Sunday, July 19, 2026

ਦਸਵੀ ਦੇ ਨਤੀਜੇ ਵਿੱਚ ਗਰੇਸ ਪਬਲਿਕ ਸਕੂਲ ਮੋਹਰੀ

PPN2905201613ਜੰਡਿਆਲਾ ਗੁਰੂ, 29 ਮਈ (ਹਰਿੰਦਰ ਪਾਲ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ ਵੀ ਗਰੇਸ ਪਬਲਿਕ ਸਕੂਲ ਨੇ ਬਾਕੀ ਸਕੂਲਾਂ ਨੂੰ ਪਛਾੜ ਦਿੱਤਾ।ਇਹ ਜਾਣਕਾਰੀ ਸਕੂਲ ਦੇ ਡਾਇਰੈਕਟਰ ਡਾ:ਜੇ.ਐਸ ਰੰਧਾਵਾ ਨੇ ਪੱਤਰਕਾਰਾਂ ਨੂੰ ਦਿੱਤੀ।ਇਸ ਦੌਰਾਨ ਪ੍ਰਿਸੀਪਲ ਰਮਨਜੀਤ ਕੌਰ ਰੰਧਾਵਾ ਨੇ ਦੱਸਿਆ ਕਿ ਬੱਚਿਆਂ ਨੇ ਵਧੀਆ ਨੰਬਰ ਲੈ ਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਜੇਕਰ ਅਧਿਆਪਕ ਚੰਗੀ ਮਿਹਨਤ ਕਰਾਉਣ ਤਾਂ ਬੱਚੇ ਵਧੀਆ ਸਥਾਨ ਹਾਸਿਲ ਕਰ ਸਕਦੇ ਹਨ।ਉਨਾਂ ਦੱਸਿਆ ਕਿ ਇਸ ਨਤੀਜੇ ਵਿੱਚ ਅਮਰਪ੍ਰੀਤ ਕੌਰ ਨੇ ਪਹਿਲਾ ਸਥਾਨ, ਹਰਮਨਪੀ੍ਰਤ ਕੌਰ ਨੇ ਦੂਸਰਾ ਤੇ ਅੰਮ੍ਰਿਤਪਾਲ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ।ਵਧੀਆ ਨਤੀਜਾ ਆਉਣ ਦੀ ਖੁਸ਼ੀ ਵਿੱਚ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿਸੀਪਲ ਰਮਨਜੀਤ ਕੌਰ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਸਮੂਹ ਸਟਾਫ ਮੈਬਰਾਂ ਨੂੰ ਵਧਾਈ ਦਿੱਤੀ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …

Leave a Reply