ਮਨਾਏ ਜਾਣ ਦੇ ਸਮੇਂ ਸਿੰਘ ਸਭਾ ਵਲੋਂ ਕਰਵਾਏ ਜਾ ਰਹੇ ਅੰਮ੍ਰਿਤ ਸੰਚਾਰ ਲਈ ਕਕਾਰਾਂ, ਰਹਿਤ ਮਰਿਆਦਾ ਨਾਲ ਸੰਬੰਧਤ ਸਹਿਤ ਅਤੇ ਨਿਤਨੇਮ ਦੇ ਹਿੰਦੀ-ਪੰਜਾਬੀ ਦੇ ਗੁਟਕੇ ਆਦਿ ਦਾ ਪ੍ਰਬੰਧ ਕਰਨ ਦੀ ਆਈ ਮੰਗ ਅਨੁਸਾਰ ਉਨ੍ਹਾਂ ਨੂੰ ਸਾਰੀ ਸਮਿਗਰੀ ਤੁਰੰਤ ਹੀ ਭਿਜਵਾਉਣ ਦਾ ਪ੍ਰਬੰਧ ਕਰਵਾ ਦਿੱਤਾ ਗਿਆ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply