Friday, July 5, 2024

59ਵੀਆਂ ਰਾਸ਼ਟਰੀ ਖੇਡਾਂ ਦੇ ਫੈਨਸਿੰਗ ਮੁਕਾਬਲਿਆਂ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ

PPN150509

ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ)- ਮਹਾਂਰਾਸ਼ਟਰ ਵਿੱਚ ਜਾਲਣਾ ਵਿਖੇ ਆਯੋਜਿਤ 59ਵੀਆਂ ਰਾਸ਼ਟਰੀ ਖੇਡਾਂ ਦੇ ਫੈਨਸਿੰਗ ਮੁਕਾਬਲਿਆਂ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਦੇ ਹੋਏ ਵੱਡੀਆਂ ਮੱਲਾਂ ਮਾਰੀਆਂ। ਇਹਨਾਂ ਮੁਕਾਬਲਿਆਂ ਵਿੱਚ 22 ਰਾਜਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ ਜਿਹਨਾਂ ਵਿੱਚੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ 6 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਪਿੱਛੋਂ ਵੱਡੀ ਜਿੱਤ ਪ੍ਰਾਪਤ ਕੀਤੀ। ਧਰਮਪ੍ਰੀਤ ਸਿੰਘ ਨੇ ‘ਇੱਪੀ’ ਦੇ ਅੰਡਰ-17 ਦੇ ਟੀਮ ਅਤੇ ਵਿਅਕਤੀਗਤ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਮੈਡਲ ਹਾਸਲ ਕੀਤਾ। ਆਕਾਸ਼ ਠਾਕੁਰ ਨੇ ਉਫੋਇਲ” ਦੇ ਅੰਡਰ-17 ਦੇ ਟੀਮ ਮੁਕਾਬਲੇ ਵਿੱਚ ਕਾਂਸੇ ਦਾ ਮੈਡਲ, ਹਰਮਨਜੋਤ ਸਿੰਘ ਨੇ ‘ਫੋਇਲ’ ਅਤੇ ‘ਸੈਬਰ’ ਦੇ ਅੰਡਰ-17 ਟੀਮ ਮੁਕਾਬਲਿਆਂ ਵਿੱਚੋਂ ਕਾਂਸੇ ਦਾ ਮੈਡਲ ਹਾਸਲ ਕੀਤਾ ਜਦਕਿ ਅਮਿਤੋਜ ਸਿੰਘ ਨੇ ‘ਇੱਪੀ’, ਕੁਸ਼ਾਲਦੀਪ ਸਿੰਘ ਨੇ ‘ਫੋਇਲ’ ਅਤੇ ਹਰਮੀਤ ਸਿੰਘ ਨੇ ‘ਸੈਬਰ’ ਦੇ ਅੰਡਰ-17 ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਚੰਗੀ ਵਾਹ-ਵਾਹੀ ਖੱਟੀ। ਨਵਜੋਤ ਸਿੰਘ ਨੇ ‘ਸੈਬਰ’ ਦੇ ਅੰਡਰ-17 ਮੁਕਾਬਲੇ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਜਦਕਿ ਗਗਨਦੀਪ ਸਿੰਘ ਨੇ ਇਸੇ ਹੀ ਵਿਅਕਤੀਗਤ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।  ਵਿਦਿਆਰਥੀਆਂ ਦੇ ਅੰਮ੍ਰਿਤਸਰ ਪਹੁੰਚਣ ਤੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸ੍ਰ. ਚਰਨਜੀਤ ਸਿੰਘ ਚੱਢਾ, ਐਡੀ. ਸੱਕਤਰ ਸ੍ਰ. ਸਰਬਜੀਤ ਸਿੰਘ, ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਅਤੇ ਸਪੋਰਟਸ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਵੱਲੋਂ ਇਹਨਾਂ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ। ਉਨ੍ਹਾਂ ਨੇ ਇਹਨਾਂ ਖਿਡਾਰੀਆਂ ਨੂੰ ਉਨ੍ਹਾਂ ਦੀ ਸਫਲਤਾ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਉੱਚੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply