Monday, April 27, 2026

ਸੇੇਂਟ ਸੋਲਜਰ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਜੰਡਿਆਲਾ ਗੁਰੂ, 29 ਮਈ (ਹਰਿੰਦਰ ਪਾਲ ਸਿੰਘ)- ਸੇਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦਾ ਦਸਵੀ ਸੀ.ਬੀ.ਐਸ.ਸੀ ਬੋਰਡ ਦਾ ਨਤੀਜਾ ਪਿਛਲੇ ਕਈ ਸਾਲਾਂ ਵਾਂਗ ਇਸ ਸਾਲ ਵੀ ਕਾਮਯਾਬੀ ਦੀਆਂ ਸਿਖਰਾਂ ਨੂੰ ਹੋਇਆ 100% ਰਿਹਾ।ਸਕੂਲ ਦੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਇਸ ਖੁਸ਼ੀ ਦੇ ਮੌਕੇ ‘ਤੇ ਇਸ ਕਾਮਯਾਬੀ ਦਾ ਸਿਹਰਾ ਆਪਣੇ ਮਿਹਨਤੀ ਸਟਾਫ ਅਤੇ ਬੱਚਿਆਂ ਦੀ ਮਿਹਨਤ ਸਿਰ ਬੰਨਿਆ ਕਿਉ ਕਿ ਸੇਟ ਸੋਲਜਰ ਇਲੀਟ ਕਾਨਵੈਟ ਸਕੂਲ ਇਲਾਕੇ ਦੀ ਇਕੋ ਇੱਕ ਨਾਮਵਰ ਸੰਸਥਾ ਹੈ ਜਿਸ ਦੇ ਬੱਚਿਆਂ ਨੇ ਪਿੱਛਲੇ ਕਈ ਸਾਲਾਂ ਦੌਰਾਨ ਦਸਵੀ ਅਤੇ ਬਾਰਵੀ ਸੀ.ਬੀ.ਐਸ.ਸੀ ਬੋਰਡ ਦੀ ਮੈਰਿਟ ਲਿਸਟ ਵਿੱਚ ਆ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਤੇ ਆਪਣੇ ਭਵਿੱਖ ਨੂੰ ਸੰਵਾਰਿਆ ਹੈ।ਜਿਸ ਦਾ ਸਿਹਰਾ ਸਕੂਲ ਦੀ ਮੈਨੇਜਮੈਟ ਅਤੇ ਮਿਹਨਤੀ ਸਟਾਫ ਨੂੰ ਜਾਦਾ ਹੈ।ਇਸ ਸਾਲ ਵੀ ਦਸਵੀ ਸੀ.ਬੀ.ਐਸ.ਸੀ ਬੋਰਡ ਦੇ ਨਤੀਜਿਆਂ ਵਿੱਚ 17 ਬੱਚੇ ਮੈਰਿਟ ਲਿਸਟ ਵਿੱਚ ਆਏ ਜਿੰਨਾਂ ਦੇ ਨਾਮ ਮਨਜਿੰਦਰ ਕੌਰ, ਮਨਪ੍ਰੀਤ ਕੌਰ, ਸੁਪਰੀਤ ਕੌਰ, ਅਮਨਦੀਪ ਕੌਰ,ਰਮਨਦੀਪ ਕੌਰ, ਸੁਖਮਪ੍ਰੀਤ ਕੌਰ, ਪਰਨੀਤ ਕੌਰ, ਹਰਭਵਨ ਸਿੰਘ, ਰੋਬਨਜੀਤ ਸਿੰਘ, ਮਨਪ੍ਰੀਤ ਕੌਰ, ਰੋਹਿਤ ਸਿੰਘ, ਸਾਹਿਲਦੀਪ ਸਿੰਘ, ਗੁਰਸ਼ਰਨ ਸਿੰਘ, ਗੁਰਪ੍ਰੀਤ ਕੌਰ, ਯੁਵਨਾਜ ਕੌਰ, ਕਿਰਨਦੀਪ ਕੌਰ, ਅਮਨਦੀਪ ਕੌਰ ਅਤੇ ਹੁਸਨਦੀਪ ਕੌਰ ਹਨ।ਪ੍ਰਿੰਸੀਪਲ ਅਮਰਪ੍ਰੀਤ ਕੌਰ, ਪ੍ਰਿੰ. ਜਗਜੀਤ ਸਿੰਘ ਰੰਧਾਵਾ, ਵਾਇਸ ਪ੍ਰਿੰਸੀਪਲ ਗੁਰਪ੍ਰੀਤ ਕੌਰ, ਕੋਰਡੀਨੇਟਰ ਸ਼ਿਲਪਾ ਸ਼ਰਮਾ, ਤਮੰਨਾ ਵੀ ਹਾਜਿਰ ਸਨ।ਇਸ ਮੌਕੇ ਦੇ ਸਕੂਲ ਦੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਇਸੇ ਤਰਾਂ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ, ਉਹਨਾਂ ਨੇ ਕਿਹਾ ਕਿ ਮਿਹਨਤ ਹੀ ਸਫਲਤਾ ਦੀ ਕੁੰਜੀ ਹੈ ਅਤੇ ਮਿਹਨਤ ਕਰਕੇ ਹੀ ਆਪਣੇ ਭਵਿੱਖ ਨੂੰ ਸਵਾਰਿਆ ਜਾ ਸਕਦਾ ਹੈ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …

Leave a Reply