ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ)- ਸਥਾਨਕ ਨਿਊ ਨਵਭਾਰਤ ਹਾਈ ਸਕੂਲ ਅਮਰ ਕੋਟ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੌਂ ਪ੍ਰਤੀਸ਼ਤ ਰਿਹਾ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜੇ ਦੋਰਾਨ ਸਕੂਲ ਦੇ ਵਿਦਿਆਰਥੀਆਂ ਨੇ ਬੇਮਿਸਾਲ ਪ੍ਰਦਰਸ਼ਨ ਕੀਤਾ ਹੈ। ਪ੍ਰਿੰ: ਅਮਿਤਾ ਆਨੰਦ ਨੇ ਦੱਸਿਆ ਕਿ ਵਿਦਿਆਰਥਣ ਮਾਨਸੀ ਸ਼ਰਮਾ 95.5 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਚੋਂ ਮੋਹਰੀ ਰਹੀ ਹੈ।ਇਸੇ ਤਰ੍ਹਾਂ ਅਕਾਂਕਸ਼ਾ 94.3 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਜੇ ਸਥਾਨ ਤੇ ਰਹੀ ਜਦੋਂ ਕਿ ਸਾਫੀਆ ਨੇ 92.1 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ। ਚਾਹਤ ਮਹੇਂਦਰੂ, ਅਕਾਸ਼ਦੀਪ ਕੋਰ ਤੇ ਰਾਹੁਲ ਨੇ 90 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ।ਇਸੇ ਤਰ੍ਹਾਂ ਸਕੂਲ ਦੇ 42 ਹੋਰ ਵਿਦਿਆਰਥੀ 70 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਾਸ ਹੋਏ ਹਨ। ਉਨ੍ਹਾਂ ਕਿਹਾ ਇਸ ਦਾ ਸਿਹਰਾ ਅਧਿਆਪਕਾਂ ਦੀ ਸਖਤ ਮਿਹਨਤ, ਵਿਦਿਆਰਥੀਆਂ ਦੀ ਲਗਨ ਨੂੰ ਜਾਂਦਾ ਹੈ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media