ਬਠਿੰਡਾ, 29 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸੰਜੇ ਨਗਰ ਵਿਖੇ ਡੀ.ਐਸ.ਪੀ ਤੋਂ ਐਸ.ਪੀ ਬਣੇ ਬਾਬਾ ਬਹਾਦਰ ਸਿੰਘ ਨੇ ਆਪਣੇ ਗ੍ਰਹਿ ਵਿਖੇ ਸਮੂਹ ਰਾਠੌੜ ਬਰਾਦਰੀ ਦੇ ਸਹਿਯੋਗ ਨਾਲ ਬਾਬਾ ਚੇਤ ਸਿੰਘ ਅਤੇ ਬਾਬਾ ਸੰਤਾ ਸਿੰਘ ਦੀ ਬਰਸੀ ਦੇ ਸਬੰਧ ਵਿੱਚ ਗੁਰਮਤਿ ਸਮਾਗਮ ਕਰਵਾਇਆ। ਇਸ ਮੌਕੇ 27 ਮਈ ਤੋਂ ਅਰੰਭ ਕੀਤੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ।ਸਮਾਗਮ ਵਿੱਚ ਧਾਰਮਿਕ ਅਤੇ ਸਿਆਸੀ ਆਗੂਆਂ ਤੋਂ ਇਲਾਵਾ ਰਾਠੌੜ ਬਰਾਦਰੀ ਨਾਲ ਸਬੰਧ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਆਪਣੀ ਹਾਜਰੀ ਲਵਾਈ।ਇਹ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਬਾਬਾ ਬਲਵੀਰ ਸਿੰਘ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਬੁੱਢਾ ਦਲ ਦੇ ਮੌਜੂਦਾ ਜਥੇਦਾਰ ਸਿੰਘ ਸਾਹਿਬ ਬਾਬਾ ਬਲਵੀਰ ਸਿੰਘ ਦੇ ਪੀ.ਏ ਤੇ ਹੋਰ ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ।
ਇਸ ਮੌਕੇ ਗੁਰਦੁਆਰਾ ਸਾਹਿਬ ਗੋਬਿੰਦਪੁਰਾ ਦੇ ਭਾਈ ਗੁਰਿੰਦਰ ਸਿੰਘ ਦੇ ਰਾਗੀ ਜਥੇ ਨੇ ਪਾਵਨ ਗੁਰਬਾਣੀ ਦੇ ਸਬਦਾਂ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਬਾਬਾ ਬਹਾਦਰ ਸਿੰਘ ਨੇ ਦੱਸਿਆ ਕਿ ਗੁਰੂ ਦੀ ਕ੍ਰਿਪਾ ਸਦਕਾ ਹਰ ਸਾਲ ਉਹ ਸ਼ਰਧਾ ਭਾਵਨਾ ਨਾਲ ਉਕਤ ਮਹਾਂਪੁਰਸ਼ਾਂ ਦੀ ਬਰਸੀ ਮਨਾਉਂਦੇ ਹਨ, ਜਿਸ ਵਿੱਚ ਦੂਰ ਦੁਰਾਡਿਆਂ ਅਤੇ ਆਸ ਪਾਸ ਦੇ ਇਲਾਕੇ ਵਿੱਚੋਂ ਬਾਬਾ ਚੇਤ ਸਿੰਘ ਅਤੇ ਬਾਬਾ ਸੰਤਾ ਸਿੰਘ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਹੁੰਮ ਹੁੰਮਾ ਕੇ ਪਹੁੰਚਦੇ ਹਨ।ਅਖੀਰ ਬਾਬਾ ਬਹਾਦਰ ਸਿੰਘ ਜੀ ਨੇ ਪਹੁੰਚੇ ਧਾਰਮਿਕ ਅਤੇ ਰਾਜਨੀਤਕ ਪਤਵੰਤਿਆਂ ਨੂੰ ਸਿਰੋਪੇ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਸਰੂਪ ਚੰਦ ਸਿੰਗਲਾ ਦੇ ਪੀ.ਏ ਤੋਂ ਇਲਾਵਾ ਯੂਥ ਅਕਾਲੀ ਦਲ ਦੇ ਸਹਿਰੀ ਪ੍ਰਧਾਨ ਰਾਕੇਸ਼ ਸਿੰਗਲਾ, ਦਫਤਰ ਇੰਚਾਰਜ ਪ੍ਰੇੋਮ ਗਰਗ, ਵਿਕੀ ਨਰੂਲਾ ਯੂਥ ਅਕਾਲੀ ਦਲ, ਨਗਰ ਨਿਗਮ ਦੇ ਮੇਅਰ ਬਲਵੰਤ ਰਾਏ ਨਾਥ, ਐਸਸੀ ਕਮਿਸ਼ਨ ਪੰਜਾਬ ਦੇ ਮੈਂਬਰ ਰਜਿੰਦਰ ਗੁੱਡੂ, ਬੀਬੀ ਪ੍ਰੀਤਮ ਕੌਰ ਐਮ.ਸੀ, ਹਰਜਿੰਦਰ ਸਿੰਘ ਟੋਨੀ ਐਮ.ਸੀ, ਸਿਰਕੀਬੰਧ ਨੌਜਵਾਨ ਸਭਾ ਦੇ ਪ੍ਰਧਾਨ ਜਗੀਰ ਸਿੰਘ, ਗੁਰੂ ਕੀ ਦੇਣ ਖੂਨਦਾਨ ਸੁਸਾਇਟੀ ਦੇ ਪ੍ਰਧਾਨ ਬਿਕਰਮਜੀਤ ਸਿੰਘ, ਸਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਗੋਗਾ ਤੇ ਪ੍ਰੈਸ ਸਕੱਤਰ ਪ੍ਰੀਤਪਾਲ ਸਿੰਘ ਤੋਂ ਇਲਾਵਾ ਰਾਠੌੜ ਬਰਾਦਰੀ ਦੇ ਧਾਰਮਿਕ ਤੇ ਸਿਆਸੀ ਨੁਮਾਇੰਦਿਆਂ ਨੇ ਹਾਜਰੀ ਭਰੀ।ਪ੍ਰੋਗਰਾਮ ਦੀ ਸਮਾਪਤੀ ਦੀ ਅਰਦਾਸ ਉਪ੍ਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media