ਜੰਡਿਆਲਾ ਗੁਰੂ, 29 ਮਈ (ਹਰਿੰਦਰ ਪਾਲ ਸਿੰਘ)- ਅੱਜ ਗੁਰਦੁਆਰਾ ਸਿੰਘ ਸਭਾ ਗਲੀ ਸੁੱਖਾ ਪਕੋੜਿਆ ਵਾਲਾ ਵਿਖੇ ਸੰਨੀ ਸ਼ਰਮਾ ਮੀਤ ਪ੍ਰਧਾਨ ਨਗਰ ਕੋਂਸਲ ਜੰਡਿਆਲਾ ਗੁਰੂ ਨੂੰ ਯੂਥ ਅਕਾਲੀ ਦਲ ਮਾਝਾ ਜੋਨ ਦਾ ਮੀਤ ਪ੍ਰਧਾਨ ਬਣਾਉਣ ਅਤੇ ਹਲਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲਉਸਮਾਂ ਤੋਂ ਇਲਾਵਾ ਪਾਰਟੀ ਦੀ ਚੜ੍ਹਦੀ ਕਲਾ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਇਸ ਮੋਕੇ ਇਲਾਕੇ ਦੀਆਂ ਨਾਮਵਰ ਸ਼ਖਸ਼ੀਅਤਾਂ ਤੋਂ ਇਲਾਵਾ ਨਗਰ ਕੋਂਸਲ ਦੇ ਕੋਂਸਲਰ, ਪੰਚ, ਸਰਪੰਚ, ਚੇਅਰਮੈਨ ਆਦਿ ਵੱਡੀ ਗਿਣਤੀ ਵਿੱਚ ਪਹੁੰਚੇ ਹੋਏ ਸਨ।ਇਸ ਮੋਕੇ ਸੰਨ੍ਹੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕਿਹਾ ਕਿ ਪ੍ਰਮਾਤਮਾ ਦੀ ਕ੍ਰਿਪਾ ਸਦਕਾ ਅਤੇ ਇਲਾਕੇ ਦੇ ਮਿਲ ਰਹੇ ਅਥਾਹ ਪਿਆਰ ਤੋਂ ਬਾਅਦ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਹਿਯੋਗ ਸਦਕਾ ਪਾਰਟੀ ਨੇ ਜੋ ਉਹਨਾਂ ਨੂੰ ਜਿੰਮੇਵਾਰੀ ਸੋਂਪੀ ਹੈ ਉਹ ਤਨ ਮਨ ਧਨ ਨਾਲ ਇਹ ਬਾਖੂਬੀ ਨਿਭਾਉਣਗੇ ਅਤੇ ਇਲਾਕੇ ਦੇ ਨੋਜਵਾਨਾਂ ਨੂੰ ਪਾਰਟੀ ਨਾਲ ਜੋੜਣ ਵਿੱਚ ਹਲਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾਂ ਦਾ ਪੂਰਾ ਪੂਰਾ ਸਾਥ ਦੇਣਗੇ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media