
ਅਬੋਹਰ, 31 ਮਈ (ਵਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ,ਚੰਡੀਗੜ ਸ੍ਰੀ ਐਸ.ਕੇ ਅਗਰਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ, ਸ਼੍ਰੀ ਲਛੱਮਣ ਸਿੰਘ, ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਫ਼ਾਜ਼ਿਲਕਾ ਦੀ ਅਗਵਾਈ ਅਤੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਫ਼ਾਜ਼ਿਲਕਾ ਵਲੋਂ ਸਰਵ ਹਿਤਕਾਰੀ ਸਕੂਲ, ਫਾਜ਼ਿਲਕਾ ਵਿਖੇਵਿਸ਼ਵ ਨੋ ਤੰਬਾਕੂ ਦਿਵਸ ਮਨਾਇਆ ਗਿਆ ਅਤੇ ਕਾਨੂੰਨੀ ਸਾਖਰਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਸ਼੍ਰੀ ਕੇ.ਕੇ. ਬਾਂਸਲ, ਸੀ.ਜੇ.ਐਮ -ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਫ਼ਾਜ਼ਿਲਕਾ ਨੇ ਉਚੇਚੇ ਤੌਰ ਤੇ ਸ਼ਾਮਿਲ ਹੋ ਕੇ ਵਿਸ਼ਵ ਨੌ ਤੰਬਾਕੂ ਦਿਵਸ ਮਨਾਇਆ ਅਤੇ ਇਸ ਦੇ ਵਧਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ । ਉਹਨਾਂ ਦਸਿਆ ਕਿ ਅੱਜ ਦਾ ਯੂਵਾ ਕਿਸ ਤਰ੍ਹਾਂ ਨਸ਼ਿਆਂ ਦਾ ਸ਼ਿਕਾਰ ਹੋ ਰਿਹਾ ਹੈ ਤੇ ਇਸ ਦੇ ਕਾਰਨ ਵਧਦੀਆਂ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਜੱਜ ਸਾਹਿਬ ਨੇ ਬੱਚਿਆਂ ਜਿਲ੍ਹਾਂ ਕਾਨੂੰਨੀ ਸੇਵਾਵਾਂ ਬਾਰੇ ੰਵੀ ਜਾਣਕਾਰੀ ਦਿੱਤੀ।ਇਸ ਮੌਕੇ ਤੇ ਐਡਵੋਕੇਟ ਰਾਜੇਸ਼ ਕਸਰੀਜ਼ਾ ਜੀ ਨੇ ਬੱਚਿਆਂ ਨੂੰ ਸਹੂੰ ਚੁਕਵਾਈ, ਜਿਸ ਵਿਚ ਉਹਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ। ਇਸ ਪ੍ਰੋਗਰਾਮ ਸ਼੍ਰੀ ਮਤੀ ਮਧੂ ਸ਼ਰਮਾ ਪ੍ਰਿੰਸੀਪਲ ਸਰਵ ਹਿਤਕਾਰੀ ਸਕੂਲ, ਫਾਜ਼ਿਲਕਾ ਨੇ ਵੀ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ।
Check Also
ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ
‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …
Punjab Post Daily Online Newspaper & Print Media