Thursday, June 18, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਲਗਾਇਆ ਫ੍ਰੀ ਮੈਡੀਕਲ ਕੈਂਪ

PPN3005201618

ਅੰਮ੍ਰਿਤਸਰ, ੩੦ ਮਈ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਵਿਦਿਆਰਥੀਆਂ ਦੇ ਮੈਡੀਕਲ ਚੱੈਕਅਪ ਦੇ ਕੈਂਪ ਦਾ ਆਯੋਜਨ ਕੀਤਾ ਗਿਆ।ਇਹ ਕੈਂਪ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸ. ਚਰਨਜੀਤ ਸਿੰਘ ਚੱਢਾ, ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਅਤੇ ਡਾਇਰੈਕਟਰ ਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਦੀ ਦੇਖ ਰੇਖ ਵਿੱਚ 16 ਤੋਂ 31 ਮਈ 2016 ਤੱਕ ਚ’ਲਿਆ, ਜਿਸ ਵਿੱਚ ਹੱਡੀਆਂ ਦੇ ਮਾਹਿਰ ਡਾ: ਹਰਦਾਸ ਸਿੰਘ ਸੰਧੂ ਅਤੇ ਡਾ: ਸੋਰਵ ਨੇ ਲਗਭਗ ੫੦੦੦ ਵਿਦਿਆਰਥੀਆਂ ਦੀ ਸਿਹਤ ਦਾ ਮੁਆਇਨਾ ਕੀਤਾ ਅਤੇ ਵਿਦਿਆਰਥੀਆਂ ਦੀਆਂ ਸਰੀਰਕ ਬੀਮਾਰੀਆਂ ਦਾ ਨਿਰੀਖਣ ਕਰਕੇ ਉਹਨਾ ਨੂੰ ਸਹੀ ਇਲਾਜ ਦੀ ਜਾਣਕਾਰੀ ਦਿ’ਤੀ।ਇਸ ਮੌਕੇ ਫਾਰਮਾਸਿਸਟ ਸ਼੍ਰੀਮਤੀ ਜੋਤੀ ਬਾਲਾ ਵੀ ਹਾਜ਼ਰ ਸਨ ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …

Leave a Reply