ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚਲ ਰਹੇ ਖਾਲਸਾ ਕਾਲਜ ਪਬਲਿਕ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀ. ਬੀ. ਐੱਸ. ਈ. ਵੱਲੋਂ ਐਲਾਨੇ ਗਏ 10ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜੇ ਵਿੱਚ ਸ਼ਾਨਦਾਰ ਉਪਲਬੱਧੀ ਹਾਸਲ ਕਰਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।
ਖਾਲਸਾ ਪਬਲਿਕ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 179 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਸ ਵਿੱਚ 17 ਵਿਦਿਆਰਥੀਆਂ ਜਿਨ੍ਹਾਂ ਵਿੱਚ ਸੁਖਮਨਪ੍ਰੀਤ ਕੌਰ, ਅਰਚਨਾ ਸੈਣੀ, ਅਰਸ਼ਦੀਪ ਕੌਰ, ਕਰਨਵੀਰ ਸਿੰਘ, ਦਮਨਪ੍ਰੀਤ ਕੌਰ, ਗੌਤਮ ਸ਼ਰਮਾ, ਜਸਮੀਨ ਕੌਰ, ਮੋਨਾ, ਮੁਸਕਾਨ, ਸਿਮਰਨਜੀਤ ਕੌਰ, ਅਵਨੀਤ ਕੌਰ ਹੁੰਦਲ, ਮਨਪ੍ਰੀਤ ਕੌਰ, ਮੁਸਕਾਨ, ਅਨੀਕਿਤ, ਸਾਨੀਆ, ਸਹਿਜਦੀਪ ਸਿੰਘ, ਸ਼ਿਵਗੋਪਾਲ ਨੇ 10 ਵਿੱਚੋਂ 10 ਸੀ. ਜੀ. ਪੀ. ਏ. ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਉਨ੍ਹਾਂ ਉਕਤ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਟਾਫ਼ ਦੀ ਮਿਹਨਤ ਨੂੰ ਸਲਾਹਿਆ। ਇਸੇ ਤਰ੍ਹਾਂ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਪ੍ਰਿੰਸੀਪਲ ਦਵਿੰਦਰ ਕੌਰ ਸੰਧੂ ਨੇ ਦੱਸਿਆ ਕਿ ਸਕੂਲ ਦੀਆਂ 8 ਵਿਦਿਆਰਥਣਾਂ ਪ੍ਰਿਯਾ, ਮਨਪ੍ਰੀਤ ਕੌਰ, ਮਨਪ੍ਰੀਤ ਬੱਬੋਤਰਾ, ਲਕਸ਼ਮੀ, ਰਛਨੀਤ, ਅਰਜੁਨ, ਦਾਨਿਸ਼ ਸ਼ਰਮਾ ਅਤੇ ਕੰਵਲਜੀਤ ਨੇ 10 ਸੀ. ਜੀ. ਪੀ. ਏ, 4 ਵਿਦਿਆਰਥੀਆਂ ਨੇ 9-9.9 ਸੀ. ਜੀ. ਪੀ. ਏ, 11 ਵਿਦਿਆਰਥੀਆਂ ਨੇ 8-9 ਸੀ. ਜੀ. ਪੀ. ਏ, 17 ਵਿਦਿਆਰਥੀਆਂ ਨੇ 7-8 ਸੀ. ਜੀ. ਪੀ. ਏ ਹਾਸਲ ਕੀਤਾ।ਉਨ੍ਹਾਂ ਕਿਹਾ ਕਿ ਸਕੂਲ ਸਟਾਫ਼ ਦੁਆਰਾ ਵਿਦਿਆਰਥੀਆਂ ਨੂੰ ਕਰਵਾਈ ਗਈ ਸਖਤ ਮਿਹਨਤ ਸਦਕਾ ਸਕੂਲ ਦਾ ਨਤੀਜ਼ਾ 100 ਸੌ ਫ਼ੀਸਦੀ ਰਿਹਾ ਤੇ ਉਨ੍ਹਾਂ ਇਸ ਸਫ਼ਲਤਾ ਲਈ ਸਕੂਲ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media