Friday, March 20, 2026

ਇਤਿਹਾਸਕ ਗੁਰਦੁਆਰਿਆਂ ‘ਚ ਰਿਜਰਵੇਸ਼ਨ ਕਾਉਂਟਰ ਖੋਹਲਣ ਲਈ ਸਿਰਸਾ ਨੇ ਰੇਲ ਮੰਤਰੀ ਨੂੰ ਲਿਖਿਆ ਪੱਤਰ

manjinder singh sirsa 4

ਨਵੀਂ ਦਿੱਲੀ, 30 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਮੁੱਖ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ ਨੇ ਰੇਲ ਮੰਤਰੀ ਸੁਰੇਸ਼ ਪ੍ਰਭੂ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਜਿਵੇਂ ਤਖਤ ਸ੍ਰੀ ਹਜਰ ਸਾਹਿਬ, ਤਖਤ ਸ੍ਰੀ ਪਟਨਾ ਸਾਹਿਤ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ਼ਰਧਾਲੂਆਂ ਦੇ ਲਈ ਰੇਲਵੇ ਵੱਲੋਂ ਟਿਕਟ ਬੁਕਿੰਗ ਦਾ ਕਾਉਂਟਰ ਖੋਹਲਿਆ ਗਿਆ ਹੈ ਉਸੇ ਤਰ੍ਹਾਂ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਅਤੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਵੀ ਟਿਕਟ ਕਾਉਂਟਰ ਖੋਹਲਿਆ ਜਾਵੇ। ਸਿਰਸਾ ਨੇ ਹਵਾਲਾ ਦਿਤਾ ਕਿ ਇਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਰੋਜਾਨਾ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਆਉਂਦੇ ਹਨ ਜਿਨ੍ਹਾਂ ਵਿਚ ਵੱਡੀ ਗਿਣਤੀ ਵਿਦੇਸ਼ੀ ਸੈਲਾਨੀਆਂ ਦੀ ਵੀ ਹੁੰਦੀ ਹੈ, ਜਿਨ੍ਹਾਂ ਟਿਕਟ ਬੁਕਿੰਗ ਲਈ ਖਜੋ ਖਵਾਲ ਹੋਣਾ ਪੈਂਦਾ ਹੈ ਜੇਕਰ ਟਿਕਟ ਕਾਉਂਟਰ ਗੁਰਦੁਆਰਾ ਸਾਹਿਬ ਵਿਖੇ ਖੁਲ ਜਾਣਗੇ ਤਾਂ ਸ਼ਰਧਾਲੂਆਂ ਨੂੰ ਕਾਫੀ ਲਾਭ ਹੋਵੇਗਾ ਤੇ ਸਮੇਂ ਦੀ ਵੀ ਬਚਤ ਹੋਵੇਗੀ।
ਸਿਰਸਾ ਨੇ ਕਿਹਾ ਅਸੀਂ ਰੇਲ ਮੰਤਰੀ ਨੂੰ ਇਹ ਵੀ ਆਸ਼ਵਾਸਨ ਦਿਵਾਉਂਦੇ ਹਾਂ ਕਿ ਜੇਗਰ ਰੇਲਵੇ ਇਸਦੀ ਪ੍ਰਵਾਨਗੀ ਦੇਵੇ ਤਾਂ ਟਿਕਟ ਕਾਉਂਟਰ ਲਈ ਜਗ੍ਹਾ ਵੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਵੇਗੀ ਅਤੇ ਨਾਲ ਹੀ ਬਿਜਲੀ ਅਤੇ ਹੋਰ ਜਨ ਸੁਵਿਧਾਵਾਂ ਵੀ ਰੇਲਵੇ ਸਟਾਫ ਨੂੰ ਕਮੇਟੀ ਵੱਲੋਂ ਮੁਹਈਆ ਕਰਵਾਈਆਂ ਜਾਣਗੀਆਂ।ਸਿਰਸਾ ਨੇ ਕਿਹਾ ਸਾਨੂੰ ਪੂਰਾ ਭਰੋਸਾ ਹੈ ਕਿ ਰੇਲ ਮੰਤਰੀ ਸੁਰੇਸ਼ ਪ੍ਰਭੂ ਸ਼ਰਧਾਲੂਆਂ ਦੇ ਹਿਤਾਂ ਨੂੰ ਧਿਆਨ ਵਿਚ ਰਖਦੇ ਹੋਏ ਗੁਰਦੁਆਰਾ ਬੰਗਲਾ ਸਾਹਿਬ ਅਤੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਚ ਰੇਵਲੇ ਟਿਕਟ ਬੁਕਿੰਗ ਕਾਉਂਟਰ ਖੋਹਲਣ ਲਈ ਛੇਤੀ ਹੀ ਆਪਣੀ ਮੰਜਰੀ ਦੇਣਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply