Tuesday, September 29, 2026

ਵਕੀਲ ਵਿਨੀਤ ਮਹਾਜਨ ‘ਤੇ ਹੋਏ ਕਾਤਲਾਨਾ ਹਮਲੇ ਦੇ ਨਾਮਜ਼ਦ 9 ਦੋਸ਼ੀਆਂ ਵਿਚੋਂ 3 ਪੁਲਿਸ ਵਲੋਂ ਗ੍ਰਿਫਤਾਰ

PPN150504

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ ਬਿਊਰੋ)- ਬੀਤੇ ਦਿਨੀ ਅੰਮ੍ਰਿਤਸਰ ਦੇ ਵਕੀਲ ਵਿਨੀਤ ਮਹਾਜਨ ਅਤੇ ਉਸ ਦੇ ਭਰਾ ‘ਤੇ ਹੋਏ ਕਾਤਲਾਨਾ ਹਮਲੇ ਦੇ ਨਾਮਜ਼ਦ ਕੀਤੇ ਗਏ 9 ਦੋਸ਼ੀਆਂ ਵਿਚੋਂ ਤਿੰਨ ਨੂੰ ਅੱਜ ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵਲੋਂ ਅੱਜ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਕਿ ਵਕੀਲ ਵਿਨੀਤ ਮਹਾਜਨ ‘ਤੇ ਹੋਏ ਜਾਨ ਲੇਵਾ ਹਮਲੇ ਦੇ 9 ਦੋਸ਼ੀਆਂ ਵਿਚੋਂ 3 ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ, ਜਦਕਿ 6 ਦੋਸ਼ੀ ਅਜੇ ਫਰਾਰ ਹਨ, ਜਿੰਨਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਉਨਾਂ ਕਿਹਾ ਕਿ ਹਮਲੇ ਦੌਰਾਨ ਵਰਤੀ ਗਈ ਕਾਰ ਵੀ ਜਬਤ ਕਰ ਲਈ ਗਈ ਹੈ। ਜਿਕਰਯੋਗ ਹੈ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਜਦ ਅੰਮ੍ਰਿਤਸਰ ਪਹੁੰਚ ਕੇ ਜਾਨ ਲੇਵਾ ਹਮਲੇ ਦੇ ਮਾਮਲੇ ਵਿੱਚ ਕੀਤੀ ਜਾ ਰਹੀ ਢਿਲ ਮੱਠ ਵਰਤਣ ਦਾ ਦੋਸ਼ ਲਾਉਂਦਿਆਂ ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਦੇ ਤਬਾਦਲੇ ਦੀ ਮੰਗ ਕੀਤੀ ਤਾਂ ਕਾਹਲੀ ਵਿੱਚ ਬੁਲਾਈ ਗਈ ਪ੍ਰੈਸ ਕਾਨਫਰੰਸ ਵਿੱਚ ਪੁਲਿਸ ਕਮਿਸ਼ਨਰ 3 ਦੋਸ਼ੀਆਂ ਨੂੰ ਕਾਬੂ ਕਰਨ ਦਾ ਐਲਾਨ ਕਰ ਦਿਤਾ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply