ਅੰਮ੍ਰਿਤਸਰ, 28 ਮਈ (ਜਗਦੀਪ ਸਿੰਘ ਸੱਗੂ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ ਅੰਮ੍ਰਿਤਸਰ ਸ. ਅਮਰ ਸਿੰਘ ਚਾਹਲ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਕੋਈ ਵੀ ਵਿਅਕਤੀ/ਪਰਿਵਾਰ ਆਪਣੀ ਰਿਹਾਇਸ਼, ਜਗ੍ਹਾ ਵਪਾਰਕ ਮਕਸਦ ਲਈ ਕਿਰਾਏ ‘ਤੇ ਦੇਣ ਤੋਂ ਪਹਿਲਾਂ ਕਿਰਾਏਦਾਰ ਦਾ ਰਿਹਾਇਸ਼ੀ ਪਤਾ ਅਤੇ ਹੋਰ ਵੇਰਵੇ ਪੁਲਿਸ ਪਾਸ ਲਾਗਲੇ ਥਾਣੇ ਵਿਚ ਦੇ ਕੇ ਅਗਾਊਂ ਤਸਦੀਕ ਕਰਵਾਏਗਾ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਕਮਿਸ਼ਨਰੇਟ ਅੰਮ੍ਰਿਤਸਰ ਵਿਚ ਜਦੋਂ ਮਕਾਨ ਮਾਲਕ ਆਪਣੀ ਰਿਹਾਇਸ਼ ਜਾਂ ਵਪਾਰਕ ਮਕਸਦ ਲਈ ਜਗ੍ਹਾ ਕਿਰਾਏ ‘ਤੇ ਦਿੰਦੇ ਹਨ ਤਾਂ ਉਸ ਸਮੇਂ ਕਿਰਾਏਦਾਰ ਆਪਣਾ ਸਹੀ ਪਤਾ ਨਹੀਂ ਦਿੰਦੇ ਅਤੇ ਅਜਿਹੇ ਕਈ ਲੋਕ ਜ਼ੁਰਮ ਕਰਨ ਤੋਂ ਬਾਅਦ ਕਿਰਾਏ ਵਾਲੀ ਜਗ੍ਹਾ ਛੱਡ ਕੇ ਚਲੇ ਜਾਂਦੇ ਹਨ। ਇਸ ਲਈ ਜ਼ੁਰਮਾਂ ਦੀ ਰੋਕਥਾਮ ਲਈ ਇਹ ਜ਼ਰੂਰੀ ਹੈ ਕਿ ਜਦੋਂ ਵੀ ਕਿਸੇ ਮਕਾਨ ਮਾਲਕ ਨੇ ਆਪਣੀ ਕੋਈ ਜਗ੍ਹਾ ਕਿਰਾਏ ‘ਤੇ ਦੇਣੀ ਹੋਵੇ ਤਾਂ ਉਹ ਮਾਲਕ ਮਕਾਨ ਅਜਿਹੇ ਕਿਰਾਏਦਾਰ ਦਾ ਪਤਾ ਅਤੇ ਵੇਰਵਾ ਪ੍ਰਾਪਤ ਕਰਕੇ ਅਗਾਊਂ ਤੌਰ ‘ਤੇ ਆਪਣੇ ਇਲਾਕੇ ਦੇ ਪੁਲਿਸ ਸਟੇਸ਼ਨ ਵਿਖੇ ਦੇਵੇ ਤਾਂ ਜੋ ਪੁਲਿਸ ਉਸ ਦੀ ਤਸਦੀਕ ਕਰ ਸਕੇ। ਇਹ ਹੁਕਮ 26 ਜੁਲਾਈ 2016 ਤੱਕ ਲਾਗੂ ਰਹੇਗਾ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …
Punjab Post Daily Online Newspaper & Print Media