ਅੰਮ੍ਰਿਤਸਰ, 28 ਮਈ (ਜਗਦੀਪ ਸਿੰਘ ਸੱਗੂ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮ੍ਰਿਤਸਰ ਸ. ਅਮਰ ਸਿੰਘ ਚਾਹਲ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਦੇ ਮਕਸਦ ਤਹਿਤ ਅੰਮ੍ਰਿਤਸਰ ਸ਼ਹਿਰ ਦੇ ਅਧੀਨ ਪੈਂਦੇ ਸਮੂਹ ਸਰਕਾਰੀ, ਸਹਿਕਾਰੀ, ਪ੍ਰਾਈਵੇਟ ਬੈਂਕਾਂ, ਪੈਟਰੋਲ ਪੰਪਾਂ, ਸ਼ਾਪਿੰਗ ਮਾਲਜ਼, ਹੋਟਲਾਂ ਅਤੇ ਮਲਟੀਪਲੈਕਸ ਦੇ ਅੰਦਰ ਅਤੇ ਪ੍ਰਵੇਸ਼ ਸਥਾਨ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਕਰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਹੈ ਕਿ ਸੀ.ਸੀ.ਟੀ.ਵੀ. ਕੈਮਰੇ ਲੱਗਣ ਨਾਲ ਜਿਥੇ ਸ਼ਹਿਰ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਕਮੀ ਆਵੇਗੀ ਉਥੇ ਨਾਲ ਹੀ ਅਜਿਹੀਆਂ ਵਾਰਦਾਤਾਂ ਕਰਨ ਵਾਲੇ ਵਿਅਕਤੀਆਂ ਨੂੰ ਵੀ ਫੜਿਆ ਜਾ ਸਕੇਗਾ। ਇਹ ਹੁਕਮ 26 ਜੁਲਾਈ 2016 ਤੱਕ ਲਾਗੂ ਰਹੇਗਾ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media